Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਫਿਰੋਜ਼ਪੁਰ ‘ਚ ਦਰਦਨਾਕ ਹਾਦਸਾ; ਮੋਟਰਸਾਈਕਲ ‘ਤੇ ਪੁੱਤਰ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਿਤਾ, ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਦੋਵਾਂ ਨੂੰ ਕੁਚਲਿਆ

ਮੱਲਾਂਵਾਲਾ (ਫਿਰੋਜ਼ਪੁਰ ) : ਕਸਬਾ ਮੱਲਾਂਵਾਲਾ ਦੇ ਕਾਮਲ ਵਾਲਾ ਰੋਡ ‘ਤੇ ਵਾਪਰੇ ਇਕ ਦਰਦਨਾਕ ਹਾਦਸੇ ‘ਚ ਇਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ ਪਿਓ ਪੁੱਤ ਨੂੰ ਕੁਚਲ ਦਿੱਤਾ। ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋ ਗਈ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਰਾਕੇਸ਼ ਕੁਮਾਰ (42) ਪੁੱਤਰ ਜਵਾਹਰ ਦੇ ਰਿਸ਼ਤੇਦਾਰਾਂ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਮੱਲਾਂਵਾਲਾ ਨੇ ਦੱਸਿਆ ਕਿ ਰਾਕੇਸ਼ ਕੁਮਾਰ ਆਪਣੇ 10 ਸਾਲਾ ਪੁੱਤਰ ਲਵ ਕੁਮਾਰ ਨੂੰ ਆਪਣੇ ਮੋਟਰਸਾਈਕਲ ‘ਤੇ ਉਸ ਦੇ ਸਕੂਲ ਛੱਡਣ ਜਾ ਰਿਹਾ ਸੀ। ਰਸਤੇ ‘ਚ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਬੱਸ ਦੇ ਥੱਲੇ ਫਸ ਗਿਆ ਤੇ 10 ਸਾਲਾ ਬੱਚੇ ਲਵ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਰਾਕੇਸ਼ ਕੁਮਾਰ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾਕਟਰ ਹਰਮਨ ਨੇ ਦੱਸਿਆ ਕਿ ਉਨ੍ਹਾਂ ਪਾਸ ਅੱਜ ਦੋ ਮਰੀਜ਼ ਆਏ ਸਨ, ਜਿਨ੍ਹਾਂ ਵਿੱਚੋ 10 ਸਾਲ ਦਾ ਬੱਚਾ ਲਵ ਤਾਂ ‘ਬਰੋਟ ਡੈੱਡ’ ਸੀ ਅਤੇ ਉਸ ਦੇ ਪਿਤਾ ਰਾਕੇਸ਼ ਕੁਮਾਰ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ।

Vinkmag ad
Share Our Daily Posts

News Desk

Read Previous

ਪਟਵਾਰੀਆਂ ਦੀ ਹੜਤਾਲ ‘ਤੇ ਕੈਬਨਿਟ ਮੰਤਰੀ ਜ਼ਿੰਪਾ ਨੇ ਪ੍ਰਗਟਾਈ ਅਸਹਿਮਤੀ, ਕਿਹਾ-ਗੱਲਬਾਤ ਕਰਕੇ ਹੱਲ ਕਰੋ ਮਸਲਾ

Read Next

ਪੰਜਾਬ ਦੇ ਛੋਟੇ ਕਸਬਿਆਂ ਨੂੰ ਵੀ ਮਿਲੇਗੀ ਵੋਲਵੋ ਦੀ ਸਹੂਲਤ, ਹਵਾਈ ਅੱਡੇ ਤੱਕ ਚੱਲਣ ਵਾਲੀਆਂ 30 ਵੋਲਵੋ ਨਾਲ ਕਵਰ ਹੋਵੇਗਾ ਸੂਬੇ ਦੇ ਜ਼ਿਆਦਾਤਰ ਹਿੱਸਾ