Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਪੰਜਾਬ ਕੈਬਨਿਟ ਨੇ ਲਏ 5 ਵੱਡੇ ਫ਼ੈਸਲੇ, 26454 ਅਸਾਮੀਆਂ ਭਰਨ ਤੇ ‘ਇਕ ਵਿਧਾਇਕ ਇਕ ਪੈਨਸ਼ਨ’ ਨੂੰ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ (Punjab Cabinet Meeting) ‘ਚ ਵਿੱਤੀ ਮਾਮਲਿਆਂ ਬਾਰੇ ਕਈ ਅਹਿਮ ਫੈਸਲੇ ਲਏ ਗਏ। ਇਸ ਤੋਂ ਬਾਅਦ ਵਿੱਤ ਮੰਤਰੀ ਪ੍ਰੈੱਸ ਕਾਨਫਰੰਸ ਕਰ ਕੇ ਇਨ੍ਹਾਂ ਬਾਰੇ ਜਾਣੂ ਕਰਵਾਇਆ ਤੇ ਹਰ ਗਾਰੰਟੀ ਪੂਰੀ ਕਰਨ ਦਾ ਵਾਅਦਾ ਕੀਤਾ।

1) 26,454 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਅਸਾਮੀਆਂ ਵੱਖ-ਵੱਖ ਵਿਭਾਗਾਂ ‘ਚ ਕੱਢੀਆਂ ਜਾਣਗੀਆਂ।

2) ‘ਇਕ ਵਿਧਾਇਕ ਇਕ ਪੈਨਸ਼ਨ’ ਦਾ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਦਿੱਤੀ ਹਰੀ ਝੰਡੀ।

3) ਘਰ-ਘਰ ਰਾਸ਼ਨ ਵਾਲੇ ਫ਼ੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ। 1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ ਮਿਲੇਗਾ। ਇਹ ਯੋਜਨਾ ਸਾਰਿਆਂ ਲਈ ਲਾਗੂ ਹੋਵੇਗੀ।

4) ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਪੈਨਲਟੀ ਮਾਫ਼ੀ ਨੂੰ ਮਨਜ਼ੂਰੀ ਦਿੱਤੀ। ਛੋਟੇ ਟਰਾਂਸਪੋਰਟਰਾਂ ਲਈ ਬਕਾਇਆ ਟੈਕਸ ਜਮ੍ਹਾਂ ਕਰਵਾਉਣ ਦਾ ਸਮਾਂ ਤਿੰਨ ਮਹੀਨੇ ਵਧਾਇਆ ਗਿਆ ਹੈ।

5) ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ। ਇਸ ਵਿਚੋਂ 38.08 ਕਰੋੜ ਕਿਸਾਨਾਂ ਲਈ ਤੇ 03.81 ਕਰੋੜ ਖੇਤ ਮਜ਼ਦੂਰਾਂ ਲਈ ਹੈ। 

ਵਿਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪੰਚਾਇਤ ਵਿਭਾਗ ਨਾਜਾਇਜ਼ ਕਬਜ਼ੇ ਛੁਡਾ ਰਹੇ ਹਨ। ਵਿਰੋਧੀ ਵਿਰੋਧ ਕਰਨ ਲਈ ਹੀ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਬੁਖ਼ਲਾਹਟ ‘ਚ ਹਨ। ਚੀਮਾ ਨੇ ਕਿਹਾ ਕਿ ਕੁੱਲ 241 ਸਾਬਕਾ ਵਿਧਾਇਕ ਹਨ। ਬਾਦਲ, ਭੱਠਲ ਸਮੇਤ ਕਈ ਵੱਡੇ ਚਿਹਰਿਆਂ ਨੂੰ ਇਕ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਤੇ ਕਿਸਾਨ ਵਿਰੋਧੀ ਹੈ।

ਸੂਬੇ ’ਤੇ ਵਿੱਤੀ ਬੋਝ ਘਟਾਉਣ ਲਈ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ (Single Pension Scheme) ਦਾ ਐਲਾਨ ਕਰ ਦਿੱਤਾ ਸੀ। ਦਰਅਸਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ ਆਪਣੇ ਖਰਚੇ ਚਲਾਉਣ ਲਈ ਲਗਾਤਾਰ ਕਰਜ਼ੇ ਚੁੱਕਣੇ ਪੈ ਰਹੇ ਹਨ।

ਜਾਣਕਾਰੀ ਮੁਤਾਬਕ ਇਸ ਸਮੇਂ ਵਿਧਾਇਕਾਂ ਦੀ ਪੈਨਸ਼ਨ ਦੀ ਜਿਹੜੀ ਨੀਤੀ ਲਾਗੂ ਹੈ, ਉਸ ਕਾਰਨ ਸੂਬੇ ’ਤੇ ਭਾਰੀ ਵਿੱਤੀ ਬੋਝ ਪੈ ਰਿਹਾ ਹੈ। ਇਸ ਪੈਨਸ਼ਨ ਨੀਤੀ ਕਾਰਨ ਇਕ ਵਾਰ ਵਿਧਾਇਕ ਬਣਨ ’ਤੇ 75,100 ਰੁਪਏ ਦੀ ਪੈਨਸ਼ਨ ਮਿਲਦੀ ਹੈ। ਮੁਡ਼ ਵਿਧਾਇਕ ਬਣਨ ’ਤੇ ਪੈਨਸ਼ਨ 25000 ਰੁਪਏ ਵਧ ਜਾਂਦੀ ਹੈ। ਇਸ ਸਮੇਂ ਸੂਬੇ ’ਚ ਕਈ ਅਜਿਹੇ ਸਾਬਕਾ ਵਿਧਾਇਕ ਹਨ ਜੋ 3 ਲੱਖ ਰੁਪਏ ਤੋਂ ਵੱਧ ਦੀ ਪੈਨਸ਼ਨ ਲੈ ਰਹੇ ਹਨ। ਇਸ ਦੇ ਨਾਲ ਹੀ ਵਿੱਤੀ ਬੋਝ ਨੂੰ ਘੱਟ ਕਰਨ ਲਈ ਸਰਕਾਰ ਵਿਧਾਇਕਾਂ ਦਾ ਆਮਦਨ ਕਰ ਦੇਣ ਤੋਂ ਵੀ ਬਚ ਸਕਦੀ ਹੈ। ਹੁਣ ਤੱਕ ਸਰਕਾਰ ਵਿਧਾਇਕਾਂ ਦੇ ਇਨਕਮ ਟੈਕਸ ਦਾ ਬੋਝ ਝੱਲ ਰਹੀ ਹੈ। ਹਾਲਾਂਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਮੰਤਰੀਆਂ ਨੂੰ ਇਸ ਦਾਇਰੇ ਤੋਂ ਬਾਹਰ ਕਰ ਦਿੱਤਾ ਸੀ। ਭਾਵ ਮੰਤਰੀਆਂ ਨੂੰ ਆਪਣਾ ਇਨਕਮ ਟੈਕਸ ਖੁਦ ਭਰਨਾ ਪੈਂਦਾ ਸੀ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਭਗਵੰਤ ਮਾਨ ਬੋਲੇ- ਪਟਿਆਲਾ ਹਿੰਸਾ ਲਈ ਭਾਜਪਾ ਤੇ ਅਕਾਲੀ ਦਲ ਜ਼ਿੰਮੇਵਾਰ

Read Next

ਇਰਾਦਾ ਕਤਲ ਦੇ ਮੁਲਜ਼ਮ ਨੂੰ ਫੜਨ ਗਈ ਪੁਲਿਸ ‘ਤੇ ਹਮਲਾ, ਇੱਟਾਂ-ਰੋੜੇ ਮਾਰ ਕੇ ਮੁਲਜ਼ਮ ਨੂੰ ਕੀਤਾ ਫਰਾਰ