ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਲੁਧਿਆਣਾ : ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋਏ ਮਜ਼ਦੂਰ ਨੇ ਆਪਣੇ ਦੋਸਤ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਉਸ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਥ੍ਰੀ ਵੀਲਰ ਵਿਚ ਪਾ ਕੇ ਖੁਦ ਹੀ ਹਸਪਤਾਲ ਲੈ ਗਿਆ। ਡਾਕਟਰਾਂ ਨੇ ਵੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਲਾਸ਼ ਨੂੰ ਹਸਪਤਾਲ ਛੱਡ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਕਤਲ ਹੋਏ ਵਿਅਕਤੀ ਦੀ ਪਛਾਣ ਦਿਲਸ਼ਾਦ (42) ਵਜੋਂ ਹੋਈ ਹੈ। ਉਹ ਮੁਲਜ਼ਮ ਹਸੀਨ (27) ਨਾਲ ਢੰਡਾਰੀ ਕਲਾਂ ਵਿੱਚ ਮਜ਼ਦੂਰ ਕੁਆਰਟਰਾਂ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਦੋਵੇਂ ਪੁਰਾਣੇ ਦੋਸਤ ਸਨ ਤੇ ਸਾਹਨੇਵਾਲ ਦੀ ਇੱਕ ਹੀ ਫੈਕਟਰੀ ਵਿੱਚ ਕੰਮ ਕਰਦੇ ਸਨ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਪੁਲਿਸ ਨੇ ਮੁਲਜ਼ਮ ਹਸੀਨ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਾਹਨੇਵਾਲ ਦੇ ਐਸਐਚਓ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਦਿਲਸ਼ਾਦ ਅਤੇ ਹਸੀਨ ਲਗਭਗ ਹਰ ਰੋਜ਼ ਇਕੱਠੇ ਸ਼ਰਾਬ ਪੀਂਦੇ ਸਨ। ਬੀਤੀ ਰਾਤ ਨੂੰ ਵੀ ਦੋਵਾਂ ਨੇ ਕਮਰੇ ਵਿੱਚ ਸ਼ਰਾਬ ਪੀਤੀ, ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿੱਚ ਬਹਿਸ ਹੋ ਗਈ। ਗੁਆਂਢੀਆਂ ਨੂੰ ਪਤਾ ਸੀ ਕਿ ਮੁਲਜ਼ਮ ਦਾਰੂ ਪੀ ਕੇ ਹਰ ਰੋਜ਼ ਝਗੜਦੇ ਹਨ ਜਿਸ ਕਰਕੇ ਉਨ੍ਹਾਂ ਨੇ ਧਿਆਨ ਨਹੀਂ ਦਿੱਤਾ। ਹਸੀਨ ਨੇ ਦਿਲਸ਼ਾਦ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਸ ਨੇ ਦਿਲਸ਼ਾਦ ਦੇ ਸਰੀਰ ਤੇ ਕਈ ਹਿੱਸਿਆਂ ਤੇ ਜ਼ਬਰਦਸਤ ਵਾਰ ਕੀਤੇ। ਖ਼ੂਨ ਨਾਲ ਲੱਥਪੱਥ ਦਿਲਸ਼ਾਦ ਨੂੰ ਦੇਖ ਕੇ ਹਸੀਨ ਇਕਦਮ ਘਬਰਾ ਗਿਆ। ਗੁਆਂਢੀਆਂ ਨੇ ਪੁਲਿਸ ਨੂੰ ਦੱਸਿਆ ਕਿ ਹਸੀਨ ਨੇ ਖੁਦ ਇੱਕ ਥ੍ਰੀ-ਵ੍ਹੀਲਰ ਦਾ ਪ੍ਰਬੰਧ ਕੀਤਾ ਅਤੇ ਦਿਲਸ਼ਾਦ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਐਸਐਚਓ ਨੇ ਦੱਸਿਆ ਕਿ ਮੁਲਜ਼ਮ ਲਾਸ਼ ਨੂੰ ਹਸਪਤਾਲ ਛੱਡ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਪੁਲਿਸ ਨੂੰ ਹਸਪਤਾਲ ਤੋਂ ਕਤਲ ਦੀ ਸੂਚਨਾ ਮਿਲੀ। ਸੂਚਨਾ ਤੋਂ ਬਾਅਦ ਥਾਣਾ ਸਾਹਨੇਵਾਲ ਦੀ ਪੁਲਸ ਨੇ ਹਸਪਤਾਲ ਪਹੁੰਚ ਕੇ ਪੜਤਾਲ ਸ਼ੁਰੂ ਕੀਤੀ ।ਇੰਸਪੈਕਟਰ ਨੇ ਦੱਸਿਆ ਕਿ ਪੁਲਿਸ ਨੇ ਖੂਨ ਦੇ ਧੱਬਿਆਂ ਤੇ ਵਾਲਾਂ ਦੇ ਸੈਂਪਲ ਲਏ ਹਨ। ਪੁਲਿਸ ਦੀ ਫੌਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ। ਇੰਸਪੈਕਟਰ ਪਵਨ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਸਾਹਨੇਵਾਲ ਵਿੱਚ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
