Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ‘ਤੇ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਗਰਮਾਈ ਸਿਆਸਤ, ਪੜ੍ਹੋ ਸਵੇਰ ਤੋਂ ਹੁਣ ਤੱਕ ਦੀ ਪੂਰੀ ਘਟਨਾ

ਚੰਡੀਗੜ੍ਹ : ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਪੰਜਾਬ ਪੁਲਿਸ ਵੱਲੋਂ ਦਿੱਲੀ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਤੜਕੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਉਸ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਖਿਲਾਫ ਬੱਗਾ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀ ਕਰਨ ਦੇ ਦੋਸ਼ ‘ਚ ਤਜਿੰਦਰ ਪਾਲ ਸਿੰਘ ਬੱਗਾ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਗਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।

ਪੰਜਾਬ ਪੁਲਿਸ ਬੱਗਾ ਨੂੰ ਦਿੱਲੀ ਤੋਂ ਪੰਜਾਬ ਲਿਆ ਰਹੀ ਹੈ ਪਰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਭਾਜਪਾ ਆਗੂਆਂ ਤੇ ਹਰਿਆਣਾ ਪੁਲਿਸ ਨੇ ਪੰਜਾਬ ਪੁਲੀਸ ਨੂੰ ਰੋਕ ਲਿਆ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਸਮੇਤ ਤਜਿੰਦਰ ਪਾਲ ਸਿੰਘ ਬੱਗਾ ਨੂੰ ਹਰਿਆਣਾ ਪੁਲਿਸ ਥਾਣੇ ਲੈ ਗਈ ਹੈ। ਉੱਥੇ ਗੱਲਬਾਤ ਚੱਲ ਰਹੀ ਹੈ।

ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਜਪਾ ਆਗੂ ਸਰਗਰਮ ਹੋ ਗਏ ਹਨ। ਪੰਜਾਬ ਭਾਜਪਾ ਆਗੂਆਂ ਨੇ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਰਾਹੀਂ ਪੰਜਾਬ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ।

ਇਸ ਦੇ ਨਾਲ ਹੀ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਕਾਨੂੰਨੀ ਕਾਰਵਾਈ ਤਹਿਤ ਸ਼ੁੱਕਰਵਾਰ ਸਵੇਰੇ ਜਨਕਪੁਰੀ, ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਬੱਗਾ ਨੂੰ ਇੱਥੇ ਲਿਆਂਦਾ ਜਾ ਰਿਹਾ ਹੈ ਅਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐਸਏਐਸ ਨਗਰ ਪੁਲੀਸ ਦੀ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਅਨੁਸਾਰ ਬੱਗਾ ਵਿਰੁੱਧ 1 ਅਪ੍ਰੈਲ ਨੂੰ ਪੀ.ਐਸ.ਪੰਜਾਬ ਸਟੇਟ ਸਾਈਬਰ ਕਰਾਈਮ, ਐਸ.ਏ.ਐਸ.ਨਗਰ ਦੀ ਸ਼ਿਕਾਇਤ ‘ਤੇ ਹਿੰਸਾ ਭੜਕਾਉਣ, ਅਪਰਾਧਿਕ ਧਮਕੀ ਦੇਣ, ਸੋਸ਼ਲ ਮੀਡੀਆ ‘ਤੇ ਝੂਠੇ ਅਤੇ ਫਿਰਕੂ ਭੜਕਾਊ ਬਿਆਨ ਪ੍ਰਕਾਸ਼ਿਤ ਕਰਨ ਦੇ ਦੋਸ਼ਾਂ ‘ਤੇ ਐਫਆਈਆਰ ਦਰਜ ਕੀਤੀ ਗਈ ਸੀ।

ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਪੰਜ ਨੋਟਿਸ ਦਿੱਤੇ ਗਏ ਸਨ। ਨੋਟਿਸ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ। ਇਸ ਦੇ ਬਾਵਜੂਦ ਮੁਲਜ਼ਮ ਜਾਣਬੁੱਝ ਕੇ ਜਾਂਚ ਵਿੱਚ ਸ਼ਾਮਲ ਨਹੀਂ ਹੋਏ। ਅੱਜ ਸਵੇਰੇ ਕਾਨੂੰਨੀ ਕਾਰਵਾਈ ਤੋਂ ਬਾਅਦ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਦੇ ਨਾਲ ਹੀ ਕਵੀ ਕੁਮਾਰ ਵਿਸ਼ਵਾਸ ਨੇ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਪੁਲਿਸ ਦਾ ਅਪਮਾਨ ਨਾ ਕਰਨ ਦੀ ਸਲਾਹ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੀ ਜੇਲ੍ਹ ‘ਚ ਨਿੰਬੂ ਘੁਟਾਲਾ, ਸੁਪਰਡੈਂਟ ਨੇ 200 ਰੁਪਏ ਕਿਲੋ ‘ਚ ਮੰਗਵਾਏ ਅੱਧਾ ਕੁਇੰਟਲ, ਕੈਦੀਆਂ ਨੇ ਕਿਹਾ – ਅਸੀਂ ਤਾਂ ਕਦੇ ਖਾਧੇ ਈ ਨਹੀਂ

Read Next

ਭਿਆਨਕ ਸੜਕ ਹਾਦਸੇ ’ਚ ਪੰਜਾਬ ਪੁਲਿਸ ਦੇ ASI ਦੀ ਮੌਤ, ਖੜ੍ਹੇ ਕੰਟੇਨਰ ‘ਚ ਵੱਜੀ ਸੀ ਕਾਰ