Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਅੰਮ੍ਰਿਤਸਰ ‘ਚ ਵੱਡੀ ਵਾਰਦਤ ! ਦੋਸਤਾਂ ਨੇ ਕੀਤੀ 12ਵੀਂ ਦੇ ਵਿਦਿਆਰਥੀ ਦੀ ਹੱਤਿਆ, ਇਕ ਦਿਨ ਪਹਿਲਾਂ ਘਰੋਂ ਬੁਲਾ ਕੇ ਲੈ ਗਏ ਸੀ ਨਾਲ

ਅੰਮ੍ਰਿਤਸਰ : ਕੰਬੋ ਥਾਣੇ ਦੇ ਨੰਗਲੀ ਇਲਾਕੇ ‘ਚ ਦੋ ਦੋਸਤਾਂ ਨੇ ਆਪਣੇ ਇਕ ਨੌਜਵਾਨ ਸਾਥੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਵਿਜੇ ਨਾਂ ਦਾ ਇਹ ਨੌਜਵਾਨ ਮੁਲਜ਼ਮ ਨਾਲ ਹੀ 12ਵੀਂ ਜਮਾਤ ‘ਚ ਪੜ੍ਹਦਾ ਸੀ। ਉਸ ਦੇ ਪਿਤਾ ਦੋ ਸਾਲਾਂ ਤੋਂ ਵਿਦੇਸ਼ ਵਿਚ ਕੰਮ ਕਰ ਰਹੇ ਹਨ ਤੇ ਮਾਂ ਘਰ ਵਿਚ ਇਕੱਲੀ ਰਹਿੰਦੀ ਹੈ। ਪੁਲਿਸ ਮੁਤਾਬਕ ਹੱਤਿਆ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਸਬ ਇੰਸਪੈਕਟਰ ਸ਼ਸ਼ਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਕੰਵਲਜੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਪਿੰਡ ਨੰਗਲੀ ਦੀ ਸ਼ਿਕਾਇਤ ’ਤੇ ਥਾਣਾ ਕੰਬੋ ਪੁਲਿਸ ਨੇ ਬਾਬਾ ਦੀਪ ਸਿੰਘ ਕਾਲੋਨੀ ਵਾਸੀ ਬੂਆ ਸਿੰਘ ਤੇ ਹਰਪ੍ਰੀਤ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਕੰਵਲਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਦੋ ਸਾਲਾਂ ਤੋਂ ਵਿਦੇਸ਼ ‘ਚ ਰਹਿ ਰਿਹਾ ਹੈ। ਉਹ ਆਪਣੇ ਦੋ ਪੁੱਤਰਾਂ ਵਿਜੇ (17) ਤੇ ਅਲੀ ਨਾਲ ਘਰ ਵਿੱਚ ਰਹਿੰਦੀ ਹੈ। ਉਸ ਦਾ ਲੜਕਾ ਵਿਜੇ 12ਵੀਂ ਜਮਾਤ ‘ਚ ਪੜ੍ਹਦਾ ਹੈ। ਮੰਗਲਵਾਰ ਦੁਪਹਿਰ ਬੂਆ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣੇ ਲੜਕੇ ਵਿਜੇ ਨੂੰ ਘਰੋਂ ਬੁਲਾ ਕੇ ਆਪਣੇ ਨਾਲ ਲੈ ਗਏ।

ਪੀੜਤਾ ਨੇ ਦੱਸਿਆ ਕਿ ਬੂਆ ਸਿੰਘ ਤੇ ਉਸ ਦਾ ਲੜਕਾ ਵਿਜੇ ਇੱਕੋ ਜਮਾਤ ‘ਚ ਪੜ੍ਹਦੇ ਹਨ। ਮੰਗਲਵਾਰ ਰਾਤ ਜਦੋਂ ਵਿਜੇ ਘਰ ਨਹੀਂ ਪਰਤਿਆ ਤਾਂ ਉਸ ਨੇ ਬੇਟੇ ਦੇ ਮੋਬਾਈਲ ਨੰਬਰ ‘ਤੇ ਸੰਪਰਕ ਕੀਤਾ। ਪਰ ਪੁੱਤਰ ਨੇ ਫ਼ੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਸਮੇਤ ਬੂਆ ਸਿੰਘ ਦੇ ਘਰ ਪਹੁੰਚੀ ਜਦੋਂ ਪਤਾ ਲੱਗਾ ਕਿ ਉਸ ਦੇ ਲੜਕੇ ਨੂੰ ਗੋਲੀ ਲੱਗੀ ਹੈ ਅਤੇ ਦੋਸ਼ੀ ਉਸ ਨੂੰ ਹਸਪਤਾਲ ਲੈ ਗਏ। ਜਦੋਂ ਉਹ ਹਸਪਤਾਲ ਪਹੁੰਚੀ ਤਾਂ ਵਿਜੇ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਸੀ। ਉਸ ਦੇ ਚਿਹਰੇ ‘ਤੇ ਗੋਲੀ ਦਾ ਨਿਸ਼ਾਨ ਸੀ। ਔਰਤ ਨੇ ਦੋਸ਼ ਲਾਇਆ ਕਿ ਬੂਆ ਸਿੰਘ ਅਤੇ ਉਸ ਦੇ ਦੋਸਤ ਹਰਪ੍ਰੀਤ ਸਿੰਘ ਨੇ ਉਸ ਦੇ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਬਿਜਲੀ ਸੰਕਟ ! ਰੋਜ਼ਾਨਾ ਹੋ ਰਹੀ 2 ਤੋਂ 6 ਘੰਟੇ ਦੀ ਬਿਜਲੀ ਕਟੌਤੀ, 5 ਥਰਮਲ ਪਲਾਂਟ ਬੰਦ ਹੋਣ ਨਾਲ 2010 ਮੈਗਾਵਾਟ ਬਿਜਲੀ ਦੀ ਕਮੀ

Read Next

ਗਾਹਕ ਬਣ ਕੇ ਆਇਆ ਤੇ ਸ਼ੋਅਰੂਮ ‘ਚ ਕੰਮ ਕਰਨ ਵਾਲੀ ਨੌਜਵਾਨ ਲੜਕੀ ਨਾਲ ਜ਼ਬਰਦਸਤੀ ਦੀ ਕੀਤੀ ਕੋਸ਼ਿਸ਼, ਲੜਕੀ ਨੇ ਪਹਿਲੀ ਮੰਜ਼ਿਲ ਤੋਂ ਮਾਰੀ ਛਾਲ