Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਜਲੰਧਰ ‘ਚ ਟਰੱਕ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਮੌਤ, ਫੁੱਟਬਾਲ ਚੌਕ ਨੇੜੇ ਸੈਰ ਤੋਂ ਪਰਤਦੇ ਸਮੇਂ ਹੋਇਆ ਹਾਦਸਾ

ਜਲੰਧਰ : ਨਿਊ ਸੰਤ ਨਗਰ ਤੋਂ ਆਪਣੇ ਮਾਤਾ ਪਿਤਾ ਨਾਲ ਮੋਟਰਸਾਈਕਲ ਉਪਰ ਆਦਰਸ਼ ਨਗਰ ਪਾਰਕ ਵਿਚ ਸੈਰ ਕਰਨ ਜਾ ਰਹੀ ਔਰਤ ਉਸ ਵੇਲੇ ਮੌਤ ਦਾ ਸ਼ਿਕਾਰ ਹੋ ਗਈ ਜਦ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਸਾਰੇ ਹੇਠਾਂ ਡਿੱਗ ਪਏ ਪਰ ਟਰੱਕ ਔਰਤ ਦੇ ਉਪਰੋਂ ਲੰਘ ਗਿਆ।ਹਾਦਸੇ ਵਿੱਚ ਮ੍ਰਿਤਕਾਂ ਦੇ ਪਿਤਾ ਅਤੇ ਮਾਤਾ ਨੂੰ ਵੀ ਸੱਟਾਂ ਲੱਗੀਆਂ ਹਨ।

ਜਾਣਕਾਰੀ ਅਨੁਸਾਰ ਨੇਹਾ ਪਤਨੀ ਲੱਕੀ ਵਾਸੀ ਨਿਊ ਸੰਤ ਨਗਰ ਆਪਣੇ ਪਿਤਾ ਮੰਨਤ ,ਮਾਤਾ ਅਤੇ ਇਕ ਬੱਚੇ ਨਾਲ ਹਰ ਰੋਜ਼ ਵਾਂਗ ਮੋਟਰਸਾਈਕਲ ਉਪਰ ਆਦਰਸ਼ ਨਗਰ ਪਾਰਕ ਵਿਚ ਸੈਰ ਕਰਨ ਲਈ ਜਾ ਰਹੇ ਸਨ। ਜਦ ਉਹ ਫੁੱਟਬਾਲ ਚੌਕ ਤੋਂ ਥੋੜ੍ਹਾ ਅੱਗੇ ਪਹੁੰਚੇ ਤਾਂ ਪਿੱਛੋਂ ਦਿ ਆਏ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਸਾਰੇ ਜਾਣੇ ਹੇਠਾਂ ਡਿੱਗ ਪਏ ਨੇਹਾ ਸੜਕ ਦੇ ਵਿਚਕਾਰ ਡਿੱਗੀ ਅਤੇ ਟਰੱਕ ਉਸ ਦੇ ਉਪਰੋਂ ਲੰਘ ਗਿਆ। ਨੇਹਾ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਉਸਦੇ ਪਿਤਾ ਅਤੇ ਮਾਤਾ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏ ਸੀ ਪੀ ਇਨਵੈਸਟੀਗੇਸ਼ਨ ਨਿਰਮਲ ਸਿੰਘ ਅਤੇ ਥਾਣਾ ਦੋ ਦੇ ਮੁਖੀ ਸਬ ਇੰਸਪੈਕਟਰ ਭੂਸ਼ਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਥਾਣਾ ਮੁਖੀ ਭੂਸ਼ਣ ਕੁਮਾਰ ਨੇ ਦੱਸਿਆ ਕਿ ਉਹ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੇ ਹਨ ਪਰ ਹਾਲੇ ਤਕ ਕਿਸੇ ਵੀ ਫੁਟੇਜ ਵਿਚ ਟਰੱਕ ਦਾ ਨੰਬਰ ਨਹੀਂ ਆਇਆ।ਉਨ੍ਹਾਂ ਦੱਸਿਆ ਕਿ ਜਲਦ ਹੀ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਸਬਜ਼ੀ ਨਾਲ ਭਰੀ ਪਿਕਅੱਪ ਪਲਟੀ 8 ਗੰਭੀਰ ਇਕ ਦੀ ਮੌਤ

Read Next

ਸਰਕਾਰੀ ਸਕੂਲ ਚੱਲਣਗੇ ਡਬਲ ਸ਼ਿਫਟ ’ਚ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ