Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

10 ਸਾਲ ਤੋਂ ਇਕੱਲੀ ਰਹਿ ਰਹੀ 60 ਸਾਲ ਦੀ ਬਜ਼ੁਰਗ ਔਰਤ ਦੀ ਖੂਨ ਨਾਲ ਲਥਪਥ ਮਿਲੀ ਲਾਸ਼, ਕਤਲ ਦਾ ਖ਼ਦਸ਼ਾ

ਲੁਧਿਆਣਾ : ਜਵਾਹਰ ਨਗਰ ਕੈਂਪ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੰਗਲਵਾਰ ਸਵੇਰੇ 10 ਵਜੇ ਦੇ ਕਰੀਬ ਕਮਰੇ ਚੋਂ ਬਜ਼ੁਰਗ ਔਰਤ ਦੀ ਲਾਸ਼ ਮਿਲੀ । ਖ਼ੂਨ ਨਾਲ ਲੱਥਪੱਥ ਲਾਸ਼ ਦੇਖ ਕੇ ਇੰਜ ਜਾਪ ਰਿਹਾ ਸੀ ਕਿ ਜਿਵੇਂ ਕਿਸੇ ਵਿਅਕਤੀ ਨੇ ਉਸ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਹੋਵੇ । ਔਰਤ ਦੀ ਖੱਬੀ ਅੱਖ ਤੇ ਸੱਟ ਦੇ ਡੂੰਘੇ ਨਿਸ਼ਾਨ ਸਨ । ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਫਰਸ਼ ਤੇ ਪਈ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜਿਆ । ਮ੍ਰਿਤਕਾਂ ਦੀ ਸ਼ਨਾਖਤ ਜਵਾਹਰ ਨਗਰ ਕੈਂਪ ਦੀ ਹੀ ਰਹਿਣ ਵਾਲੀ ਬਿਮਲਾ ਦੇਵੀ (60)ਵਜੋਂ ਹੋਈ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਿਮਲਾ ਦੇਵੀ ਪਿਛਲੇ ਦਸ ਸਾਲ ਤੋਂ ਆਪਣੇ ਮਕਾਨ ਵਿੱਚ ਇਕੱਲੀ ਹੀ ਰਹਿ ਰਹੀ ਸੀ । ਮੰਗਲਵਾਰ ਸਵੇਰੇ 10 ਵਜੇ ਤੱਕ ਵੀ ਬਿਮਲਾ ਦੇਵੀ ਜਦ ਕਮਰੇ ਚੋਂ ਬਾਹਰ ਨਾ ਆਈ ਤਾਂ ਗੁਆਂਢ ਵਿਚ ਰਹਿਣ ਵਾਲੀ ਬਜ਼ੁਰਗ ਔਰਤ ਨੇ ਕਮਰੇ ਦੇ ਅੰਦਰ ਝਾਤੀ ਮਾਰੀ । ਖੂਨ ਨਾਲ ਲੱਥਪੱਥ ਫਰਸ਼ ਤੇ ਪਈ ਬਿਮਲਾ ਦੇਵੀ ਨੂੰ ਦੇਖ ਕੇ ਔਰਤ ਨੇ ਰੌਲਾ ਪਾਇਆ । ਜਾਣਕਾਰੀ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ਤੇ ਪਹੁੰਚੀ । ਥਾਣਾ ਮੁਖੀ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਇੰਜ ਜਾਪ ਰਿਹਾ ਹੈ ਕਿ ਜਿਵੇਂ ਪਾਸਾ ਪਲਟਣ ਵੇਲੇ ਔਰਤ ਦੀ ਅੱਖ ਤੇ ਬੈੱਡ ਦੀ ਨੁੱਕਰ ਵੱਜ ਕੇ ਹੇਠਾਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ ਹੋਵੇ।ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਸਾਰੇ ਮਾਮਲੇ ਦੀ ਪਡ਼ਤਾਲ ਕੀਤੀ ਜਾ ਰਹੀ ਹੈ । ਥਾਣਾ ਡਿਵੀਜ਼ਨ ਨੰਬਰ ਪੰਜ ਦੇ ਮੁਖੀ ਦੇ ਮੁਤਾਬਕ ਔਰਤ ਦੇ ਪਤੀ ਦੀ ਦਸ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਜਵਾਹਰ ਨਗਰ ਦੇ ਘਰ ਵਿੱਚ ਇਕੱਲੀ ਹੀ ਰਹਿੰਦੀ ਸੀ ।ਪੁਲਿਸ ਨੇ ਔਰਤ ਦੇ ਪੇਕਿਆਂ ਨੂੰ ਜਲੰਧਰ ਵਿੱਚ ਸੂਚਨਾ ਦੇ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਅਤੇ ਤਫਤੀਸ਼ ਤੋਂ ਬਾਅਦ ਪਤਾ ਲੱਗ ਸਕੇਗਾ ਕਿ ਇਹ ਮਾਮਲਾ ਕਤਲ ਦਾ ਹੈ ਜਾਂ ਫਿਰ ਮਹਿਜ਼ ਹਾਦਸਾ ।

Vinkmag ad
Share Our Daily Posts

News Desk

Read Previous

ਪਾਇਲ ਦੇ ਨੇੜੇ ਪਿੰਡ ਝਮਟ ਦੀ ਨਹਿਰ ’ਚ ਡਿੱਗੀ ਫਾਰਚੂਨਰ ਗੱਡੀ, 5 ਦੀ ਮੌਤ

Read Next

ਜਲੰਧਰ ‘ਚ 21 ਮਹੀਨੇ ਦੇ ਬੱਚੇ ਨੂੰ ਲਾਇਲਾਜ ਬਿਮਾਰੀ, ਲੱਗੇਗਾ 16 ਕਰੋੜ ਦਾ ਟੀਕਾ, ਪਰਿਵਾਰ ਨੂੰ ਚਾਹੀਦੀ ਹੈ ਮਦਦ