Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ SGPC ਦਾ ਵੱਡਾ ਫ਼ੈਸਲਾ, ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਲੱਗਣਗੀਆਂ ਸਕੈਨਰ ਮਸ਼ੀਨਾਂ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਸ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਹਰ ਦਰਵਾਜ਼ੇ ’ਤੇ ਸਕੈਨਰ ਮਸ਼ੀਨਾਂ ਲਾਈਆਂ ਜਾਣਗੀਆਂ। ਮੌਜੂਦਾ ਸਮੇਂ ਸੰਗਤ ਦੀ ਵੱਡੀ ਆਮਦ ਹੁੰਦੀ ਹੈ, ਜਿਸ ਦੇ ਠਹਿਰਣ ਲਈ ਹੋਰ ਸਰਾਵਾਂ ਦੀ ਵੱਡੀ ਲੋੜ ਹੈ। ਅੰਮ੍ਰਿਤਸਰ ਵਿਖੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਖਾਸਕਰ ਜੀਟੀ ਰੋਡ ’ਤੇ ਜ਼ਮੀਨ ਖਰੀਦੀ ਜਾਵੇਗੀ। ਇਸ ਕਾਰਜ ਲਈ ਸਬ-ਕਮੇਟੀ ਸਥਾਪਤ ਕੀਤੀ ਗਈ ਹੈ, ਜੋ ਜ਼ਮੀਨ ਦੀ ਤਲਾਸ਼ ਕਰ ਕੇ ਰਿਪੋਰਟ ਦੇਵੇਗੀ। ਅੰਮ੍ਰਿਤਸਰ ਤੋਂ ਬਾਹਰ ਜੀਟੀ ਰੋਡ ’ਤੇ ਖ਼ਰੀਦੀ ਜਾਣ ਵਾਲੀ ਇਸ ਜਗ੍ਹਾ ਵਿਚ ਵੱਡੀਆਂ ਸਰਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿੱਥੋਂ ਗੱਡੀਆਂ ਲਗਾ ਕੇ ਸੰਗਤ ਨੂੰ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ। ਇਥੇ ਪਾਰਕਿੰਗ ਦੇ ਪ੍ਰਬੰਧ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਕੁਝ ਦਫ਼ਤਰ ਤਬਦੀਲ ਕਰਨ ਦੀ ਯੋਜਨਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਦੀਆਂ ਖੇਡ ਅਕੈਡਮੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਸਬ-ਕਮੇਟੀ ਦਾ ਗਠਨ ਕੀਤਾ ਜਾਵੇਗਾ। ਮੌਜੂਦਾ ਸਮੇਂ ਕਬੱਡੀ ਅਤੇ ਹਾਕੀ ਦੀਆਂ ਅਕੈਡਮੀਆਂ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਵਿਸਥਾਰ ਕੀਤਾ ਜਾਵੇਗਾ। ਮਈ ਮਹੀਨੇ ਤੋਂ ਪੰਜਾਬ ਸਮੇਤ ਦੇਸ਼ ਭਰ ਵਿਚ ਸਰਗਰਮ ਧਰਮ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ। ਇਸ ਨੂੰ ਲੈ ਕੇ ਭਾਰਤ ਅੰਦਰ ਸਥਾਪਤ 13 ਸਿੱਖ ਮਿਸ਼ਨ ਤੇ ਪੰਜਾਬ ਦੇ ਹਰ ਹਲਕੇ ਵਿਚ ਪ੍ਰਚਾਰਕ ਵੱਡੇ ਅੰਮ੍ਰਿਤ ਸੰਚਾਰ ਤੇ ਕੀਰਤਨ ਸਮਾਗਮ ਕਰਵਾਉਣਗੇ।

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸੋਲਰ ਸਿਸਟਮ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਦੀ ਸੇਵਾ ਗੁਰਸ਼ਬਦ ਪ੍ਰਚਾਰ ਸਭਾ ਕਰਵਾਏਗੀ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਪ੍ਰਕਿਰਿਆ ਸੁਖਾਲੀ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰੂ ਨਾਨਕ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨ ਕਰ ਸਕਣ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗਡ਼੍ਹੀ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਓਐੱਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।

Vinkmag ad
Share Our Daily Posts

News Desk

Read Previous

ਰੂਪਨਗਰ ’ਚ ਕਾਂਗਰਸੀ ਵਰਕਰਾਂ ਤੇ ਪੁਲਿਸ ਵਿਚਾਲੇ ਝੜਪ, ਯੂਥ ਕਾਂਗਰਸ ਪ੍ਰਧਾਨ ਢਿੱਲੋਂ ਨਾਲ ਧੱਕਾਮੁੱਕੀ

Read Next

ਪੰਜਾਬ ‘ਚ ਬਿਜਲੀ ਸੰਕਟ ! ਰੋਜ਼ਾਨਾ ਹੋ ਰਹੀ 2 ਤੋਂ 6 ਘੰਟੇ ਦੀ ਬਿਜਲੀ ਕਟੌਤੀ, 5 ਥਰਮਲ ਪਲਾਂਟ ਬੰਦ ਹੋਣ ਨਾਲ 2010 ਮੈਗਾਵਾਟ ਬਿਜਲੀ ਦੀ ਕਮੀ