Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਆਏ ਦੋ ਤਸਕਰ ਕਾਬੂ

ਜਲੰਧਰ – ਥਾਣਾ ਨੰ. ਸੱਤ ਦੀ ਪੁਲਿਸ ਨੇ ਮੁਖਬਰੀ ‘ਤੇ ਨਾਕੇਬੰਦੀ ਦੌਰਾਨ ਇਕ ਕਾਰ ‘ਚ ਉਸ ਵੇਲੇ ਦੋ ਸ਼ਰਾਬ ਤਸਕਰਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਜਦੋਂ ਉਹ ਸ਼ਰਾਬ ਦੀ ਸਪਲਾਈ ਦੇਣ ਲਈ ਆਏ ਸਨ।

ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਸ਼ਰਾਬ ਤਸਕਰ ਕੁਲਦੀਪ ਕੁਮਾਰ ਤੇ ਸੋਨੂੰ ਦੋਵੇਂ ਵਾਸੀ ਰੇਰੂ ਪਿੰਡ ਇਸ ਵੇਲੇ ਆਪਣੀ ਸੈਂਟਰੋ ਗੱਡੀ ਨੰਬਰ ਪੀਬੀ10 ਬੀਆਰ 6644 ਵਿਚ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਸੁਬਾਣਾ ਤੇ ਅਰਬਨ ਸਟੇਟ ਵੱਲ ਆ ਰਹੇ ਹਨ। ਏਐੱਸਆਈ ਹੀਰਾ ਲਾਲ ਨੇ ਪੁਲਿਸ ਸਮੇਤ ਦੱਸੀ ਹੋਈ ਥਾਂ ‘ਤੇ ਨਾਕੇਬੰਦੀ ਕਰ ਦਿੱਤੀ। ਜਿਵੇਂ ਹੀ ਉਕਤ ਨੰਬਰ ਦੀ ਗੱਡੀ ਨਾਕੇ ਤੋਂ ਲੰਘਣ ਲੱਗੀ ਤਾਂ ਉਸ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ 10 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਦੋਵੇਂ ਕਾਰ ਸਵਾਰਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਫੜੇ ਗਏ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਗਾਹਕ ਬਣ ਕੇ ਆਇਆ ਤੇ ਸ਼ੋਅਰੂਮ ‘ਚ ਕੰਮ ਕਰਨ ਵਾਲੀ ਨੌਜਵਾਨ ਲੜਕੀ ਨਾਲ ਜ਼ਬਰਦਸਤੀ ਦੀ ਕੀਤੀ ਕੋਸ਼ਿਸ਼, ਲੜਕੀ ਨੇ ਪਹਿਲੀ ਮੰਜ਼ਿਲ ਤੋਂ ਮਾਰੀ ਛਾਲ

Read Next

ਘੱਟ ਮੁਨਾਫਾ ਤੇ ਜ਼ਿਆਦਾ ਲਾਗਤ ਕਾਰਨ ਤਰਬੂਜ ਬਣਿਆ ਘਾਟੇ ਦਾ ਸੌਦਾ