Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 1, 2026

ਰਾਜਪਾਲ ਦਿੱਲੀ ਸਰਕਾਰ ਨਾਲ ਪੰਜਾਬ ਵੱਲੋਂ ਕੀਤਾ ਗੈਰ ਸੰਵਿਧਾਨਕ ਸਮਝੌਤਾ ਰੱਦ ਕਰਨ: ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੁੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਦਿੱਲੀ ਸਰਕਾਰ ਨਾਲ ਕੀਤਾ ਉਹ ਗੈਰ ਸੰਵਿਧਾਨਕ ਸਮਝੌਤਾ ਰੱਦ ਕਰਨ ਦੀ ਹਦਾਇਤ ਦੇਣ ਜਿਸ ਤਹਿਤ ਇਨ੍ਹਾਂ ਨੇ ਸਾਰੀਆਂ ਤਾਕਤਾਂ ਦਿੱਲੀ ਨੂੰ ਸੌਂਪ ਦਿੱਤੀਆਂ ਤੇ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਪਟਿਆਲਾ ਹਿੰਸਾ ਮਾਮਲੇ ਦੀ ਸੀ ਬੀ ਆਈ ਤੋਂ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਤਾਂ ਜੋ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਕਰਨ ਪਿੱਛੇ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾ ਸਕੇ।

ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਫਦ, ਜਿਸਨੇ ਰਾਜ ਭਵਨ ਵਿਚ ਰਾਜਪਾਲ ਨਾਲ ਮੁਲਾਕਾਤ ਕੀਤੀ , ਨੇ ਇਹ ਵੀ ਮੰਗ ਕੀਤੀ ਕਿ ਕਾਨੂੰਨੀ ਰਾਇ ਲੈ ਕੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਤੇ ਉਹਨਾਂ ਦੇ ਵਜ਼ਾਰਤੀ ਸਾਕੀਆਂ ਵੱਲੋਂ ਪੰਜਾਬ ਦੀਆਂ ਸਰਕਾਰੀ ਫਾਈਲਾਂ ਦਿੱਲੀ ਸਰਕਾਰ ਨੂੰ ਦੇ ਕੇ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਚੁੱਕੀ ਸਹੁੰ ਦੀ ਉਲੰਘਣਾ ਕਰਨ ਲਈ ਵੀ ਉਹਨਾਂ ਖਿਲਾਫ ਢੁਕਵੀਂ ਕਾਰਵਾਈ ਕਰਨ। ਵਫਦ ਨੇ ਰਾਜਪਾਲ ਨੁੰ ਜਾਣੂ ਕਰਵਾਇਆ ਕਿ ਪੰਜਾਬ ਤੇ ਦਿੱਲੀ ਸਰਕਾਰ ਵਿਚਾਲੇ ਹੋਇਆ ਸਮਝੌਤਾ ਸੰਘਵਾਦ ਦੀ ਭਾਵਨਾ ਦੇ ਖਿਲਾਫ ਹੈ।
ਵਫਦ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਜਦੋਂ ਇਕ ਸੂਬੇ ਦੀ ਚੁਣੀ ਹੋਈ ਸਰਕਾਰ ਨੇ ਪ੍ਰਸ਼ਾਸਨ ਦੀ ਵਾਗਡੋਰ ਦੂਜੇ ਸੂਬੇ ਹੱਥ ਦੇ ਦਿੱਤੀ ਹੈ। ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਕਿ ਉਹ ਦਿੱਲੀ ਸਰਕਾਰ ਨੂੰ ਆਪਣੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇਣ ਦੀ ਆਗਿਆ ਨਾ ਦੇਵੇ। ਉਹਨਾਂ ਕਿਹਾ ਕਿ ਕੋਈ ਵੀ ਸਰਕਾਰੀ ਫਾਈਲ ਦਿੱਲੀ ਨਹੀਂ ਭੇਜੀ ਜਾਣੀ ਚਾਹੀਦੀ ਕਿਉਂਕਿ ਪੰਜਾਬੀ ਕਦੇ ਵੀ ਦਿੱਲੀ ਸਰਕਾਰ ਦੀ ਅਧੀਨਗੀ ਬਰਦਾਸ਼ਤ ਨਹੀਂ ਕਰਨਗੇ।
ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਰਾਜਪਾਲ ਨੂੰ ਪਟਿਆਲਾ ਵਿਚ ਹੋਈ ਹਿੰਸਾ ਤੋਂ ਵੀ ਜਾਣੂ ਕਰਵਾਇਆ ਤੇ ਕਿਹਾ ਕਿ ਇਕ ਮੁੱਖ ਮੰਤਰੀ ਕਿਵੇਂ ਕਾਰਵਾਈ ਕਰਨ ਤੋਂ ਨਾਂਹ ਕਰ ਸਕਦਾ ਹੈ ਜਦੋਂ ਕਿ ਚਾਰ ਦਿਨ ਪਹਿਲਾਂ ਹੀ ਇਸ ਬਾਰੇ ਚੌਕਸ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਆਪ ਸਰਕਾਰ ਦੀ ਅਸਫਲਤਾਵਾਂ ’ਤੇ ਪਰਦਾ ਪਾਉਣ ਲਈ ਰਚੀ ਗਈ ਡੂੰਘੀ ਸਾਜ਼ਿਸ਼ ਹੈ। ਸਰਦਾਰ ਬਾਦਲ ਨੇ ਕਿਹਾ ਕਿ ਇਹ ਹੋਰ ਵੀ ਮੰਦਭਾਗੀ ਗੱਲ ਹੈ ਕਿ ਮੁੱਖ ਸਾਜ਼ਿਸ਼ਕਾਰਾਂ ਦੇ ਖਿਲਾਫ ਕਾਰਵਾਈ ਕਰਨ ਦੀ ਥਾਂ ਆਪ ਸਰਕਾਰ ਨੇ ਇਸਨੁੰ ਦੋ ਸਿਆਸੀ ਪਾਰਟੀਆਂ ਦੀ ਲੜਾਈ ਕਰਾਰ ਦੇ ਦਿੱਤਾ ਹੈ।

ਵਫਦ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਸਿਕੰਦਰ ਸਿੰਘ ਮਲੂਕਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ ਜਿਹਨਾਂ ਕਿਹਾ ਕਿ ਪੰਜਾਬ ਵਿਚ ਕਦੇ ਵੀ ਅਤਿਵਾਦੀ ਵੇਲੇ ਵੀ ਦੋ ਫਿਰਕਿਆਂ ਵਿਚਾਲੇ ਹਿੰਸਾ ਨਹੀਂ ਹੋਈ ਅਤੇ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਇਹ ਪਟਿਆਲਾ ਵਿਚ ਹੋਇਆ। ਉਹਨਾਂ ਕਿਹਾ ਕਿ ਖੁਫੀਆ ਰਿਪੋਰਟਾਂ ਨੂੰ ਅਣਡਿੱਠ ਕੀਤਾ ਗਿਆ ਤੇ ਸਿੱਖ ਜਥੇਬੰਦੀਆਂ ਦੀਆਂ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਿਹਨਾਂ ਵਿਚ ਮੰਗ ਕੀਤੀ ਗਈ ਸੀ ਕਿ ਫਿਰਕੂ ਭਾਵਨਾਵਾਂ ਭੜਕਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਵਫਦ ਨੇ ਕਿਹਾ ਕਿ ਹੁਣ ਵੀ ਸ਼ਰਾਰਤੀ ਅਨਸਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਤੇ ਨਿਰਦੋਸ਼ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਫਦ ਨੇ ਕਿਹਾ ਕਿ ਸੀ ਬੀ ਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਜਾਂਚ ਹੀ ਸਾਜ਼ਿਸ਼ ਬੇਨਕਾਬ ਕਰ ਸਕਦੀ ਹੈ ਤੇ ਕੇਸ ਵਿਚ ਨਿਆਂ ਕਰ ਸਕਦੀ ਹੈ।

ਵਫਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਨੂੰ ਹਦਾਇਤ ਦੇਣ ਕਿ ਉਹ ਇਸ਼ਤਿਹਾਰਾਂ ਦੇ ਰੂਪ ਵਿਚ ਕਰੋੜਾਂ ਰੁਪਏ ਬਰਬਾਦ ਨਾ ਕਰਨ ਜਿਹਨਾਂ ਰਾਹੀਂ ਸਰਕਾਰ ਫੋਕੇ ਦਾਅਵੇ ਕਰ ਰਹੀ ਹੈ ਤੇ ਇਹ ਪੰਜਾਬ ਤੋਂ ਦੂਰ ਦੁਰਾਡੇ ਦੇ ਰਾਜਾਂ ਵਿਚ ਵੀ ਛਾਪੇ ਜਾ ਰਹੇ ਹਨ ਜਦੋਂ ਕਿ ਪੰਜਾਬ ਸਿਰ ਪਹਿਲਾਂ ਹੀ 3 ਲੱਖ ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਹੈ। ਵਫਦ ਨੇ ਦੱਸਿਆ ਕਿ ਰੋਜ਼ਾਨਾ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਹੋ ਰਹੇ ਹਨ ਤੇ ਅੱਜ ਵੀ ਆਪ ਸਰਕਾਰ ਨੇ ਵੱਖ ਵੱਖ ਰਾਜਾਂ ਵਿਚ ਇਸ਼ਤਿਹਾਰ ਦੇ ਲੋਕਾਂ ਤੋਂ ਪੰਜਾਬ ਦੇ ਬਜਟ ਬਾਰੇ ਰਾਇ ਮੰਗੀ ਹੈ। ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਇਸ਼ਤਿਹਾਰਾਂ ਦੇ ਰੂਪ ਵਿਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਵਿਚ ਹੋਈ ਰਿਸ਼ਵਤਖੋਰੀ ਦੀ ਘੋਖ ਕਰਨ।
Vinkmag ad
Share Our Daily Posts

News Desk

Read Previous

ਜਾਅਲੀ ਵੀਜਾ ਲਗਾ ਕੇ ਕੈਨੇਡਾ ਭੇਜਣ ਵਾਲਾ ਟਰੈਵਲ ਏਜੰਟ ਪੁਲਿਸ ਅੜਿੱਕੇ

Read Next

ਸਪੇਅਰ ਪਾਰਟਸ ਦੁਕਾਨ ਮਾਲਕ ਦੇ ਹੋਏ ਕਤਲ ਦਾ ਦੋਸ਼ੀ ਪੁਲਿਸ ਵਲੋਂ ਗ੍ਰਿਫ਼ਤਾਰ