Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪਟਵਾਰੀਆਂ ਦੀ ਹੜਤਾਲ ‘ਤੇ ਕੈਬਨਿਟ ਮੰਤਰੀ ਜ਼ਿੰਪਾ ਨੇ ਪ੍ਰਗਟਾਈ ਅਸਹਿਮਤੀ, ਕਿਹਾ-ਗੱਲਬਾਤ ਕਰਕੇ ਹੱਲ ਕਰੋ ਮਸਲਾ

ਹੁਸ਼ਿਆਰਪੁਰ: ਪੰਜਾਬ ਦੇ ਜਲ ਸਪਲਾਈ ਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਮਲੇਰਕੋਟਲਾ ਦੇ ਪਟਵਾਰੀ ‘ਤੇ ਕਾਰਵਾਈ ਦੇ ਵਿਰੋਧ ‘ਚ ਹੜਤਾਲ ‘ਤੇ ਗਏ ਸਮੂਹ ਪਟਵਾਰੀਆਂ ਨੂੰ ਆਮ ਲੋਕਾਂ ਦੇ ਹਿੱਤਾਂ ਲਈ ਹੜਤਾਲ ਖਤਮ ਕਰਨ ਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ। ਸ਼ੁੱਕਰਵਾਰ ਨੂੰ ਪੀਡਬਲਯੂਡੀ ਰੈਸਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਇਹ ਪ੍ਰੈੱਸ ਕਾਨਫਰੰਸ ਭਗਵੰਤ ਮਾਨ ਦੇ ਕਹਿਣ ‘ਤੇ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।

ਜ਼ਿੰਪਾ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਜਿਨ੍ਹਾਂ ਕੋਲੋਂ ਜਾਂਚ ਦੌਰਾਨ 33 ਰਜਿਸਟਰੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚੱਲ ਰਹੀ ਜਾਂਚ ‘ਚ ਹੋਰ ਵੀ ਕਈ ਖੁਲਾਸੇ ਸਾਹਮਣੇ ਆ ਰਹੇ ਹਨ ਕਿ ਉਕਤ ਪਟਵਾਰੀ ਆਪਣੇ ਅਹੁਦੇ ‘ਤੇ ਰਹਿੰਦਿਆਂ ਨੰਬਰਦਾਰੀ ਕਰਦਾ ਸੀ, ਜਿਸ ਕਾਰਨ ਉਸ ਨੇ ਸਰਕਾਰੀ ਖਜ਼ਾਨੇ ਨੂੰ ਕਰੀਬ ਦੋ ਲੱਖ ਰੁਪਏ ਦਾ ਚੂਨਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਚਲਾ ਰਿਹਾ ਹੈ, ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਅਦਾਲਤ ਤੱਕ ਪਹੁੰਚ ਕਰ ਸਕਦਾ ਹੈ, ਪਰ ਹੜਤਾਲ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਲੋਕਾਂ ਦੇ ਭਲੇ ਲਈ ਪਟਵਾਰੀਆਂ ਨੂੰ ਵੀ ਹੜਤਾਲ ਖਤਮ ਕਰਕੇ ਕੰਮ ‘ਤੇ ਪਰਤਣਾ ਚਾਹੀਦਾ ਹੈ।

ਇਸ ਦੌਰਾਨ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਜ਼ਿੰਪਾ ਨੇ ਕਿਹਾ ਕਿ ਸਰਕਾਰ ਫਿਲਹਾਲ ਕਿਸੇ ਵੀ ਸਖ਼ਤੀ ਦੇ ਮੂਡ ਵਿੱਚ ਨਹੀਂ ਹੈ। ਇਸ ਲਈ ਸਰਕਾਰ ਵੱਲੋਂ ਉਨ੍ਹਾਂ ਨਾਲ ਗੱਲਬਾਤ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਭਾਜਪਾ ਆਗੂ ਬੱਗਾ ਦੇ ਮੁੱਦੇ ’ਤੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਉਨ੍ਹਾਂ ਕੋਲ ਇਸ ਬਾਰੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ।

Vinkmag ad
Share Our Daily Posts

News Desk

Read Previous

ਨਿੰਬੂ ਖ਼ਰੀਦ ਮਾਮਲੇ ‘ਚ ਮਾਡਰਨ ਜੇਲ੍ਹ ਕਪੂਰਥਲਾ ਦਾ ਜੇਲ੍ਹ ਸੁਪਰਡੈਂਟ ਸਸਪੈਂਡ

Read Next

ਫਿਰੋਜ਼ਪੁਰ ‘ਚ ਦਰਦਨਾਕ ਹਾਦਸਾ; ਮੋਟਰਸਾਈਕਲ ‘ਤੇ ਪੁੱਤਰ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਿਤਾ, ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਦੋਵਾਂ ਨੂੰ ਕੁਚਲਿਆ