Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਬਟਾਲਾ ਨੇੜੇ ਵੱਡਾ ਹਾਦਸਾ, 42 ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ, ਸੱਤ ਬੱਚੇ ਝੁਲਸੇ ਤੇ…

ਬਟਾਲਾ : ਬਟਾਲਾ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਅੱਗ ਦੀ ਲਪੇਟ ‘ਚ ਆਉਣ ਕਾਰਨ ਪਲਟ ਗਈ ਜਿਸ ਤੋਂ ਡਰਾਈਵਰ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਜੱਦੋ-ਜਹਿਦ ਨਾਲ ਉਸ ਵਿਚ ਸਵਾਰ ਬੱਚਿਆਂ ਨੂੰ ਬਾਹਰ ਕੱਢਿਆ।

ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਵਿਚ 42 ਬੱਚੇ ਸਵਾਰ ਸਨ। ਸਕੂਲ ਤੋਂ ਬੱਸ ਬੱਚਿਆਂ ਨੂੰ ਲੈ ਕੇ ਉਨ੍ਹਾਂ ਦੇ ਘਰਾਂ ਨੂੰ ਛੱਡਣ ਜਾ ਰਹੀ ਸੀ। ਜਦ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਨਾੜ ਨੂੰ ਲੱਗੀ ਅੱਗ ਦੇ ਕਾਰਨ ਬੱਸ ਦਾ ਡਰਾਈਵਰ ਸੰਤੁਲਨ ਖੋ ਬੈਠਾ ਤੇ ਬੱਸ ਖੇਤਾਂ ‘ਚ ਪਲਟ ਗਈ ਤੇ ਅੱਗ ਨੇ ਬੱਸ ਨੂੰ ਲਪੇਟ ‘ਚ ਲੈ ਲਿਆ।

ਹਾਦਸਾ ਬਹੁਤ ਵੱਡਾ ਸੀ ਪਰ ਪਰਮਾਤਮਾ ਦੀ ਕਿਰਪਾ ਨਾਲ ਸਾਰੇ ਬੱਚਿਆਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ ਗਿਆ। ਅੱਗ ਦੀ ਲਪੇਟ ਚ ਆਉਣ ਨਾਲ ਸੱਤ ਬੱਚੇ ਝੁਲਸ ਗਏ ਜਿਨ੍ਹਾਂ ਨੂੰ ਬਟਾਲਾ ਦੇ ਵੱਖ ਵੱਖ ਨਿੱਜੀ ਹਸਪਤਾਲਾਂ ਚ ਦਾਖ਼ਲ ਕਰਾਇਆ ਹੈ। ਦੱਸਿਆ ਜਾਂਦਾ ਹੈ ਕਿ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਹੈ। ਭਿਆਨਕ ਅੱਗ ਦੀ ਲਪੇਟ ‘ਚ ਆਈ ਬੱਸ ਪੂਰੀ ਤਰ੍ਹਾਂ ਸੜ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਬਟਾਲਾ ਤੋਂ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ। ਜਦਕਿ ਅਜੇ ਵੀ ਖੇਤਾਂ ‘ਚ ਅੱਗ ਭਾਂਬੜ ਮਚਾ ਰਹੀ ਹੈ। ਇੱਥੇ ਦੱਸਣਯੋਗ ਹੈ ਕਿ ਇਸ ਵਾਰ ਸਰਕਾਰ ਦੀ ਢਿੱਲ ਕਾਰਨ ਕਿਸਾਨਾਂ ਨੇ ਨਿਧੜਕ ਹੋ ਕੇ ਨਾੜ ਨੂੰ ਅੱਗ ਲਗਾਈ ਤੇ ਕਈ ਥਾਈਂ ਹਾਦਸੇ ਵਾਪਰ ਚੁੱਕੇ ਹਨ।

Vinkmag ad
Share Our Daily Posts

News Desk

Read Previous

ਗੁਰਬਾਣੀ ਨਾਲ ਛੇੜਛਾੜ ਮਾਮਲੇ ‘ਚ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਡਾ ਐਕਸ਼ਨ; ਅਮਰੀਕਾ ਰਹਿੰਦਾ ਥਮਿੰਦਰ ਸਿੰਘ ਤਨਖ਼ਾਹੀਆ ਕਰਾਰ

Read Next

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ 15 ਮਈ ਤਕ ਹੜਤਾਲ ’ਤੇ, ਦਫ਼ਤਰਾਂ ਦਾ ਕੰਮਕਾਜ ਰਹੇਗਾ ਠੱਪ