Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਬਟਾਲਾ ‘ਚ ਰਾਸ਼ਨ ਲੈਣ ਗਈਆਂ ਔਰਤਾਂ ਨਾਲ ਕੁੱਟਮਾਰ, ਧਮਕਾਉਣ ਲਈ ਹਵਾਈ ਫਾਇਰ ਵੀ ਕੀਤੇ; ਡਿਪੂ ਹੋਲਡਰ ਤੇ ਉਸਦੇ ਪੁੱਤਰਾਂ ‘ਤੇ FIR

ਬਟਾਲਾ : ਬਟਾਲਾ ਦੇ ਪਿੰਡ ਧੀਰਾ ‘ਚ ਡਿਪੂ ਹੋਲਡਰ ਨੇ ਔਰਤ ਅਤੇ ਉਸ ਦੇ ਦੋ ਪੁੱਤਰਾਂ ਖ਼ਿਲਾਫ਼ ਕਣਕ ਲੈਣ ਆਈਆਂ ਔਰਤਾਂ ਦੀ ਕੁੱਟਮਾਰ ਕਰਨ ਤੇ ਧਮਕਾਉਣ ਲਈ ਹਵਾ ‘ਚ ਗੋਲੀਆਂ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਤੀਜੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਸੁਖਵਿੰਦਰ ਕੌਰ ਵਾਸੀ ਪਿੰਡ ਧੀਰਾ ਨੇ ਦੱਸਿਆ ਕਿ ਉਸ ਦੇ ਪਿੰਡ ਦਾ ਸਰਕਾਰੀ ਡਿਪੂ ਰਾਜਵੰਤ ਕੌਰ ਦੇ ਨਾਂ ’ਤੇ ਹੈ। ਸਰਕਾਰ ਵੱਲੋਂ ਡਿਪੂ ਨੂੰ ਲੋੜਵੰਦਾਂ ਨੂੰ ਸਸਤੀ ਕਣਕ ਵੰਡਣ ਲਈ ਭੇਜੀ ਗਈ ਹੈ, ਜਿਸ ਲਈ ਸੁਖਵਿੰਦਰ ਕੌਰ ਹੋਰ ਔਰਤਾਂ ਸਮੇਤ ਡਿਪੂ ‘ਤੇ ਕਣਕ ਲੈਣ ਲਈ ਗਈ ਹੋਈ ਸੀ।

ਉੱਥੇ ਕਾਫੀ ਭੀੜ ਸੀ ਅਤੇ ਰਜਵੰਤ ਕੌਰ ਅਤੇ ਉਸ ਦਾ ਲੜਕਾ ਗੁਰਜਾਪ ਕਣਕ ਤੋਲ ਕੇ ਲੋਕਾਂ ਨੂੰ ਦੇ ਰਹੇ ਸਨ। ਪਰ ਰਜਵੰਤ ਕੌਰ ਕਣਕ ਘੱਟ ਤੋਲ ਰਹੀ ਸੀ, ਜਿਸ ‘ਤੇ ਔਰਤਾਂ ਨੇ ਇਤਰਾਜ਼ ਕੀਤਾ ਤਾਂ ਦੋਸ਼ੀ ਰਜਵੰਤ ਅਤੇ ਉਸ ਦੇ ਲੜਕੇ ਗੁਰਜਾਪ ਨੇ ਕਿਹਾ ਕਿ ਜੇਕਰ ਤੁਸੀਂ ਕਣਕ ਲੈਣੀ ਹੈ ਤਾਂ ਲੈ ਜਾਓ ਨਹੀਂ ਤਾਂ ਚਲੇ ਜਾਓ। ਇਸ ਦੌਰਾਨ ਔਰਤਾਂ ਅਤੇ ਡਿਪੂ ਹੋਲਡਰ ਤੇ ਉਸ ਦੇ ਲੜਕੇ ਵਿਚਕਾਰ ਹੱਥੋਪਾਈ ਹੋ ਗਈ। ਇਸ ਦੌਰਾਨ ਮੁਲਜ਼ਮ ਰਜਵੰਤ ਕੌਰ ਤੇ ਉਸ ਦੇ ਲੜਕੇ ਗੁਰਜਾਪ ਨੇ ਸੁਖਵਿੰਦਰ ਕੌਰ ਅਤੇ ਹੋਰ ਔਰਤਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਮੁਲਜ਼ਮ ਰਜਵੰਤ ਕੌਰ ਦਾ ਵੱਡਾ ਲੜਕਾ ਮਨਦੀਪ ਸਿੰਘ ਉਥੇ ਆਇਆ ਤੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਹਵਾ ਵਿੱਚ ਫਾਇਰ ਕਰ ਦਿੱਤਾ।

ਥਾਣਾ ਸਦਰ ਦੇ ਏਐਸਆਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਜਵੰਤ ਕੌਰ, ਗੁਰਜਾਪ ਤੇ ਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਇਕ ਰਿਵਾਲਵਰ .32 ਬੋਰ ਅਤੇ ਇੱਕ ਖਾਲੀ ਖੋਲ ਬਰਾਮਦ ਕਰ ਲਿਆ ਗਿਆ ਹੈ। ਜਦਕਿ ਪੁਲਿਸ ਨੇ ਮਨਦੀਪ ਸਿੰਘ ਅਤੇ ਗੁਰਜਾਪ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਹਥਿਆਰਬੰਦ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਸੁਨਿਆਰੇ ਨੂੰ ਲੁੱਟਣ ਦੀ ਕੋਸ਼ਿਸ਼ ਅਸਫਲ, ਮੋਟਰਸਾਈਕਲ ਛੱਡ ਕੇ ਫ਼ਰਾਰ ਹੋਏ ਚਾਰੇ ਲੁਟੇਰੇ

Read Next

ਅਨੁਸ਼ਾਸਨੀ ਕਮੇਟੀ ਵੱਲੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਤੋਂ ਬਾਅਦ ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ ‘ਗੁੱਡ ਲੱਕ’