Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਮੁੱਖ ਮੰਤਰੀ ਦਾ ਪੀਏ ਬਣ ਕੇ ਸਬ-ਰਜਿਸਟਰਾਰ ਨੂੰ ਧਮਕਾਇਆ, ਫੋਨ ਕਰ ਕੇ ਕਿਹਾ – ਕੁਝ ਲੋਕਾਂ ਨੂੰ ਭੇਜ ਰਿਹਾ ਹਾਂ, ਰਜਿਸਟਰੀ ਕਰਵਾ ਦੇਣਾ

ਲੁਧਿਆਣਾ : ਮੁੱਖ ਮੰਤਰੀ ਦਾ ਪੀਏ ਤੇ ਓਐੱਸਡੀ ਦੱਸ ਕੇ ਜ਼ਿਲ੍ਹੇ ਦੇ ਦੋ ਸਬ ਰਜਿਸਟਰਾਰਾਂ ਨੂੰ ਧਮਕਾਉਣ ਵਾਲਿਆਂ ਖ਼ਿਲਾਫਫ਼ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਏਐੱਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਮਿਸਟਰ ਦਿਓਲ ਵਜੋਂ ਹੋਈ ਹੈ। ਪੁਲਿਸ ਨੇ ਸਬ-ਰਜਿਸਟਰਾਰ ਪੱਛਮੀ ਡਾ. ਵਿਨੈ ਬਾਂਸਲ ਦੀ ਸ਼ਿਕਾਇਤ ’ਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ’ਚ ਉਨ੍ਹਾਂ ਅਤੇ ਕੇਂਦਰੀ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅਪਰੈਲ ਮਹੀਨੇ ’ਚ ਉਨ੍ਹਾਂ ਨੂੰ ਮੋਬਾਈਲ ਨੰਬਰ 8297814000 ’ਤੇ ਕਈ ਫੋਨ ਆਏ। ਗੱਲਬਾਤ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਂ ਮਿਸਟਰ ਦਿਓਲ ਦੱਸਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਦੇ ਪੀਏ ਕਮ ਓਐੱਸਡੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਡੀਸੀ ਦਫਤਰ ਦੇ ਲੈਂਡਲਾਈਨ ਨੰਬਰ 0161-2403100 ’ਤੇ ਫੋਨ ਕਰ ਕੇ ਦੱਸਿਆ ਕਿ ਉਹ ਮੁੱਖ ਮੰਤਰੀ ਦਾ ਪੀਏ ਬੋਲ ਰਿਹਾ ਹੈ। ਸਬ ਰਜਿਸਟਰਾਰ ਵਿਨੈ ਬਾਂਸਲ ਉਨ੍ਹਾਂ ਦਾ ਫੋਨ ਨਹੀਂ ਚੁੱਕ ਰਹੇ। ਉਨ੍ਹਾਂ ਨੂੰ ਕਿਹਾ ਜਾਵੇ ਕਿ ਉਸ ਨਾਲ ਗੱਲ ਕਰਨ। ਜਦੋਂ ਡਾ: ਬਾਂਸਲ ਨੇ ਉਨ੍ਹਾਂ ਦੇ ਮੋਬਾਈਲ ਨੰਬਰ ’ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਰਜਿਸਟਰੀ ਕਰਵਾਉਣ ਲਈ ਕੁਝ ਲੋਕਾਂ ਨੂੰ ਭੇਜ ਰਹੇ ਹਨ, ਜੋ ਮੁੱਖ ਮੰਤਰੀ ਸਾਹਿਬ ਦੇ ਕਰੀਬੀ ਹਨ।

ਦੋਸ਼ੀ ਦਾ ਪਤਾ ਲਾਉਣ ’ਚ ਜੁਟੀ ਪੁਲਿਸ

ਜੇ ਉੁਨ੍ਹਾਂ ਦਾ ਰਜਿਸਟਰੀ ਸਬੰਧੀ ਕੋਈ ਦਸਤਾਵੇਜ਼ ਅਧੂਰਾ ਰਹਿੰਦਾ ਹੈ ਤਾਂ ਵੀ ਉਹ ਰਜਿਸਟਰੀ ਕਰ ਦੇਣ। ਉਕਤ ਵਿਅਕਤੀ ਦੇ ਗੱਲ ਕਰਨ ਦੇ ਢੰਗ ਤੋਂ ਲੱਗਿਆ ਕਿ ਉਹ ਸਹੀ ਵਿਅਕਤੀ ਨਹੀਂ ਹੈ। ਉਸ ਦੀ ਪਛਾਣ ਵੀ ਸ਼ੱਕੀ ਲੱਗੀ, ਜਿਸ ਕਾਰਨ ਉਸ ਖਿਲਾਫ਼ ਸ਼ਿਕਾਇਤ ਦਿੱਤੀ ਗਈ। ਗੁਰਚਰਨ ਸਿੰਘ ਨੇ ਦੱਸਿਆ ਕਿ ਉਕਤ ਮੋਬਾਈਲ ਨੰਬਰ ਦੇ ਆਧਾਰ ’ਤੇ ਮੁਲਜ਼ਮ ਦਾ ਪਤਾ ਲਗਾ ਕੇ ਉਸ ਨੂੰ ਗਿ੍ਰਫਤਾਰ ਕੀਤਾ ਜਾਵੇਗਾ। ਉਸ ਦੇ ਫੜੇ ਜਾਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ। ਜ਼ਿਕਰਯੋਗ ਹੈ ਕਿ ਸ਼ਹਿਰ ’ਚ ਇਸ ਤਰ੍ਹਾਂ ਦੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ।

Vinkmag ad
Share Our Daily Posts

News Desk

Read Previous

ਮਲੇਰਕੋਟਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਈਦ-ਉਲ-ਫਿਤਰ ਦੀ ਦਿੱਤੀ ਵਧਾਈ

Read Next

ਸੁਲਤਾਨਪੁਰ ਲੋਧੀ ਦੇ ਜੈਨਪੁਰ ਦੇ ਜੰਗਲਾਂ ਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮਿਲੀ ਲਾਸ਼