Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਰੂਪਨਗਰ ’ਚ ਕਾਂਗਰਸੀ ਵਰਕਰਾਂ ਤੇ ਪੁਲਿਸ ਵਿਚਾਲੇ ਝੜਪ, ਯੂਥ ਕਾਂਗਰਸ ਪ੍ਰਧਾਨ ਢਿੱਲੋਂ ਨਾਲ ਧੱਕਾਮੁੱਕੀ

ਰੂਪਨਗਰ : ਕਾਂਗਰਸ ਨੇਤਾ ਅਲਕਾ ਲਾਂਬਾ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਟਿੱਪਣੀ ਦੇ ਮਾਮਲੇ ’ਚ ਅੱਜ ਰੂਪਨਗਰ ਸਦਰ ਥਾਣੇ ’ਚ ਐੱਸਆਈਟੀ ਸਾਹਮਣੇ ਪੇਸ਼ ਹੋਵੇਗੀ। ਅੱਜ ਸਵੇਰੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਨੇ ਐੱਸਐੱਸਪੀ ਦਫਤਰ (ਸਕੱਤਰੇਤ) ਅੱਗੇ ਧਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨਾਲ ਅਲਕਾ ਲਾਂਬਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਹਨ। ਇਸ ਦੌਰਾਨ ਪੁਲਿਸ ਤੇ ਯੂਥ ਕਾਂਗਰਸ ਦੇ ਵਰਕਰਾਂ ਦੀ ਅਗਵਾਈ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਚਾਲੇ ਝੜਪ ਹੋ ਗਈ। ਜਦੋਂ ਢਿੱਲੋਂ ਥਾਣਾ ਸਕੱਤਰੇਤ ਦੇ ਗੇਟ ’ਤੇ ਚੜ੍ਹੇ ਤਾਂ ਕਾਂਗਰਸੀ ਵਰਕਰਾਂ ਤੇ ਪੁਲਿਸ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਹਾਲਾਂਕਿ ਬਾਅਦ ’ਚ ਅਲਕਾ ਲਾਂਬਾ ਸਮੇਤ ਸਾਰੇ ਐੱਸਐੱਸਪੀ ਦਫਤਰ ਦੇ ਅੰਦਰ ਪਹੁੰਚ ਗਏ। ਫਿਲਹਾਲ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਵਾਲੀ ਥਾਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਥੇ ਪਹੁੰਚੇ ਪਰ ਧਰਨੇ ’ਚ ਸ਼ਾਮਿਲ ਹੋਣ ਤੋਂ ਪਹਿਲਾਂ ਹੀ ਉਥੋਂ ਵਾਪਸ ਆ ਗਏ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਆਪ ਦੇ ਕਨਵੀਨਰ ਅਰਵਿੰਦ ਕਰੇਜਰੀਵਲ ਨੂੰ ਵੇਚ ਆਏ ਹਨ, ਹੁਣ ਉਹ ਦਿੱਲੀ ਤੋਂ ਹੀ ਪੰਜਾਬ ਨੂੰ ਚਲਾ ਰਹੇ ਹਨ। ਇਸ ਤੋਂ ਪਹਿਲਾਂ ਵੜਿੰਗ ਨੇ ਆਪਣੀ ਫੇਸਬੁੱਕ ਪੋਸਟ ’ਤੇ ਇਕ ਪੋਸਟ ਜ਼ਰੀਏ ਅਲਕਾ ਲਾਂਬਾ ਨਾਲ ਆਉਣ ਦਾ ਵੀ ਸੰਕੇਤ ਦਿੱਤਾ ਸੀ। ਉਨ੍ਹਾਂ ਲਿਖਿਆ ਕਿ ਅਸੀਂ ਆ ਰਹੇ ਹਾਂ ਰੋਪੜ ਅਲਕਾ ਲਾਂਬਾ ਜੀ ਨਾਲ, ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਪੋਸਟ ’ਚ ਅਲਕਾ ਲਾਂਬਾ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਇਕ ਫੋਟੋ ਵੀ ਸ਼ੇਅਰ ਕੀਤੀ ਹੈ।

ਜ਼ਿਕਰਯੋਗ ਕਿ ਪੰਜਾਬ ਪੁਲਿਸ ਨੇ ਕਵੀ ਅਤੇ ਸਮਾਜਸੇਵੀ ਕੁਮਾਰ ਵਿਸ਼ਵਾਸ ’ਤੇ ਪਰਚਾ ਦਰਜ ਕੀਤਾ ਸੀ। ਬਾਅਦ ’ਚ ਅਲਕਾ ਲਾਂਬਾ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ। ਪੰਜਾਬ ਪੁਿਲਸ ਨੇ ਦਿੱਲੀ ਅਤੇ ਗਾਜ਼ੀਆਬਾਦ ਜਾ ਕੇ ਦੋਵਾਂ ਆਗੂਆਂ ਦੇ ਘਰਾਂ ’ਤੇ ਨੋਟਿਸ ਚਿਪਕਾ ਦਿੱਤੇ ਹਨ। ਹਾਲਾਂਕਿ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਕੁਮਾਰ ਵਿਸ਼ਵਾਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਲਾਂਬਾ ਨੇ ਕਿਹਾ, ‘ਦਿੱਲੀ ਦੀ ਧੀ ਨੂੰ ਪੰਜਾਬ ਖਿੱਚਣਾ ਪਵੇਗਾ ਭਾਰੀ’

ਜ਼ਿਕਰਯੋਗ ਹੈ ਕਿ ਅਲਕਾ ਲਾਂਬਾ ਨੇ ਇਕ ਦਿਨ ਪਹਿਲਾਂ ਵੀਡੀਓ ਸ਼ੇਅਰ ਕਰਦਿਆਂ ਕਿਹਾ ਸੀ ਕਿ ਉਹ ਪੰਜਾਬ ਆ ਚੁੱਕੀ ਹੈ ਅਤੇ ਅਜਿਹੇ ਮਾਮਲਿਆਂ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਸੀ ਕਿ ਦਿੱਲੀ ਦੀ ਧੀ ਨੂੰ ਪੰਜਾਬ ’ਚ ਘਸੀਟਣਾ ਆਮ ਆਦਮੀ ਪਾਰਟੀ ਨੂੰ ਮਹਿੰਗਾ ਪਵੇਗਾ।

Vinkmag ad
Share Our Daily Posts

News Desk

Read Previous

ਸੁਪਰੀਮ ਕੋਰਟ ‘ਚ ਪੰਜਾਬੀ ਸਮੇਤ ਕਈ ਭਾਸ਼ਾਵਾਂ ‘ਚ ਜੂਨੀਅਰ ਟ੍ਰਾਂਸਲੇਟਰ ਦੀਆਂ ਪੋਸਟਾਂ ਨਿਕਲੀਆਂ, ਇਸ ਡਾਇਰੈਕਟ ਲਿੰਕ ਤੋਂ ਕਰੋ ਅਪਲਾਈ

Read Next

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ SGPC ਦਾ ਵੱਡਾ ਫ਼ੈਸਲਾ, ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਲੱਗਣਗੀਆਂ ਸਕੈਨਰ ਮਸ਼ੀਨਾਂ