Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਮੋਬਾਈਲ ਗਹਿਣੇ ਰੱਖ ਕੇ ਦਿੰਦਾ ਸੀ ਹੈਰੋਇਨ, ਕਾਬੂ

ਜਲੰਧਰ- ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਇਕ ਅਜਿਹੇ ਹੈਰੋਇਨ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਨਸ਼ੇੜੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ਗਹਿਣੇ ਰੱਖ ਕੇ ਹੈਰੋਇਨ ਵੇਚਦਾ ਸੀ। ਪੁਲਿਸ ਨੇ ਉਸ ਕੋਲੋਂ ਹੈਰੋਇਨ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨ ਤੇ ਇੱਕ ਆਈ ਪੈਡ ਬਰਾਮਦ ਕੀਤਾ ਹੈ।

ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਸਬ-ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਰਾਜਨਗਰ ‘ਚੋਂ ਇਕ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨੌਜਵਾਨ ਦੀ ਪਛਾਣ ਸੌਰਵ ਵਾਸੀ ਰਾਜਨਗਰ ਨੇੜੇ ਸ਼ਿਵ ਮੰਦਰ ਵਜੋਂ ਹੋਈ ਹੈ, ਨੇ ਮੁੱਢਲੀ ਪੁੱਛਗਿੱਛ ਵਿਚ ਦੱਸਿਆ ਕਿ ਉਸ ਖ਼ਿਲਾਫ਼ ਜਨਵਰੀ 2021 ਵਿੱਚ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜਿਆ ਸੀ। ਜੇਲ੍ਹ ‘ਚੋਂ ਜ਼ਮਾਨਤ ‘ਤੇ ਆਉਣ ਤੋਂ ਬਾਅਦ ਉਹ ਫਿਰ ਨਸ਼ਾ ਵੇਚਣ ਲੱਗ ਪਿਆ ਤੇ ਦੁਬਾਰਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਉਸ ਨੂੰ ਮਾਰਚ 2021 ਮੁੜ ਗਿ੍ਫ਼ਤਾਰ ਕਰ ਕੇ ਗੁਰਦਾਸਪੁਰ ਦੀ ਜੇਲ੍ਹ ਵਿੱਚ ਭੇਜ ਦਿੱਤਾ। ਜਿੱਥੇ ਉਸ ਦੀ ਮੁਲਾਕਾਤ ਕਾਕਾ ਵਾਸੀ ਜੰਡਿਆਲਾ ਗੁਰੂ ਅੰਮਿ੍ਤਸਰ ਨਾਲ ਹੋਈ ਜਿਸ ਨੇ ਦੱਸਿਆ ਕਿ ਉਹ ਚਿੱਟਾ ਵੇਚਣ ਦਾ ਕੰਮ ਕਰਦਾ ਹੈ ਤੇ ਜੇਲ੍ਹ ਚੋਂ ਛੁੱਟਣ ਤੋਂ ਬਾਅਦ ਉਹ ਉਸ ਕੋਲੋਂ ਹੀ ਚਿੱਟਾ ਲੈ ਕੇ ਦਿਆ ਕਰੇ। ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਉਸ ਨੇ ਕਾਕੇ ਨੂੰ ਫੋਨ ਕੀਤਾ ਤਾਂ ਉਸ ਦੀ ਜ਼ਮਾਨਤ ਹੋ ਗਈ ਹੈ ਤੇ ਉਹ ਜੰਡਿਆਲੇ ਰਹਿੰਦਾ ਹੈ ਜਿਸ ਕੋਲੋਂ ਉਹ ਹੈਰੋਇਨ ਲਿਆ ਕੇ ਆਪਣੇ ਗਾਹਕਾਂ ਨੂੰ ਵੇਚਣ ਲੱਗ ਪਿਆ। ਇੱਕ ਦਿਨ ਛੱਡ ਕੇ ਕਦੇ ਉਹ ਤੇ ਕਦੀ ਉਸ ਦਾ ਭਰਾ ਸਾਹਿਲ ਜੰਡਿਆਲੇ ਬੱਸ ਵਿਚ ਜਾ ਕੇ ਨਸ਼ਾ ਲੈ ਆਉਂਦੇ ਸਨ। ਐਤਵਾਰ ਸ਼ਾਮੀਂ ਉਸ ਦਾ ਭਰਾ ਸਾਹਿਲ ਵੀਹ ਗ੍ਰਾਮ ਹੈਰੋਇਨ ਲਿਆਇਆ ਸੀ ਜਿਸ ਵਿੱਚੋਂ ਅੱਠ ਗ੍ਰਾਮ ਹੈਰੋਇਨ ਉਸ ਨੇ ਆਪਣੇ ਗਾਹਕਾਂ ਨੂੰ ਵੇਚ ਦਿੱਤੀ ਸੀ। ਪੁੱਛਗਿੱਛ ਵਿਚ ਸੌਰਵ ਨੇ ਦੱਸਿਆ ਕਿ ਜਿਨ੍ਹਾਂ ਨਸ਼ਾ ਪੀਣ ਵਾਲਿਆਂ ਕੋਲ ਪੈਸੇ ਨਹੀਂ ਹੁੰਦੇ ਸਨ ਉਹ ਉਨ੍ਹਾਂ ਦੇ ਫ਼ੋਨ ਗਹਿਣੇ ਰੱਖ ਲੈਂਦਾ ਸੀ ਤੇ ਉਨ੍ਹਾਂ ਨੂੰ ਹੈਰੋਇਨ ਵੇਚ ਦਿੰਦਾ ਸੀ। ਉਸ ਦੇ ਗਾਹਕ ਲੁੱਟਾਂ-ਖੋਹਾਂ ਕਰਨ ਵਾਲੇ ਹਨ। ਪੁਲਿਸ ਨੇ ਸੌਰਵ ਦੀ ਨਿਸ਼ਾਨਦੇਹੀ ‘ਤੇ ਉਸ ਦੇ ਘਰੋਂ ਵੱਖ-ਵੱਖ ਕੰਪਨੀਆਂ ਦੇ 27 ਮੋਬਾਈਲ ਤੇ ਇਕ ਆਈਪੈਡ ਬਰਾਮਦ ਕੀਤਾ ਹੈ। ਡੀਸੀਪੀ ਨੇ ਦੱਸਿਆ ਕਿ ਪੁਲਿਸ ਨੇ ਫੜੇ ਗਏ ਤਸਕਰ ਨੂੰ ਅਦਾਲਤ ਵਿਚੋਂ ਪੁਲਿਸ ਰਿਮਾਂਡ ‘ਤੇ ਲਿਆ ਹੈ। ਰਿਮਾਂਡ ਦੌਰਾਨ ਇਸ ਦੇ ਸਾਰੇ ਨੈੱਟਵਰਕ ਨੂੰ ਬਰੇਕ ਕੀਤਾ ਜਾਵੇਗਾ ਤੇ ਉਸ ਨਾਲ ਤਾਲਮੇਲ ਰੱਖਣ ਵਾਲੇ ਤਸਕਰਾਂ ਨੂੰ ਵੀ ਜਲਦ ਹੀ ਗਿ੍ਫਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਆਹਲੂਵਾਲੀਆ ਖਿਲਾਫ ਹੋਵੇਗੀ FIR, ਜਾਣੋ ਵਜ੍ਹਾ

Read Next

ਭਗਵੰਤ ਮਾਨ ਨੇ ਕੇਜਰੀਵਾਲ ਨਾਲ ਸਮਝੌਤਾ ਕਰ ਕੇ ਪੰਜਾਬ ਦੇ ਹਿੱਤ ਦਿੱਲੀ ਨੂੰ ਵੇਚੇ : ਸੁਖਬੀਰ ਸਿੰਘ ਬਾਦਲ