Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਪਾਇਲ ਦੇ ਨੇੜੇ ਪਿੰਡ ਝਮਟ ਦੀ ਨਹਿਰ ’ਚ ਡਿੱਗੀ ਫਾਰਚੂਨਰ ਗੱਡੀ, 5 ਦੀ ਮੌਤ

ਖੰਨਾ : ਖੰਨਾ ਦੇ ਪਿੰਡ ਝਮਟ ਨੇਡ਼ੇ ਦੋਰਾਹਾ ਨਹਿਰ ਵਿਚ ਦੇਰ ਰਾਤ ਫਾਰਚੂਨਰ ਗੱਡੀ ਡਿੱਗ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਫਾਰਚੂਨਰ ਕਾਰ ਪਿੰਡ ਝਮਟ ਲਾਗੇ ਦੋਰਾਹਾ ਨਹਿਰ ਵਿਚ ਡਿੱਗੀ ਗਈ। ਜਿਸ ਨਾਲ ਗੱਡੀ ਵਿਚ 6 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋ ਗਈ ਹੈ।

ਪੰਜਾਬ ਪੁਲਿਸ ਨੇ ਲਾਸ਼ਾਂ ਕਢਵਾ ਕੇ ਪੋਸਟ ਮਾਰਟਮ ਕਰਵਾ ਕੇ ਲੁਧਿਆਣਾ ਮੋਰਚਰੀ ਵਿਚ ਰਖਵਾ ਦਿੱਤੀਆਂ ਗਈਆਂ ਹਨ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਕਰੀਬ 1 ਵਜੇ ਇੱਥੋਂ ਨਜ਼ਦੀਕੀ ਜਗੇੜਾ ਨਹਿਰ ਸਰਹਿੰਦ ਬਠਿੰਡਾਂ ਬਰਾਂਚ ਨਹਿਰ ਵਿੱਚ ਇੱਕ ਫਾਰਚੂਨਰ ਗੱਡੀ ਨੰਬਰ ਪੀਬੀ-08ਬੀਟੀ-3999 ਪਿੰਡ ਝੱਮਟ ਨੇੜੇ ਨਹਿਰ ਵਿੱਚ ਡਿਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ । ਜਿਸ ਵਿੱਚ ਕੁੱਲ 6 ਵਿਅਕਤੀ ਸਵਾਰ ਸਬ ਅਤੇ ਇਹਨਾਂ ਵਿੱਚੋਂ 5 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਡੇਹਲੋਂ ਦੇ ਨਜ਼ਦੀਕੀ ਪਿੰਡ ਨੰਗਲ ਪਿੰਡ ਦੇ ਨੌਜਵਾਨ ਜਤਿੰਦਰ ਸਿੰਘ ਹੈਪੀ ਪੁੱਤਰ ਭਗਵੰਤ ਸਿੰਘ ਹਾਲੀ ਵਾਸੀ ਕੈਨੇਡਾ ਜੋ ਕਿ ਕੁੱਝ ਦਿਨ ਪਹਿਲਾਂ ਹੀ ਵਿਦੇਸ ਤੋਂ ਆਇਆ ਸੀ ਜਿਸ ਦੀ ਮੌਤ ਹੋ ਗਈ । ਜਗਤਾਰ ਸਿੰਘ 45 ਸਾਲ ਪੁੱਤਰ ਬਾਵਾ ਸਿੰਘ ਵਾਸੀ ਪਿੰਡ ਨੰਗਲ, ਜਗਦੀਪ ਸਿੰਘ ਜੱਗਾ ਪੁੱਤਰ ਭਜਨ ਸਿੰਘ, ਵਾਸੀ ਪਿੰਡ ਗੋਪਾਲਪੁਰ ਜੋ ਕਿ 3 ਭੈਣਾ ਦਾ ਇਕੱਲਾ ਭਰਾ ਸੀ ਜਿਸਦੀ ਮੌਕੇ ਤੇ ਹੀ ਮੌਤ ਹੋ ਗਈ, ਕੁਲਦੀਪ ਸਿੰਘ 45 ਸਾਲ ਪੱੁਤਰ ਕਰਨੈਲ ਸਿੰਘ ਵਾਸੀ ਪਿੰਡ ਲਹਿਲ, ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ, ਵਾਸੀ ਪਿੰਡ ਰੁੜਕਾ ਹਨ । ਜਿਨ੍ਹਾਂ ਨੂੰ ਪੁਲਿਸ ਨੇ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਲਈ ਕੀਤੀ ਇਹ ਮੰਗ

Read Next

10 ਸਾਲ ਤੋਂ ਇਕੱਲੀ ਰਹਿ ਰਹੀ 60 ਸਾਲ ਦੀ ਬਜ਼ੁਰਗ ਔਰਤ ਦੀ ਖੂਨ ਨਾਲ ਲਥਪਥ ਮਿਲੀ ਲਾਸ਼, ਕਤਲ ਦਾ ਖ਼ਦਸ਼ਾ