Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੂਰੇ ਪੰਜਾਬ ‘ਚ ਲੱਗਣਗੇ ਬਿਜਲੀ ਦੇ ਕੱਟ, ਪਾਵਰਕਾਮ ਦੇ ਹੱਥ ਹੋਏ ਖੜ੍ਹੇ, ਅਗਲੇ ਤਿੰਨ ਦਿਨ ਤਕ ਰਹੇਗੀ ਅਜਿਹੀ ਸਥਿਤੀ

ਪਟਿਆਲਾ – ਪੰਜਾਬ ਵਿੱਚ ਬਿਜਲੀ ਦਾ ਮੰਗ ਪੂਰੀ ਕਰਨਾ ਪੀਐਲਪੀਸੀਐਲ ਦੇ ਵਸੋਂ ਬਾਹਰ ਹੋ ਗਿਆ ਹੈ। ਬਿਜਲੀ ਬੰਦ ਹੋਣ ਤੇ ਬਿਜਲੀ ਦੀ ਮੰਗ ਵਧਣ ਦੀ ਦੁਹਾਈ ਪਾਉੰਦਿਆਂ ਖਪਤਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਣ ਲੱਗੀ ਹੈ। ਸਮੂਹ ਐਸਡੀਓਜ਼ ਨੂੰ ਵ੍ਹਟਸਐਪ ਤੇ ਮੈਸੇਜ ਭੇਜਿਆ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਇਹ ਦੱਸਿਆ ਜਾਵੇ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਦੋ ਯੂਨਿਟ ਤੇ ਤਲਵੰਡੀ ਸਾਬੋ ਦੋ ਯੂਨਿਟ ਤਕਨੀਕੀ ਖ਼ਰਾਬੀ ਕਰਕੇ ਬੰਦ ਹਨ, ਜਦਕਿ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਇੱਕ ਯੂਨਿਟ ਕੋਲੇ ਦੀ ਘਾਟ ਕਰਕੇ ਬੰਦ ਰੱਖਿਆ ਗਿਆ ਹੈ।

ਪੰਜਾਬ ਵਿੱਚ ਕੁੱਲ ਮਿਲਾ ਕੇ ਪੰਦਰਾਂ ਯੂਨਿਟਾਂ ਵਿੱਚੋਂ ਪੰਜ ਯੂਨਿਟ ਬੰਦ ਹਨ ਅਤੇ ਦੋ ਹਜ਼ਾਰ ਮੈਗਾਵਾਟ ਦੀ ਕਮੀ ਨਾਲ ਪਾਵਰਕਾਮ ਨੂੰ ਜੂਝਣਾ ਪੈ ਰਿਹਾ ਹੈ।

ਪਾਵਰਕਾਮ ਨੇ ਵ੍ਹਟਸਐਪ ਰਾਹੀਂ ਸਾਰੇ ਐੱਸਡੀਓ ਜੇਈਜ਼ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਤਲਵੰਡੀ ਸਾਬੋ ਅਤੇ GGSTP ਰੋਪੜ ਥਰਮਲਾਂ ਦੇ ਯੂਨਿਟਾਂ ਦੇ ਖ਼ਰਾਬ ਹੋਣ ਸਬੰਧੀ ਅਨਾਊਂਸਮੈਂਟ ਕਰਵਾਉਣ ਕਿ ਉਨ੍ਹਾਂ ਥਰਮਲਾਂ ਦੇ ਬੰਦ ਹੋਣ ਨਾਲ ਇੱਕ ਦਮ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ। ਜਿਸ ਕਰਕੇ ਮਹਿਕਮੇ ਨੂੰ ਮਜਬੂਰੀ ਵਿੱਚ AP/UPS/Urban ਫੀਡਰਾਂ ਤੇ ਕੱਟ ਲਗਾਉਣੇ ਪੈ ਰਹੇ ਹਨ, ਇਨ੍ਹਾਂ ਥਰਮਲਾਂ ਦੀ ਸਪਲਾਈ ਤਿੰਨ ਦਿਨਾਂ ਤਕ ਚਾਲੂ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਬਿਜਲੀ ਦੀ ਸਥਿਤੀ ਪਹਿਲਾਂ ਵਾਂਗ ਆਮ ਹੋ ਜਾਵੇਗੀ ਸਮੂਹ ਵਡਮੁੱਲੇ ਖਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਇਸ ਸੰਕਟ ਦੀ ਘੜੀ ਨੂੰ ਸਮਝਦੇ ਹੋਏ ਇਸ ਨਾਜ਼ੁਕ ਸਥਿਤੀ ਵਿੱਚ ਮਹਿਕਮੇ ਦੀ ਮੱਦਦ ਕਰਨ ਅਤੇ ਸ਼ਾਂਤੀ ਬਣਾਈ ਰੱਖਣ, ਮਹਿਕਮੇ ਵੱਲੋਂ ਖਪਤਕਾਰਾਂ ਨੂੰ ਸਪਲਾਈ ਦੇਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਤੂੜੀ ਵਾਲੀ ਮਸ਼ੀਨ ‘ਚ ਆਉਣ ਨਾਲ 23 ਸਾਲਾ ਨੌਜਵਾਨ ਦੀ ਮੌਤ

Read Next

ਚੰਡੀਗੜ੍ਹ ‘ਚ ਪਾਣੀ ਦੀ ਬਰਬਾਦੀ ਕਰਨ ‘ਤੇ 5000 ਦੇ ਚਲਾਨ, 18 ਟੀਮਾਂ ਨੇ ਕੀਤੀ ਚੈਕਿੰਗ, 12 ਦਿਨਾਂ ‘ਚ 800 ਤੋਂ ਵੱਧ ਫੜੇ ਗਏ ਲੋਕ