Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਕਾਂਗਰਸੀਆਂ ਨੇ ਫੂਕਿਆ ਦਿੱਲੀ ਦੇ ਮੁੱਖ ਮੰਤਰੀ ਦਾ ਪੁਤਲਾ

ਮੋਗਾ : ਕਾਂਗਰਸ ਪਾਰਟੀ ਦੀ ਕੌਮੀ ਸਪੋਕਸਮੈਨ ਅਲਕਾ ਲਾਂਬਾ ਦੇ ਖ਼ਿਲਾਫ਼ ਰੋਪੜ ਵਿੱਚ ਦਰਜ ਕੀਤੀ ਐਫਆਈਆਰ ਦੇ ਵਿਰੋਧ ਵਿੱਚ ਅੱਜ ਯੂਥ ਕਾਂਗਰਸ ਦੇ ਅਹੁਦੇਦਾਰਾਂ ਵੱਲੋਂ ਮੋਗਾ ਦੇ ਬੱਸ ਸਟੈਂਡ ਦੇ ਸਾਹਮਣੇ ਮੇਨ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਦਿੱਲੀ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬਿਕਰਮਜੀਤ ਪੱਤੋ ਸਪੋਕਸ ਪਰਸਨ ਪੰਜਾਬ ਯੂਥ ਕਾਂਗਰਸ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਥ ਦੀ ਕਠਪੁਤਲੀ ਬਣ ਗਈ ਹੈ ਅਤੇ ਆਪ ਸੁਪਰੀਮੋ ਸਿਆਸੀ ਬਦਲਖੋਰੀ ਦੇ ਲਈ ਪੰਜਾਬ ਪੁਲੀਸ ਦੀ ਦੁਰਵਰਤੋਂ ਕਰ ਰਹੇ ਹਨ। ਉਨਾਂ੍ਹ ਕਿਹਾ ਕਿ ਸਿਆਸੀ ਵਿਰੋਧੀਆਂ ਨੂੰ ਚੁੱਪ ਕਰਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ। ਉਨਾਂ੍ਹ ਕਿਹਾ ਕਿ ਪੰਜਾਬ ਪੁਲੀਸ ਦੀ ਦੁਰਵਰਤੋਂ ਕਰਕੇ ਇਕ ਮਹਿਲਾ ਤੇ ਕੀਤੀ ਜਾ ਰਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨਾਂ੍ਹ ਮੰਗ ਕੀਤੀ ਹੈ ਕਿ ਅਲਕਾ ਲਾਂਬਾ ਅਤੇ ਕੁਮਾਰ ਬਿਸਵਾਸ ਉੱਤੇ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ। ਇਸ ਮੌਕੇ ਵਿਪਨ ਗਰਗ ਸਪੋਕਸ ਪਰਸਨ ਜ਼ਿਲ੍ਹਾ ਮੋਗਾ, ਯੂਥ ਕਾਂਗਰਸ ਆਗੂ ਕਰਨ ਸਿੰਗਲਾ, ਯੂਥ ਕਾਂਗਰਸੀ ਆਗੂ ਕ੍ਰਿਸ਼ਨ ਗਾਂਧੀ, ਯੂਥ ਕਾਂਗਰਸ ਮਨਬੀਰ ਬਰਾੜ ਪ੍ਰਧਾਨ ਬਾਘਾਪੁਰਾਣਾ, ਯੂਥ ਕਾਂਗਰਸ ਜਸਵੀਰ ਬਰਾੜ, ਗੁਰਨੂਰ ਮਾਨ, ਦੀਪੂ ਸਹੋਤਾ ਜਨਰਲ ਸੈਕਟਰੀ ਯੂਥ ਆਦਿ ਹਾਜਰ ਸਨ।

Vinkmag ad
Share Our Daily Posts

News Desk

Read Previous

ਸੰਦੀਪ ਨੰਗਲ ਕਤਲ ਕੇਸ: ਯੂਪੀ ਤੋਂ ਜਲੰਧਰ ਲੈ ਕੇ ਆਏ ਸਨ ਹਥਿਆਰ, ਪੁਲਿਸ ਗੈਂਗਸਟਰ ਫਤਿਹ ਦੀ ਪਤਨੀ ਤੋਂ ਵੀ ਕਰ ਰਹੀ ਹੈ ਪੁੱਛਗਿੱਛ

Read Next

ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਲਈ ਕੀਤੀ ਇਹ ਮੰਗ