Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਪੰਜਾਬ ‘ਚ ਬਿਜਲੀ ਸੰਕਟ ! ਰੋਜ਼ਾਨਾ ਹੋ ਰਹੀ 2 ਤੋਂ 6 ਘੰਟੇ ਦੀ ਬਿਜਲੀ ਕਟੌਤੀ, 5 ਥਰਮਲ ਪਲਾਂਟ ਬੰਦ ਹੋਣ ਨਾਲ 2010 ਮੈਗਾਵਾਟ ਬਿਜਲੀ ਦੀ ਕਮੀ

ਪਟਿਆਲਾ : ਪੰਜਾਬ ਵਿਚ ਸਥਿਤ ਸਰਕਾਰੀ ਤੇ ਨਿੱਜੀ ਥਰਮਲਾਂ ਦੇ 15 ਯੂਨਿਟਾਂ ਵਿਚੋਂ ਪੰਜ ਯੂਨਿਟ ਨੇ ਬਿਜਲੀ ਉਤਪਾਦਨ ਬੰਦ ਕਰ ਦਿੱਤਾ ਹੈ। ਇਸ ਕਾਰਨ 2010 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ ਤੇ ਇਸ ਦਾ ਸਪਲਾਈ ’ਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਮੰਗਲਵਾਰ ਨੂੰ ਮੰਗ ਤੇ ਸਪਲਾਈ ਵਿਚ ਫਰਕ ਪੈਣ ’ਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ ਹੈ।

ਸੂਬੇ ਦੇ ਪੰਜ ਥਰਮਲ ਪਲਾਂਟ, ਜਿਨ੍ਹਾਂ ਵਿੱਚੋਂ ਤਿੰਨ ਨਿੱਜੀ ਅਤੇ ਦੋ ਸਰਕਾਰੀ ਮਾਲਕੀ ਵਾਲੇ ਹਨ, ਵਿੱਚ ਕੁੱਲ 15 ਯੂਨਿਟ ਹਨ ਅਤੇ ਲਗਪਗ 6 ਹਜ਼ਾਰ ਮੈਗਾਵਾਟ ਬਿਜਲੀ ਪੈਦਾਵਾਰ ਦੀ ਸਮਰੱਥਾ ਹੈ। ਸਰਕਾਰੀ ਮਾਲਕੀ ਵਾਲੇ ਰੋਪਡ਼ ਥਰਮਲ ਪਲਾਂਟ ਦੇ 210-210 ਮੈਗਾਵਾਟ ਦੇ ਦੋ ਯੂਨਿਟ ਮੰਗਲਵਾਰ ਨੂੰ ਬਿਜਲੀ ਪੈਦਾ ਕਰਨਾ ਬੰਦ ਕਰ ਗਏ, ਜਿਨ੍ਹਾਂ ਵਿਚੋਂ ਇਕ ਯੂਨਿਟ ਸਾਲਾਨਾ ਰੱਖ-ਰਖਾਅ ਤਹਿਤ ਬੰਦ ਹੈ ਤੇ ਦੂਜਾ ਮੰਗਲਵਾਰ ਸਵੇਰੇ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਤਲਵੰਡੀ ਸਾਬੋ ਵਿਖੇ 660 ਮੈਗਾਵਾਟ ਦਾ ਯੂਨਿਟ ਨੰਬਰ ਦੋ 15 ਅਪ੍ਰੈਲ ਤੋਂ ਸਾਲਾਨਾ ਰੱਖ-ਰਖਾਅ ਤਹਿਤ ਬੰਦ ਹੈ ਤੇ ਯੂਨਿਟ ਨੰਬਰ ਤਿੰਨ ਵਿੱਚ ਅੱਜ ਤਕਨੀਕੀ ਖਰਾਬੀ ਕਰਕੇ ਬਿਜਲੀ ਉਤਪਾਦਨ ਬੰਦ ਹੋ ਗਿਆ। ਸ੍ਰੀ ਗੋਇੰਦਵਾਲ ਸਾਹਿਬ ਵਿਖੇ 270 ਮੈਗਾਵਾਟ ਸਮਰੱਥਾ ਵਾਲਾ ਯੂਨਿਟ ਨੰਬਰ ਇਕ ਕੋਲੇ ਦੀ ਘਾਟ ਕਾਰਨ 11 ਅਪ੍ਰੈਲ ਤੋਂ ਬੰਦ ਹੈ।

ਬਿਜਲੀ ਮੰਗ ਨਾ ਹੋਈ ਪੂਰੀ, ਲੱਗੇ ਬਿਜਲੀ ਕੱਟ

ਸੂਤਰਾਂ ਅਨੁਸਾਰ ਸੂਬੇ ਵਿਚ ਬਿਜਲੀ ਦੀ ਮੰਗ ਲਗਭਗ 7,500 ਮੈਗਾਵਾਟ ਹੈ ਪਰ ਮੰਗਲਵਾਰ ਸਵੇਰੇ ਪੀਐਸਪੀਸੀਐਲ ਸਿਰਫ 6,700 ਮੈਗਾਵਾਟ ਦੀ ਸਪਲਾਈ ਕਰਨ ਵਿੱਚ ਸਮਰੱਥ ਸੀ, ਜੋ ਕਿ 800 ਮੈਗਾਵਾਟ ਦੀ ਘਾਟ ਮੰਨੀ ਜਾ ਰਹੀ ਹੈ। ਇਸ ਤਰ੍ਹਾਂ ਪਾਵਰ ਕਾਰਪੋਰੇਸ਼ਨ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਦੋ ਤੋਂ ਛੇ ਘੰਟੇ ਤੱਕ ਦੇ ਬਿਜਲੀ ਕੱਟ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ। ਪਟਿਆਲਾ ਜ਼ਿਲ੍ਹੇ ਦੇ ਕਈ ਇਲਾਕਿਆਂ ਵਿਚ ਦੋ ਤੋਂ ਤਿੰਨ ਘੰਟੇ, ਗਡ਼੍ਹਸ਼ੰਕਰ ’ਚ ਛੇ ਘੰਟੇ, ਲੁਧਿਆਣਾ ਦੇ ਕੁਝ ਇਲਾਕਿਆਂ ਵਿਚ ਦੋ ਘੰਟੇ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਚਾਰ ਘੰਟੇ ਬਿਜਲੀ ਪ੍ਰਭਾਵਿਤ ਰਹੀ ਹੈ। ਇਸ ਤੋਂ ਇਲਾਵਾ ਕਾਦੀਆਂ, ਪਠਾਨਕੋਟ ਤੇ ਬਰੇਟਾ ਇਲਾਕਿਆਂ ਵਿਚ ਅੱਠ-ਅੱਠ ਘੰਟੇ ਬਿਜਲੀ ਪ੍ਰਭਵਿਤ ਰਹੀ ਹੈ।

ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਸੰਕਟ

ਜੂਨ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ 15,000 ਮੈਗਾਵਾਟ ਤੱਕ ਪਹੁੰਚ ਜਾਵੇਗੀ ਪਰ ਸੀਜ਼ਨ ਤੋਂ ਪਹਿਲਾਂ ਲਗਭਗ ਸਾਰੇ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਆਪਣੀ ਪੂਰੀ ਸਮਰੱਥਾ ਤੋਂ ਘੱਟ ਹੈ। 85 ਪ੍ਰਤੀਸ਼ਤ ਤੋਂ ਵੱਧ ਲੋਡ ਫੈਕਟਰ ’ਤੇ ਕੰਮ ਕਰਨ ਲਈ ਪਲਾਂਟ ’ਤੇ ਰੋਜ਼ਾਨਾ ਕੋਲੇ ਦੀ ਲੋਡ਼ ਲਗਭਗ 75 ਮੀਟ੍ਰਿਕ ਟਨ ਹੈ। ਮੌਜੂਦਾ ਸਮੇਂ ਘੱਟ ਸਮਰੱਥਾ ’ਤੇ ਚੱਲਣ ਦੇ ਬਾਵਜੂਦ ਇਨ੍ਹਾਂ ਥਰਮਲ ਪਲਾਂਟਾਂ ਨੂੰ ਰੋਜ਼ਾਨਾ ਦੀ ਲੋਡ਼ ਦਾ ਅੱਧਾ ਵੀ ਕੋਲਾ ਨਹੀਂ ਮਿਲ ਰਿਹਾ। ਸਰਕਾਰੀ ਰਿਪੋਰਟ ਅਨੁਸਾਰ 24 ਅਪ੍ਰੈਲ ਨੂੰ ਲਹਿਰਾ ਮੁਹੱਬਤ ਥਰਮਲ ਪਲਾਂਟ ਕੋਲ 6.5 ਦਿਨਾਂ ਦਾ ਕੋਲੇ ਦਾ ਸਟਾਕ ਸੀ, ਜਦਕਿ ਰੋਪਡ਼ ਥਰਮਲ ਕੋਲ 9.6 ਦਿਨ, ਸ੍ਰੀ ਗੋਇੰਦਵਾਲ ਸਾਹਿਬ 3.4 ਦਿਨ, ਤਲਵੰਡੀ ਸਾਬੋ ਕੋਲ 6 ਦਿਨ ਦਾ ਕੋਲੇ ਦਾ ਸਟਾਕ ਸੀ। ਰਾਜਪੁਰਾ ਪਲਾਂਟ ਦੀ ਸਥਿਤੀ ਹੋਰਾਂ ਨਾਲੋਂ ਚੰਗੀ ਹੈ ਜਿਥੇ 23.4 ਦਿਨਾਂ ਦਾ ਕੋਲਾ ਸੀ।

Vinkmag ad
Share Our Daily Posts

News Desk

Read Previous

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ SGPC ਦਾ ਵੱਡਾ ਫ਼ੈਸਲਾ, ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਲੱਗਣਗੀਆਂ ਸਕੈਨਰ ਮਸ਼ੀਨਾਂ

Read Next

ਅੰਮ੍ਰਿਤਸਰ ‘ਚ ਵੱਡੀ ਵਾਰਦਤ ! ਦੋਸਤਾਂ ਨੇ ਕੀਤੀ 12ਵੀਂ ਦੇ ਵਿਦਿਆਰਥੀ ਦੀ ਹੱਤਿਆ, ਇਕ ਦਿਨ ਪਹਿਲਾਂ ਘਰੋਂ ਬੁਲਾ ਕੇ ਲੈ ਗਏ ਸੀ ਨਾਲ