ਜਲੰਧਰ : ਰਿਸ਼ਵਤ ਦੇ ਮਾਮਲੇ ਵਿਚ ਫੜੇ ਗਏ ਪਟਵਾਰੀ ਦੇ ਹੱਕ ਵਿਚ ਪਟਵਾਰੀਆਂ ਵੱਲੋਂ ਕੀਤੀ ਗਈ ਹੜਤਾਲ ਦਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਿਰੋਧ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਰਿਸ਼ਵਤਖੋਰ ਪਟਵਾਰੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਹੜਤਾਲੀ ਪਟਵਾਰੀਆਂ ਨੂੰ ਨੌਕਰੀਆਂ ਤੋਂ ਫਾਰਗ ਕਰਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਪਟਵਾਰੀਆਂ ਨੂੰ ਹੜਤਾਲ ਛੱਡ ਕੇ ਕੰਮ ਉਪਰ ਪਰਤ ਆਉਣਾ ਚਾਹੀਦਾ ਹੈ ਕਿਉਂਕਿ ਹੜਤਾਲ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪਟਵਾਰੀਆਂ ਦੀ ਹੜਤਾਲ ਬੰਦ ਕਰਨ ਲਈ ਸਖਤੀ ਵਰਤੀ ਜਾਵੇ ਅਤੇ ਰਿਸ਼ਵਤ ਲੈਣ ਵਾਲੇ ਪਟਵਾਰੀਆਂ ਨੂੰ ਫਾਂਸੀ ਦਿੱਤੀ ਜਾਵੇ ਤਾਂ ਜੋ ਰਿਸ਼ਵਤਖੋਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਐੱਮਪੀ ਸਿੰਘ, ਸੁਰਿੰਦਰ ਸੈਣੀ, ਦੀਪਾਲੀ ਬਾਗੜੀਆ ਤੇ ਹੋਰ ਹਾਜ਼ਰ ਸਨ।
