Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਆਹਲੂਵਾਲੀਆ ਖਿਲਾਫ ਹੋਵੇਗੀ FIR, ਜਾਣੋ ਵਜ੍ਹਾ

ਜਲੰਧਰ : ਡਿਪਟੀ ਕਮਿਸ਼ਨਰ ਅਤੇ ਇੰਪਰੂਵਮੈਂਟ ਟਰੱਸਟ ਦੇ ਪ੍ਰਸ਼ਾਸਕ ਘਨਸ਼ਿਆਮ ਥੋਰੀ ਨੇ ਇੰਪਰੂਵਮੈਂਟ ਟਰੱਸਟ ਦੀਆਂ ਫਾਈਲਾਂ ਗਾਇਬ ਹੋਣ ਦੇ ਮਾਮਲੇ ‘ਚ ਕਾਂਗਰਸੀ ਆਗੂ ਅਤੇ ਟਰੱਸਟ ਦੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਦੇ ਨਾਲ ਟਰੱਸਟ ਦੇ ਸੀਨੀਅਰ ਸਹਾਇਕ ਅਜੈ ਮਲਹੋਤਰਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ 120 ਗਵਾਚੀਆਂ ਫਾਈਲਾਂ ਦੀ ਸੂਚੀ ਵੀ ਭੇਜੀ ਗਈ ਹੈ। ਇਹ ਫਾਈਲਾਂ ਇੰਪਰੂਵਮੈਂਟ ਟਰੱਸਟ ਦੀਆਂ 23 ਵੱਖ-ਵੱਖ ਸਕੀਮਾਂ ਨਾਲ ਸਬੰਧਤ ਹਨ।

ਸੀਵੀਓ ਦੀ ਜਾਂਚ ਤੋਂ ਪਤਾ ਚੱਲਿਆ ਸੀ ਕਿ ਫਾਈਲਾਂ ਗ਼ਾਇਬ ਹਨ

ਇਸ ਤੋਂ ਪਹਿਲਾਂ ਨਗਰ ਸੁਧਾਰ ਟਰੱਸਟ ਦੇ ਐਗਜ਼ੀਕਿਊਟਿਵ ਅਫ਼ਸਰ ਪੁਲਿਸ ਕਮਿਸ਼ਨਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਟਰੱਸਟ ਦੀਆਂ ਫਾਈਲਾਂ ਗਾਇਬ ਹੋਣ ਦਾ ਮਾਮਲਾ ਵੀ ਚੀਫ ਵਿਜੀਲੈਂਸ ਅਫਸਰ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ। ਦੋਸ਼ ਹੈ ਕਿ ਇਹ ਫਾਈਲਾਂ ਸੀਨੀਅਰ ਸਹਾਇਕ ਅਜੈ ਮਲਹੋਤਰਾ ਜੋ ਕਿ ਟਰੱਸਟ ਦੇ ਤਤਕਾਲੀ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੇ ਓਐਸਡੀ ਵਜੋਂ ਕੰਮ ਕਰ ਰਹੇ ਸਨ, ਨੇ ਰਿਕਾਰਡ ਕਢਵਾ ਕੇ ਆਹਲੂਵਾਲੀਆ ਦੇ ਦਫ਼ਤਰ ਪਹੁੰਚਾਇਆ ਸੀ। ਇਹ ਵੀ ਦੋਸ਼ ਹੈ ਕਿ ਇਹ ਫਾਈਲਾਂ ਤਤਕਾਲੀ ਚੇਅਰਮੈਨ ਨੂੰ ਭੇਜੀਆਂ ਗਈਆਂ ਸਨ ਪਰ ਰਿਕਾਰਡ ‘ਚ ਵਾਪਸ ਜਮ੍ਹਾਂ ਨਹੀਂ ਕਰਵਾਈਆਂ।

ਡੀਸੀ ਨੇ ਲਿਖਿਆ- ਗਵਾਚੀਆਂ ਫਾਈਆਂ ਬੇਹੱਦ ਮਹੱਤਵਪੂਰਨ

ਇੰਪਰੂਵਮੈਂਟ ਟਰੱਸਟ ਦੇ ਕਈ ਮੁਲਾਜ਼ਮਾਂ ਨੇ ਵੀ ਸੀਵੀਓ ਸਾਹਮਣੇ ਇਹ ਬਿਆਨ ਦਿੱਤਾ ਸੀ ਕਿ ਕਈ ਫਾਈਲਾਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੋਲ ਹਨ। ਡੀਸੀ ਨੇ ਆਪਣੇ ਪੱਤਰ ‘ਚ ਲਿਖਿਆ ਕਿ ਇਹ ਫਾਈਲਾਂ ਬੇਹੱਦ ਅਹਿਮ ਹਨ। ਇਸ ਨਾਲ ਇੰਪਰੂਵਮੈਂਟ ਟਰੱਸਟ ਨੂੰ ਭਾਰਤੀ ਵਿੱਤੀ ਨੁਕਸਾਨ ਹੋ ਰਿਹਾ ਹੈ। ਡੀਸੀ ਨੇ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਦਲਜੀਤ ਸਿੰਘ ਆਹਲੂਵਾਲੀਆ ਤੇ ਅਜੈ ਮਲਹੋੱਤਰਾ ‘ਤੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਨੂੰ ਕਿਹਾ ਹੈ।

Vinkmag ad
Share Our Daily Posts

News Desk

Read Previous

ਫਰੀਦਕੋਟ ‘ਚ ਵੱਡੀ ਘਟਨਾ, ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਅੰਦਰ ਫਸੇ ਆੜ੍ਹਤੀ ਦੀ ਮੌਤ

Read Next

ਮੋਬਾਈਲ ਗਹਿਣੇ ਰੱਖ ਕੇ ਦਿੰਦਾ ਸੀ ਹੈਰੋਇਨ, ਕਾਬੂ