Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਫਰੀਦਕੋਟ ‘ਚ ਵੱਡੀ ਘਟਨਾ, ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਅੰਦਰ ਫਸੇ ਆੜ੍ਹਤੀ ਦੀ ਮੌਤ

ਫਰੀਦਕੋਟ : ਕੋਟਕਪੂਰਾ ਰੋਡ ‘ਤੇ ਅੱਜ ਚਲਦੀ ਕਾਰ ਨੂੰ ਅੱਗ ਲੱਗਣ ਨਾਲ ਕਰੀਬ 60 ਸਾਲਾ ਵਿਅਕਤੀ ਦੀ ਜ਼ਿੰਦਾ ਸੜ ਜਾਣ ਨਾਲ ਮੌਤ ਹੋ ਗਈ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਗੇਡ ਦੇ ਮੁਲਾਜ਼ਮਾਂ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਜਾਣਕਾਰੀ ਦਿੰਦਿਆਂ ਫਾਇਰ ਬ੍ਰਗੇਡ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਇਤਲਾਹ ਮਿਲੀ ਸੀ ਕਿ ਫਰੀਦਕੋਟ-ਕੋਟਕਪੂਰਾ ਰੋਡ ‘ਤੇ ਇਕ ਕਾਰ ਨੂੰ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਇਥੇ ਸਵਿਫਟ ਡਿਜ਼ਾਇਰ ਕਾਰ ਨੂੰ ਅੱਗ ਲੱਗੀ ਹੋਈ ਸੀ ਜਿਸ ਦਾ ਚਾਲਕ ਵੀ ਗੱਡੀ ਵਿਚੋਂ ਬਾਹਰ ਨਹੀਂ ਸੀ ਨਿਕਲ ਸਕਿਆ। ਉਨ੍ਹਾਂ ਦੱਸਿਆ ਕਿ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਤਾਂ ਬੁਝਾ ਲਈ ਗਈ ਪਰ ਚਾਲਕ ਦੀ ਝੁਲਸ ਜਾਣ ਕਾਰਨ ਕਾਰ ਅੰਦਰ ਹੀ ਮੌਤ ਹੋ ਗਈ।

ਘਟਨਾ ਦਾ ਪਤਾ ਚੱਲਦੇ ਹੀ ਫਰੀਦਕੋਟ ਦੇ ਐੱਸਐੱਸਪੀ ਅਵਨੀਤ ਕੌਰ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਘਟਨਾ ਵਾਪਰਨ ਤੋਂ ਕੁਝ ਟਾਈਮ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਬੁਲਾ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਕਰਨ ਲਈ ਫੋਰੈਂਸਿਕ ਵਿਭਾਗ ਦੀ ਟੀਮ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਹਰਮਿੰਦਰ ਸਿੰਘ ਦੀ ਕਾਰ ਦੇ ਅੰਦਰ ਹੀ ਫਸ ਜਾਣ ਕਾਰਨ ਮੌਤ ਹੋ ਗਈ।

ਹਰਮਿੰਦਰ ਕੋਟਕਪੂਰਾ ਦਾਣਾ ਮੰਡੀ ‘ਚ ਆੜ੍ਹਤੀ ਦਾ ਕੰਮ ਕਰਦਾ ਸੀ। ਮੰਗਲਵਾਰ ਦੁਪਹਿਰ ਨੂੰ ਕੋਟਕਪੂਰਾ ਫਰੀਦਕੋਟ ਤੋਂ ਆਪਣੇ ਘਰ ਵਾਪਸ ਆਉਂਦੇ ਸਮੇਂ ਕੋਟਕਪੂਰਾ-ਫਰੀਦਕੋਟ ਵਿਚਕਾਰ ਪੈਂਦੀ ਸ਼ੂਗਰ ਮਿੱਲ ਨੇੜੇ ਅਚਾਨਕ ਕਾਰ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕਾਰ ਚਲਾ ਰਿਹਾ ਹਰਮਿੰਦਰ ਸਿੰਘ ਬਾਹਰ ਨਹੀਂ ਨਿਕਲ ਸਕਿਆ। ਅੱਗ ਦਾ ਗੋਲਾ ਬਣ ਕੇ ਲੱਗੀ ਕਾਰ ਦੀ ਅੱਗ ਨੂੰ ਦਸ ਮਿੰਟ ਤਕ ਵੀ ਬੁਝਾਇਆ ਨਹੀਂ ਜਾ ਸਕਿਆ ਤੇ ਕਾਰ ਸੜ ਕੇ ਸਵਾਹ ਹੋ ਗਈ। ਹਰਮਿੰਦਰ ਦਾ ਬੇਟਾ ਨਿਊਜ਼ੀਲੈਂਡ ਵਿੱਚ ਰਹਿੰਦਾ ਹੈ, ਜਦੋਂਕਿ ਉਹ ਤੇ ਉਸਦੀ ਪਤਨੀ ਦੋਵੇਂ ਫਰੀਦਕੋਟ ‘ਚ ਰਹਿ ਰਹੇ ਹਨ।

Vinkmag ad
Share Our Daily Posts

News Desk

Read Previous

ਅਨੁਸ਼ਾਸਨੀ ਕਮੇਟੀ ਵੱਲੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਤੋਂ ਬਾਅਦ ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ ‘ਗੁੱਡ ਲੱਕ’

Read Next

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਆਹਲੂਵਾਲੀਆ ਖਿਲਾਫ ਹੋਵੇਗੀ FIR, ਜਾਣੋ ਵਜ੍ਹਾ