Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਮੌਸਮ ‘ਚ ਬਦਲਾਅ ਕਾਰਨ ਪੂਰੇ ਦੇਸ਼ ਨੂੰ ਗਰਮੀ ਤੋਂ ਮਿਲੀ ਰਾਹਤ, ਜਾਣੋ ਅਗਲੇ ਪੰਜ ਦਿਨ ਕਿਵੇਂ ਰਹੇਗਾ ਮੌਸਮ ਦਾ ਹਾਲ

ਨਵੀਂ ਦਿੱਲੀ: ਕਹਿਰ ਦੀ ਗਰਮੀ ਦਾ ਸਾਹਮਣਾ ਕਰ ਰਹੇ ਉੱਤਰੀ, ਪੱਛਮੀ ਅਤੇ ਪੂਰਬੀ ਭਾਰਤ ਦੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਮੌਸਮ ਦੀ ਤਬਦੀਲੀ ਕਾਰਨ ਇਨ੍ਹਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਅਗਲੇ ਪੰਜ ਦਿਨਾਂ ਤਕ ਉਨ੍ਹਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ, ਪੰਜਾਬ, ਦਿੱਲੀ ਤੇ ਹਰਿਆਣਾ ਦੇ ਸਭ ਤੋਂ ਵੱਧ ਤਾਪਮਾਨ ‘ਚ ਦੋ ਤੋਂ ਪੰਜ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅਗਲੇ ਦੋ-ਤਿੰਨ ਦਿਨਾਂ ‘ਚ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਣ ਵਾਲਾ ਹੈ। ਇਸ ਤੋਂ ਬਾਅਦ ਤਾਪਮਾਨ ਦੋ ਤੋਂ ਤਿੰਨ ਡਿਗਰੀ ਤਕ ਵਧ ਸਕਦਾ ਹੈ।

ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਉੱਤਰ-ਪੱਛਮੀ, ਮੱਧ ਤੇ ਪੂਰਬੀ ਭਾਰਤ ‘ਚ ਅਗਲੇ ਪੰਜ ਦਿਨਾਂ ਤਕ ਗਰਮੀ ਦੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਮਹਾਰਾਸ਼ਟਰ ਦੇ ਕੁਝ ਹਿੱਸਿਆਂ ‘ਚ ਬੁੱਧਵਾਰ ਨੂੰ ਕੁਝ ਹੋਰ ਗਰਮੀ ਪੈ ਸਕਦੀ ਹੈ। ਰਾਜਸਥਾਨ ਵਿੱਚ ਸ਼ੁੱਕਰਵਾਰ ਤੋਂ ਬਾਅਦ ਹੀ ਅਜਿਹੀ ਤਬਦੀਲੀ ਦੀ ਉਮੀਦ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਹੇਠ ਅਗਲੇ ਦੋ ਦਿਨਾਂ ਤਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਖੇਤਰਾਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼, ਧੂੜ ਭਰੀ ਹਨੇਰੀ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

Vinkmag ad
Share Our Daily Posts

News Desk

Read Previous

ਹਵਾਈ ਸਫਰ ਹੋਇਆ ਮਹਿੰਗਾ, ਚੰਡੀਗੜ੍ਹ ਤੋਂ ਘਰੇਲੂ ਉਡਾਣਾਂ ਦੇ ਰੇਟ 20 ਤੋਂ 25 ਫੀਸਦੀ ਵਧੇ, ਹੈਲੀ ਟੈਕਸੀ ਦਾ ਕਿਰਾਇਆ ਵੀ ਵਧਿਆ

Read Next

ਪੰਜਾਬ ਸਰਕਾਰ ਦੇ ਨਵੇਂ ਨੋਟੀਫਿਕੇਸ਼ੇਨ ਨੇ SC ਵਰਗ ਨੂੰ ਦਿੱਤਾ ਵੱਡਾ ਝਟਕਾ, ਸਾਲ 2018 ‘ਚ ਦਿੱਤੀਆਂ ਰਾਹਤਾਂ ਕੀਤੀਆਂ ਖ਼ਤਮ