Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਇਰਾਦਾ ਕਤਲ ਦੇ ਮੁਲਜ਼ਮ ਨੂੰ ਫੜਨ ਗਈ ਪੁਲਿਸ ‘ਤੇ ਹਮਲਾ, ਇੱਟਾਂ-ਰੋੜੇ ਮਾਰ ਕੇ ਮੁਲਜ਼ਮ ਨੂੰ ਕੀਤਾ ਫਰਾਰ

ਲੁਧਿਆਣਾ : ਅਦਾਲਤੀ ਆਦੇਸ਼ਾਂ ਤੋਂ ਬਾਅਦ ਇਰਾਦਾ ਕਤਲ ਦੇ ਮੁਲਜ਼ਮ ਨੂੰ ਫੜਨ ਗਈ ਪੁਲਿਸ ਉਪਰ ਹਮਲਾ ਕਰ ਦਿੱਤਾ ਗਿਆ। ਮੁਲਜ਼ਮ ਦੇ ਸਾਥੀ ਪੁਲਿਸ ਉੱਪਰ ਇੱਟਾਂ ਰੋੜੇ ਚਲਾਉਂਦੇ ਹੋਏ ਉਸ ਨੂੰ ਛੁਡਵਾ ਕੇ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਥਾਣਾ ਜੋਧਾਂ ਲੁਧਿਆਣਾ ਦਿਹਾਤੀ ਦੇ ਏਐਸਆਈ ਅਸ਼ਵਨੀ ਕੁਮਾਰ ਦੇ ਬਿਆਨ ਉੱਪਰ ਪਿੰਡ ਦਾਦ ਦੇ ਵਾਸੀ ਕਤਲ ਦੇ ਮੁਲਜ਼ਮ ਸਾਕਾ ਮੁਹੰਮਦ, ਰਸ਼ੀਦ ਮੁਹੰਮਦ, ਰੇਸ਼ਮਾ ਤੇ ਨਜ਼ੀਰ ਮੁਹੰਮਦ ਖਿਲਾਫ ਮੁਕੱਦਮਾ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਦਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਜੋਧਾਂ ਦੇ ਏਐੱਸਆਈ ਅਸ਼ਵਨੀ ਕੁਮਾਰ ਨੇ ਦੱਸਿਆ ਕਿ 25 ਫਰਵਰੀ ਨੂੰ ਸਾਕਾ ਮੁਹੰਮਦ ਖਿਲਾਫ ਇਰਾਦਾ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜੇ ਆਈਐਮਸੀ ਦੀ ਅਦਾਲਤ ਦੇ ਆਦੇਸ਼ਾਂ ਤੋਂ ਬਾਅਦ ਪੁਲਿਸ ਮੁਲਜ਼ਮ ਸਾਕਾ ਮੁਹੰਮਦ ਨੂੰ ਪਿੰਡ ਦਾਦ ‘ਚ ਪੈਂਦੀ ਬਾਜੀਗਰ ਬਸਤੀ ‘ਚੋਂ ਫੜਨ ਲਈ ਗਈ। ਪੁਲਿਸ ਪਾਰਟੀ ਜਿਸ ਤਰ੍ਹਾਂ ਸਾਕਾ ਮੁਹੰਮਦ ਨੂੰ ਗ੍ਰਿਫ਼ਤਾਰ ਕਰਨ ਲਈ ਪਿੰਡ ਦਾਦ ‘ਚ ਪੈਂਦੀ ਬਾਜ਼ੀਗਰ ਬਸਤੀ ‘ਚ ਦਾਖ਼ਲ ਹੋਈ ਤਾਂ ਬਾਕੀ ਮੁਲਜ਼ਮਾਂ ਨੇ ਸਾਕਾ ਮੁਹੰਮਦ ਦੀ ਗ੍ਰਿਫਤਾਰੀ ‘ਚ ਅੜਿੱਕਾ ਪਾਇਆ ਅਤੇ ਪੁਲਿਸ ਉੱਪਰ ਇੱਟਾਂ ਅਤੇ ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ। ਪੁਲਿਸ ਪਾਰਟੀ ਨਾਲ ਧੱਕਾ-ਮੁੱਕੀ ਕਰਦੇ ਹੋਏ ਮੁਲਜ਼ਮ ਸਾਕਾ ਮੁਹੰਮਦ ਨੂੰ ਜਬਰਦਸਤੀ ਛੁਡਵਾ ਕੇ ਫ਼ਰਾਰ ਹੋ ਗਏ। ਅਜਿਹਾ ਕਰ ਕੇ ਮੁਲਜ਼ਮਾਂ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸਾਕਾ ਮੁਹੰਮਦ ਸਮੇਤ ਬਾਕੀ ਮੁਲਜ਼ਮਾਂ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਕੈਬਨਿਟ ਨੇ ਲਏ 5 ਵੱਡੇ ਫ਼ੈਸਲੇ, 26454 ਅਸਾਮੀਆਂ ਭਰਨ ਤੇ ‘ਇਕ ਵਿਧਾਇਕ ਇਕ ਪੈਨਸ਼ਨ’ ਨੂੰ ਮਨਜ਼ੂਰੀ

Read Next

ਮੁਲਜ਼ਮ ਦੀ ਨਿਸ਼ਾਨਦੇਹੀ ਤੇ ਲੱਖਾਂ ਦਾ ਸੋਨਾ ਤੇ ਲੱਖਾਂ ਦੀ ਨਕਦੀ ਬਰਾਮਦ, ਮੁਲਜ਼ਮ ਅਤੇ ਸੁਨਿਆਰਿਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਪੁਲਿਸ