Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਲਈ ਕੀਤੀ ਇਹ ਮੰਗ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਤੋਂ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਦਿਆਂ ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰਕੇ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਲੋੜ ਹੈ।

ਮੁੱਖ ਮੰਤਰੀ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਲਈ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਦੀ ਪੂਰਤੀ ਕੀਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਸ. ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ।

ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ।

 

Vinkmag ad
Share Our Daily Posts

News Desk

Read Previous

ਕਾਂਗਰਸੀਆਂ ਨੇ ਫੂਕਿਆ ਦਿੱਲੀ ਦੇ ਮੁੱਖ ਮੰਤਰੀ ਦਾ ਪੁਤਲਾ

Read Next

ਪਾਇਲ ਦੇ ਨੇੜੇ ਪਿੰਡ ਝਮਟ ਦੀ ਨਹਿਰ ’ਚ ਡਿੱਗੀ ਫਾਰਚੂਨਰ ਗੱਡੀ, 5 ਦੀ ਮੌਤ