Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਗੁਰਬਾਣੀ ਨਾਲ ਛੇੜਛਾੜ ਮਾਮਲੇ ‘ਚ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਡਾ ਐਕਸ਼ਨ; ਅਮਰੀਕਾ ਰਹਿੰਦਾ ਥਮਿੰਦਰ ਸਿੰਘ ਤਨਖ਼ਾਹੀਆ ਕਰਾਰ

ਅੰਮ੍ਰਿਤਸਰ : ਅਮਰੀਕਾ ਦੇ ਰਹਿਣ ਵਾਲੇ ਥਮਿੰਦਰ ਸਿੰਘ ਨੂੰ ਆਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਤਬਦੀਲੀਆਂ ਕਰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਸ ਵੱਲੋਂ ਕੀਤੀ ਜਾਣ ਵਾਲੀ ਆਨਲਾਈਨ/ਆਫਲਾਈਨ ਅਣਅਧਿਕਾਰਤ ਛਪਾਈ ’ਤੇ ਰੋਕ ਲਾ ਕੇ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।

ਗੁਰਬਾਣੀ ਨਾਲ ਛੇਡ਼ਛਾਡ਼ ਕਰਨ ਦੇ ਦੋਸ਼ੀਆਂ ਖ਼ਿਲਾਫ਼ ਢੁੱਕਵੀਂ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਸੱਦੀ ਗਈ ਸੀ। ਮੀਟਿੰਗ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫ਼ੈਸਲਾ ਸੁਣਾਉਂਦੇ ਹੋਏ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਟਿੰਗ ’ਚ ਹੋਏ ਫ਼ੈਸਲੇ ਅਨੁਸਾਰ ਥਮਿੰਦਰ ਸਿੰਘ ਨੂੰ ਹੁਕਮ ਕੀਤਾ ਜਾਂਦਾ ਹੈ ਕਿ ਉਹ ਤੁਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆਨਲਾਈਨ ਤੇ ਆਫਲਾਈਨ ਪ੍ਰਕਾਸ਼ਨਾ ਬੰਦ ਕਰੇ ਅਤੇ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਸੋਧਾਂ ਦੇ ਨਾਂ ’ਤੇ ਕੀਤੀ ਗਈ ਛੇਡ਼ਛਾਡ਼ ਦੀ ਮਨਸ਼ਾ ਜ਼ਾਹਿਰ ਕਰੇ। ਥਮਿੰਦਰ ਸਿੰਘ ਇਹ ਵੀ ਦੱਸੇ ਕਿ ਇਸ ਪਿੱਛੇ ਕਿਸ ਦਾ ਹੱਥ ਹੈ। ਜਥੇਦਾਰ ਨੇ ਕਿਹਾ ਕਿ ਥਮਿੰਦਰ ਸਿੰਘ ਨਾਲ ਸਮੂਹ ਸੰਗਤ ਉਦੋਂ ਤਕ ਮਿਲਵਰਤਨ ਬੰਦ ਰੱਖੇ ਜਦੋਂ ਤਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਸਭ ਕੁਝ ਸਪੱਸ਼ਟ ਨਹੀਂ ਕਰਦਾ। ਉਦੋਂ ਤਕ ਉਸ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।

ਇਸ ਮੌਕੇ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

ਸਿੰਘ ਸਾਹਿਬਾਨ ਵੱਲੋਂ ਲਏ ਗਏ ਫ਼ੈਸਲੇ ’ਚ ਥਮਿੰਦਰ ਸਿੰਘ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਾਰਾ ਰਿਕਾਰਡ ਹਾਜ਼ਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਓਅੰਕਾਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਗੁਰਬਾਣੀ ਸੇਧਾਂ ਦੇ ਨਾਂ ਹੇਠ ਕੀਤੇ ਕਾਰਜ ਨੂੰ ਤੁਰੰਤ ਬੰਦ ਕਰਕੇ ਆਪਣਾ ਸਾਰਾ ਰਿਕਾਰਡ ਖ਼ੁਦ ਪੇਸ਼ ਹੋ ਕੇ ਖਰਡ਼ੇ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਮ੍ਹਾਂ ਕਰਵਾਏ ਅਤੇ ਆਪਣੀ ਇਸ ਗੁਸਤਾਖ਼ੀ ਦੀ ਗੁਰੂ ਪੰਥ ਪਾਸੋਂ ਭੁਲ ਬਖਸ਼ਾਵੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੱਥੀਂ ਲਿਖਣ ਦੀ ਸੇਵਾ ਬਾਰੇ ਪੁੱਜੀ ਮੰਗ ਬਾਰੇ ਵਿਦਵਾਨਾਂ ਦੀ ਕਮੇਟੀ ਵੱਲੋਂ ਕੀਤੀ ਸਿਫਾਰਸ਼ ’ਤੇ ਕੁਝ ਸੋਧ ਕਰਨ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਜੋ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਹੱਥੀਂ ਲਿਖਣ ਦੀ ਸੇਵਾ ਕਰਨਾ ਚਾਹੁੰਦੀਆਂ ਹਨ, ਉਹ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਪਾਸੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਨਿਯਮਾਵਲੀ ਦੀਆਂ ਸ਼ਰਤਾਂ ਪੂਰੀਆਂ ਕਰਕੇ ਆਗਿਆ ਦਾ ਪੱਤਰ ਪ੍ਰਾਪਤ ਕਰਨ ਉਪਰੰਤ ਸੇਵਾ ਕਰ ਸਕਦੀਆਂ ਹਨ।

ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਹੋਣ

ਮੀਟਿੰਗ ’ਚ ਜੇਲ੍ਹਾਂ ’ਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਸਥਾਵਾਂ, ਜਥੇਬੰਦੀਆਂ, ਸੰਪਰਦਾਵਾਂ ਨੂੰ ਆਦੇਸ਼ ਕੀਤਾ ਗਿਆ ਕਿ ਸਾਰੇ ਰਲ਼ ਕੇ ਸਾਂਝੇ ਰੂਪ ’ਚ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਯਤਨ ਕਰਨ। ਇਸ ਤੋਂ ਇਲਾਵਾ ਪਿੰਡ ਰੋਡੇ ਦੀ ਸੰਗਤ ਵੱਲੋਂ ਪੁੱਜੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ ਬੰਦੀ ਸਿੱਖਾਂਦੀ ਰਿਹਾਈ ਲਈ ਇਕ ਸਿੱਖ ਟਾਵਰ ’ਤੇ ਚਡ਼੍ਹਿਆ ਹੈ। ਉਸ ਨੂੰ ਆਦੇਸ਼ ਕੀਤਾ ਗਿਆ ਕਿ ਖ਼ੁਦਕੁਸ਼ੀ ਕਰਨਾ ਸਿੱਖ ਧਰਮ ਦੀ ਪਰੰਪਰਾ ਨਹੀਂ ਹੈ। ਇਸ ਲਈ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਦਾ ਸਹਿਯੋਗ ਕਰੇ।

ਗੁਰਬਾਣੀ ਐਪਸ ਦੀ ਜਾਂਚ

ਇੰਟਰਨੈੱਟ ਉਪਰ ਚੱਲ ਰਹੇ 21 ਦੇ ਕਰੀਬ ਗੁਰਬਾਣੀ ਐਪਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਰਵਾਈ ਗਈ। ਕੇਵਲ ‘ਨਿਤਨੇਮ’ ਦੇ ਪਾਠ ਵਿਚ ਹੀ ਕਈ ਤਰੁੱਟੀਆਂ ਪਾਈਆਂ ਗਈਆਂ ਹਨ। ਇਸ ਸਬੰਧੀ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਇੰਟਰਨੈੱਟ ਉਪਰ ਚੱਲ ਰਹੇ ਗੁਰਬਾਣੀ ਐਪਸ ਦੀ ਇਕ ਮਹੀਨੇ ਦੇ ਅੰਦਰ-ਅੰਦਰ ਸੁਧਾਈ ਕਰਵਾਈ ਜਾਵੇ ਨਹੀਂ ਤਾਂ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾ ਕੇ ਬੰਦ ਕਰਵਾਇਆ ਜਾਵੇ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਦੇ ਨਵੇਂ ਨੋਟੀਫਿਕੇਸ਼ੇਨ ਨੇ SC ਵਰਗ ਨੂੰ ਦਿੱਤਾ ਵੱਡਾ ਝਟਕਾ, ਸਾਲ 2018 ‘ਚ ਦਿੱਤੀਆਂ ਰਾਹਤਾਂ ਕੀਤੀਆਂ ਖ਼ਤਮ

Read Next

ਬਟਾਲਾ ਨੇੜੇ ਵੱਡਾ ਹਾਦਸਾ, 42 ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ, ਸੱਤ ਬੱਚੇ ਝੁਲਸੇ ਤੇ…