Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 1, 2026

ਸ਼੍ਰੋਮਣੀ ਕਮੇਟੀ ਨੇ 11 ਮਈ ਨੂੰ ਸੱਦੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ, ਬੰਦੀ ਸਿੱਖਾਂ ਦੀ ਰਿਹਾਈ ਤੇ ਹੋਰ ਮਸਲਿਆਂ ਤੇ ਹੋਵੇਗੀ ਚਰਚਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 11 ਮਈ ਨੂੰ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਗਈ ਹੈ। ਇਸ ਇਕੱਤਰਤਾ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੇ ਨਾਲ ਨਾਲ ਹੋਰ ਸਿੱਖ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੇ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਇਕ ਪਲੇਟਫਾਰਮ ਤੋਂ ਹੀ ਬੰਦੀ ਸਿੱਖਾਂ ਦੀ ਰਿਹਾਈ ਲਈ ਕਾਰਜ ਕੀਤੇ ਜਾਣਗੇ। ਧਾਮੀ ਨੇ ਕਿਹਾ ਕਿ ਜਲਦ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ ਸੰਬੰਧਤ ਸਰਾਵਾਂ ਨੂੰ ਮੁਕੰਮਲ ਕਰਕੇ ਸੰਗਤਾਂ ਨੂੰ ਸਮਰਪਿਤ ਕੀਤੀਆਂ ਜਾਣਗੀਅਾਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਪਿਛਲੇ ਦਸ ਸਾਲ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੰਮ ਕਰ ਰਹੀ ਸੀ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਹੀ ਜਿੱਤ ਕੇ ਦਿੱਲੀ ਮਿੱਟੀ ਵਿੱਚ ਆਏ ਸਨ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਗ਼ਲਤ ਪ੍ਰਚਾਰ ਕਰ ਰਹੇ ਹਨ ਜੋ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਪਹਿਲਾਂ ਵੀ ਪੰਜਾਬ ਤੋਂ ਬਾਹਰ ਧਰਮ ਪ੍ਰਚਾਰ ਕਰਦੀ ਆ ਰਹੀ ਹੈ ਅਤੇ ਹੁਣ ਵੀ ਦਿੱਲੀ ਕਮੇਟੀ ਨਾਲ ਰਲ ਕੇ ਦਿੱਲੀ ਵਿੱਚ ਪ੍ਰਚਾਰ ਕਰਨ ਲਈ ਤਿਆਰ ਹੈ। ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨੱਕਾਸ਼ੀ ਦਰਮਿਆਨ ਗੁਰਬਾਣੀ ਦੀਆਂ ਪੰਗਤੀਆਂ ਵਿੱਚ ਹੋਈਆਂ ਗ਼ਲਤੀਆਂ ‘ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਾਰਜ ਗੁਰਬਾਣੀ ਦਿਲ ਨਾਲ ਜੁਡ਼ਿਆ ਹੋਇਆ ਹੈ ਇਸ ਲਈ ਸੁਹਿਦਰਤਾ ਦੇ ਨਾਲ ਇਸ ਨੂੰ ਕਰਨਾ ਚਾਹੀਦਾ ਹੈ। ਐਡਵੋਕੇਟ ਸੋਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਕਾਲਜਾਂ ਦੇ ਮੁਲਾਜਮਾਂ ਦਾ ਬਕਾਇਆ ਤਕਰੀਬਨ 25 ਕਰੋੜ ਹੈ,^ਜਿਸ ਦੀ ਅਦਾਇਗੀ ਜਲਦ ਕਰ ਦਿੱਤੀ ਜਾਵੇਗੀ।

Vinkmag ad
Share Our Daily Posts

News Desk

Read Previous

ਕੋਠੀ ‘ਚ ਵੜ ਕੇ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ, ਉਂਗਲਾਂ ਵੀ ਲੈ ਗਏ ਨਾਲ

Read Next

ਜਾਅਲੀ ਵੀਜਾ ਲਗਾ ਕੇ ਕੈਨੇਡਾ ਭੇਜਣ ਵਾਲਾ ਟਰੈਵਲ ਏਜੰਟ ਪੁਲਿਸ ਅੜਿੱਕੇ