Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਮੁੱਖ ਮੰਤਰੀ ਭਗਵੰਤ ਮਾਨ ਬੋਲੇ- ਪਟਿਆਲਾ ਹਿੰਸਾ ਲਈ ਭਾਜਪਾ ਤੇ ਅਕਾਲੀ ਦਲ ਜ਼ਿੰਮੇਵਾਰ

ਚੰਡੀਗੜ੍ਹ : Patiala Violence: ਪਟਿਆਲਾ ‘ਚ ਸ਼ੁੱਕਰਵਾਰ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਉਛਾਲਣ ਤੇ ਇਸ ‘ਤੇ ਰਾਜਨੀਤੀ ਕਰਨ ਲਈ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਮੇਵਾਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਿੰਸਾ ਨੂੰ ਦੋ ਭਾਈਚਾਰਿਆਂ ਦੀ ਲੜਾਈ ਦਾ ਨਾਂ ਨਹੀਂ ਦਿੱਤਾ ਜਾਣਾ ਚਾਹੀਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਵੱਡਾ ਹਮਲਾ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਲੜਾਈ ਦੋ ਭਾਈਚਾਰਿਆਂ ਦੀ ਨਹੀਂ ਸਗੋਂ ਸਿਆਸੀ ਪਾਰਟੀਆਂ ਵਿਚਾਲੇ ਹੈ। ਇਸ ਲਈ ਭਾਜਪਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਅਤੇ ਸ਼ਿਵ ਸੈਨਾ ਦੇ ਲੋਕ ਸ਼ਾਮਲ ਪਾਏ ਗਏ ਹਨ। ਜਲਦੀ ਹੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਜਾਵੇਗਾ।

ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਬਰਦਾਸ਼ਤ ਨਹੀਂ ਹੋ ਰਹੀ ਹੈ। ਵਿਰੋਧੀ ਤੁਹਾਡੇ ਫੈਸਲਿਆਂ ਤੇ ਭ੍ਰਿਸ਼ਟਾਚਾਰ ਮੁਕਤ ਸਿਸਟਮ ਨੂੰ ਬਰਦਾਸ਼ਤ ਕਰਨ ਤੋਂ ਅਸਮਰੱਥ ਹਨ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਇਸ ਵਿਵਾਦ ਤੋਂ ਬਾਅਦ ਸ਼ਨਿੱਚਰਵਾਰ ਨੂੰ ਪਟਿਆਲੇ ਸ਼੍ਰੀ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਣ ਵੀ ਚਲੇ ਗਏ।

ਆਪਣੀ ਜ਼ਿੰਮੇਵਾਰੀ ਵਿਰੋਧੀਆਂ ‘ਤੇ ਨਾ ਸੁੱਟੋ : ਭਾਜਪਾ

ਦੂਜੇ ਪਾਸੇ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਹਿੰਸਾ ਦੀ ਜ਼ਿੰਮੇਵਾਰੀ ਵਿਰੋਧੀ ਧਿਰ ‘ਤੇ ਪਾਉਣ ਦੀ ਆਲੋਚਨਾ ਕੀਤੀ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਸਰਕਾਰ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਕੋਲ ਗ੍ਰਹਿ ਵਿਭਾਗ ਵੀ ਹੈ, ਇਸ ਲਈ ਉਨ੍ਹਾਂ ਨੂੰ ਮੁਲਜ਼ਮਾਂ ਦੀ ਪਛਾਣ ਕਰਨ ਤੋਂ ਕੌਣ ਰੋਕ ਰਿਹਾ ਹੈ?

ਉਨ੍ਹਾਂ ਕਿਹਾ ਕਿ ਇੱਕ ਹਫ਼ਤਾ ਪਹਿਲਾਂ ਹੀ ਰੋਸ ਮਾਰਚ ਕਰਨ ਦੇ ਐਲਾਨ ਦੇ ਬਾਵਜੂਦ ਪੁਲਿਸ ਤੇ ਪ੍ਰਸ਼ਾਸਨ ਕਾਰਵਾਈ ਕਰਨ ‘ਚ ਨਾਕਾਮ ਰਹੇ। ਡਾ. ਸ਼ਰਮਾ ਨੇ ਕਿਹਾ ਕਿ ਮੰਦਰ ‘ਤੇ ਹਮਲੇ ਤੋਂ ਬਾਅਦ ਸਿਧਾਂਤਕ ਤੌਰ ‘ਤੇ ਮੁੱਖ ਮੰਤਰੀ ਨੂੰ ਪਹਿਲਾਂ ਉੱਥੇ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਦਾ ਭਰੋਸਾ ਬਹਾਲ ਹੁੰਦਾ ਪਰ ਮੁੱਖ ਮੰਤਰੀ ਉੱਥੇ ਜਾ ਕੇ ਸਾਡੀ (ਭਾਜਪਾ ਆਗੂਆਂ) ਦੀ ਆਲੋਚਨਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਗ੍ਰਿਫ਼ਤਾਰੀ ਮਗਰੋਂ ਹੀ ਅਸਲੀਅਤ ਸਾਹਮਣੇ ਆਵੇਗੀ।

Vinkmag ad
Share Our Daily Posts

News Desk

Read Previous

ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਫ਼ੈਸਲਾ ! ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ ਮਿਲੇਗੀ ਇੰਨੀ ਸਹਾਇਤਾ ਰਾਸ਼ੀ

Read Next

ਪੰਜਾਬ ਕੈਬਨਿਟ ਨੇ ਲਏ 5 ਵੱਡੇ ਫ਼ੈਸਲੇ, 26454 ਅਸਾਮੀਆਂ ਭਰਨ ਤੇ ‘ਇਕ ਵਿਧਾਇਕ ਇਕ ਪੈਨਸ਼ਨ’ ਨੂੰ ਮਨਜ਼ੂਰੀ