Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਨਿੰਬੂ ਖ਼ਰੀਦ ਮਾਮਲੇ ‘ਚ ਮਾਡਰਨ ਜੇਲ੍ਹ ਕਪੂਰਥਲਾ ਦਾ ਜੇਲ੍ਹ ਸੁਪਰਡੈਂਟ ਸਸਪੈਂਡ

ਕਪੂਰਥਲਾ : ਮਹਿੰਗਾਈ ਦੀ ਮਾਰ ਤੋਂ ਜਿੱਥੇ ਆਮ ਜਨਤਾ ਵੀ ਦੁਖੀ ਹੈ, ਉੱਥੇ ਹੀ ਮਹਿੰਗਾਈ ਨੇ ਕਈ ਵਾਰ ਤਾਂ ਸਰਕਾਰਾਂ ਡੇਗ ਦਿੱਤੀਆਂ ਹਨ ਇਸ ਵਾਰ ਨਿੰਬੂ ਨੇ ਇੱਕ ਵੱਡੇ ਪੁਲਿਸ ਅਧਿਕਾਰੀ ਨੂੰ ਸਸਪੈਂਡ ਕਰਵਾ ਦਿੱਤਾ ਹੈ। ਇਕ ਮਾਮਲਾ ਪੰਜਾਬ ਕਪੂਰਥਲਾ ਦੀ ਮਾਡਰਨ ਜੇਲ੍ਹ ਦਾ ਸਾਹਮਣੇ ਆਇਆ ਹੈ ਜਿਸ ‘ਚ ਨਿੰਬੂਆਂ ਦੇ ਕਰਕੇ ਕਪੂਰਥਲਾ ਜੇਲ੍ਹ ਦੇ ਸੁਪਰਡੈਂਟ ਨੂੰ ਪੰਜਾਬ ਦੇ ਜੇਲ੍ਹ ਮੰਤਰੀ ਨੇ ਸਸਪੈਂਡ ਕਰ ਦਿੱਤਾ ਹੈ ।

ਜਾਣਕਾਰੀ ਅਨੁਸਾਰ ਮਾਡਰਨ ਜੇਲ੍ਹ ਕਪੂਰਥਲਾ ਵਿੱਚ ਕੈਦੀਆਂ ਦੇ ਲਈ ਨਿੰਬੂਆਂ ਦੀ ਖ਼ਰੀਦ ਕੀਤੀ ਗਈ ਸੀ ਜਿਸ ਵਿਚ ਵੱਡੀ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ, ਮਾਡਰਨ ਜੇਲ੍ਹ ਕਪੂਰਥਲਾ ਦੇ ਸੁਪਰਡੈਂਟ ਨੇ ਕੈਦੀਆਂ ਦੇ ਲਈ 50 ਕਿਲੋ ਨਿੰਬੂ ਮੰਗਵਾਏ ਸਨ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਹ ਨਿੰਬੂ ਕੈਦੀਆਂ ਨੂੰ ਕਦੇ ਵੀ ਨਸੀਬ ਨਹੀਂ ਹੋਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਇਹ ਨਿੰਬੂ ਮੰਗਵਾਏ ਗਏ ਸਨ ਉਸ ਸਮੇਂ ਉਸ ਦੀ ਕੀਮਤ 200 ਰੁਪਏ ਕਿਲੋ ਸੀ ਪਰ ਕੈਦੀਆਂ ਵੱਲੋਂ ਇਹ ਕਿਹਾ ਗਿਆ ਕਿ ਜ਼ੇਲ੍ਹ ਦੀ ਰਸੋਈ ਵਿੱਚ ਹੁਣ ਤੱਕ ਇਕ ਵੀ ਨਿੰਬੂ ਨਹੀਂ ਆਇਆ ਹੈ ਜਿਸ ਨੂੰ ਲੈ ਕੇ ਇਕ ਟੀਮ ਜਾਂਚ ਲਈ ਪਹੁੰਚੀ ਤਾਂ ਜਾਂਚ ਟੀਮ ਨੂੰ ਕੈਦੀਆਂ ਨੇ ਦੱਸਿਆ ਕਿ ਉਹਨਾਂ ਨੇ ਹੁਣ ਤੱਕ ਨਿੰਬੂ ਦੀ ਵਰਤੋਂ ਨਹੀਂ ਕੀਤੀ ਹੈ ਜਿਸ ਤੋਂ ਬਾਅਦ ਪੰਜਾਬ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਪੂਰਥਲਾ ਜੇਲ੍ਹ ਦੇ ਸੁਪਰਡੈਂਟ ਗੁਰਨਾਮ ਲਾਲ ਨੂੰ ਸਸਪੈਂਡ ਕਰਨ ਦੇ ਆਦੇਸ਼ ਦੇ ਦਿੱਤੇ ਹਨ । ਮਿਲੀ ਜਾਣਕਾਰੀ ਅਨੁਸਾਰ ਮਾਡਰਨ ਜੇਲ੍ਹ ਕਪੂਰਥਲਾ ਦੇ ਸੁਪਰਡੈਂਟ ਗੁਰਨਾਮ ਲਾਲ ਨੇ 15 ਤੋ 30 ਅਪ੍ਰੈਲ ਦੇ ਵਿੱਚ 50 ਕਿਲੋ ਨਿੰਬੂ ਦੀ ਖ਼ਰੀਦ ਦਿਖਾਈ ਹੈ ਉਸ ਸਮੇਂ ਨਿੰਬੂਆਂ ਦੀ ਕੀਮਤ 200 ਰੁਪਏ ਪ੍ਰਤੀ ਕਿੱਲੋ ਸੀ । ਦੂਜੇ ਪਾਸੇ ਕੈਦੀਆਂ ਨੇ ਦਾਅਵਾ ਕੀਤਾ ਹੈ ਕਿ ਰਸੋਈ ਵਿੱਚ ਨਿੰਬੂ ਦਾ ਕਦੇ ਇਸਤੇਮਾਲ ਕੀਤਾ ਹੀ ਨਹੀਂ ਗਿਆ । ਬੀਤੇ ਦਿਨੀਂ ਕੈਦੀਆਂ ਦੀਆਂ ਕਈ ਸ਼ਿਕਾਇਤਾਂ ਤੋਂ ਬਾਅਦ ਏਡੀਜੀਪੀ (ਜ਼ੇਲ੍ਹ) ਵਰਿੰਦਰ ਕੁਮਾਰ ਨੇ ਜ਼ੇਲ੍ਹ ਦਾ ਨਿਰੀਖਣ ਕਰਨ ਲਈ ਡੀਆਈਜੀ (ਜ਼ੇਲ੍ਹ) ਤੇ ਲੇਖਾ ਅਧਿਕਾਰੀ ਨੂੰ 1 ਮਈ ਨੂੰ ਜ਼ੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਭੇਜਿਆ ਸੀ। ਜਾਂਚ ਪੈਨਲ ਨੇ ਆਪਣੀ ਰਿਪੋਰਟ ਵਿੱਚ ਪਾਇਆ ਕਿ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਮਾੜੀ ਸੀ। ਜ਼ੇਲ੍ਹ ਵਿਚ ਬਣ ਰਹੀ ਰੋਟੀ ਦਾ ਵਜ਼ਨ 50 ਗ੍ਰਾਮ ਤੋਂ ਘੱਟ ਸੀ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਕਈ ਕੁਇੰਟਲ ਆਟੇ ਦਾ ਵੀ ਗਬਨ ਕੀਤਾ ਗਿਆ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜ਼ੇਲ੍ਹ ਅਧਿਕਾਰੀ ਵੱਲੋਂ ਸਬਜ਼ੀਆਂ ਦੀ ਖਰੀਦ ਵਿਚ ਵੀ ਗੜਬੜੀ ਕੀਤੀ ਗਈ ਹੈ।

ਉਧਰ ਇਸ ਮਾਮਲੇ ਬਾਰੇ ਏਡੀਜੀਪੀ ਜੇਲ੍ਹ ਵਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਜੇਲ੍ਹ ਵਿਚ ਮਾੜੇ ਪ੍ਰਬੰਧਾਂ ਤੇ ਬੇਨਿਯਮੀਆਂ ਕਾਰਨ ਕਪੂਰਥਲਾ ਜੇਲ੍ਹ ਦੇ ਸੁਪਰਡੈਂਟ ਗੁਰਮੀਤ ਲਾਲ ਦੀ ਥਾਂ ਸ਼ਿਵਰਾਜ ਸਿੰਘ ਨੂੰ ਚਾਰਜ ਸੌਂਪਿਆ ਗਿਆ ਹੈ।

Vinkmag ad
Share Our Daily Posts

News Desk

Read Previous

ਭਾਖੜਾ ਨਹਿਰ ‘ਚ ਸੁੱਟੀ ਡਰਾਈਵਰ ਨੇ ਕਾਰ, ਗੋਤਾਖੋਰਾਂ ਨੇ ਕਾਰ ਨੂੰ ਬਾਹਰ ਕੱਢਣ ਦੀ ਕੀਤੀ ਕੋਸ਼ਿਸ਼ ਪਰ ਨਹੀਂ ਖੋਲ੍ਹਿਆ ਸ਼ੀਸ਼ਾ

Read Next

ਪਟਵਾਰੀਆਂ ਦੀ ਹੜਤਾਲ ‘ਤੇ ਕੈਬਨਿਟ ਮੰਤਰੀ ਜ਼ਿੰਪਾ ਨੇ ਪ੍ਰਗਟਾਈ ਅਸਹਿਮਤੀ, ਕਿਹਾ-ਗੱਲਬਾਤ ਕਰਕੇ ਹੱਲ ਕਰੋ ਮਸਲਾ