Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 2, 2026

ਪੁਲਿਸ ਇੰਟੈਲੀਜੈਂਸ ਦਫ਼ਤਰ ਦੀ ਬਿਲਡਿੰਗ ‘ਚ ਧਮਾਕਾ, ਗ੍ਰਨੇਡ ਅਟੈਕ, ਚੰਡੀਗੜ੍ਹ ਤੇ ਪੰਜਾਬ ‘ਚ ਹਾਈ ਅਲਰਟ

ਚੰਡੀਗੜ੍ਹ, ਜੇਐੱਨਐੱਨ : ਮੁਹਾਲੀ ਸੈਕਟਰ-77 ‘ਚ ਇੰਟੈਲੀਜੈਂਸ ਦਫ਼ਤਰ ਦੀ ਬਿਲਡਿੰਗ ਦੇ ਤੀਸਰੇ ਫਲੋਰ ‘ਤੇ ਜ਼ਬਰਦਸਤ ਧਮਾਕੇ ਦੀ ਆਵਾਜ਼ ਸੁਣਾਈ ਦੇਣ ਨਾਲ ਹੜਕੰਪ ਮਚ ਗਿਆ। ਦੱਸਿਆ ਜਾਂਦਾ ਹੈ ਕਿ ਆਰਪੀਜੀ (ਰਾਕੇਟ ਪ੍ਰੋਪੇਨਲ ਗ੍ਰਨੇਡ) ਡਿੱਗਿਆ ਤੇ ਇਸ ਨਾਲ ਧਮਾਕੇ ਵਰਗੀ ਆਵਾਜ਼ ਆਈ। ਧਮਾਕਾ ਦੇਰ ਸ਼ਾਮ ਕਰੀਬ 7.45 ਵਜੇ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਗ੍ਰਨੇਡ ਨਹੀਂ ਫਟਿਆ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਅਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਗ੍ਰਨੇਡ ਹਮਲੇ ਕਾਰਨ ਇਮਾਰਤ ਦੀ ਤੀਜੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਕੰਧ ਵੀ ਨੁਕਸਾਨੀ ਗਈ।

ਸਵੇਰ ਤੋਂ ਸਰਚ ਆਪਰੇਸ਼ਨ ਜਾਰੀ, ਅਜੇ ਤਕ ਕੋਈ ਸੁਰਾਗ ਨਹੀਂ

ਅੱਜ ਸਵੇਰ ਤੋਂ ਹੀ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਵੱਲੋਂ ਇੰਟੈਲੀਜੈਂਸ ਦਫ਼ਤਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਜੇ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇੰਟੈਲੀਜੈਂਸ ਦਫਤਰ ਦੀ ਇਮਾਰਤ ‘ਤੇ ਗ੍ਰਨੇਡ ਕਿੱਥੋਂ ਦਾਗਿਆ ਗਿਆ। ਪੂਰੇ ਇਲਾਕੇ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਮੋਹਾਲੀ ਦੇ ਐਸਪੀ ਨੇ ਕਿਹਾ- ਮਾਈਨਰ ਅਟੈਕ ਹੋਇਆ, ਸੜਕ ਤੋਂ ਹੋਇਆ ਹਮਲਾ, ਅੱਤਵਾਦੀ ਐਂਗਲ ਤੋਂ ਇਨਕਾਰ ਨਹੀਂ

ਦੂਜੇ ਪਾਸੇ ਮੁਹਾਲੀ ਦੇ ਐਸਪੀ (ਹੈੱਡਕੁਆਰਟਰ) ਰਵਿੰਦਰ ਪਾਲ ਸਿੰਘ ਨੇ ਕਿਹਾ ਹੈ ਕਿ ਇੰਟੈਲੀਜੈਂਸ ਹੈੱਡ ਕੁਆਰਟਰ ਦੀ ਇਮਾਰਤ ’ਤੇ ਮਾਮੂਲੀ ਹਮਲਾ ਹੋਇਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਖਿੜਕੀ ਟੁੱਟੀ ਹੋਈ ਹੈ ਪਰ ਅੰਦਰੋਂ ਕੋਈ ਨੁਕਸਾਨ ਨਹੀਂ ਹੋਇਆ। ਰੋਡ ਤੋਂ ਹਮਲਾ ਹੋਇਆ ਸੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਤੇ ਖੁਫੀਆ ਵਿਭਾਗ ਦੇ ਸਾਰੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪੁਲਿਸ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੇਰ ਰਾਤ ਸੋਹਾਣਾ ਪੁਲਿਸ ਥਾਣੇ ‘ਚ ਪਰਚਾ ਦਰਜ ਕਰ ਲਿਆ ਗਿਆ। ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਕੀ ਇਹ ਅੱਤਵਾਦੀ ਹਮਲਾ ਸੀ ਤਾਂ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਮੰਗੀ ਰਿਪੋਰਟ

ਕਿਹਾ ਜਾਂਦਾ ਹੈ ਕਿ ਇਮਾਰਤ ਨੂੰ ਉਡਾਉਣ ਲਈ ਗ੍ਰਨੇਡ ਸੁੱਟਿਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਤੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਹੈ। ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਗ੍ਰਨੇਡ ਫਟ ਜਾਂਦਾ ਤਾਂ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਸੀ ਅਤੇ ਆਲੇ-ਦੁਆਲੇ ਨੂੰ ਵੀ ਕਾਫੀ ਨੁਕਸਾਨ ਹੋ ਸਕਦਾ ਸੀ।

Vinkmag ad
Share Our Daily Posts

News Desk

Read Previous

ਦੋਸਤ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖ਼ੁਦ ਹੀ ਲੈ ਗਿਆ ਹਸਪਤਾਲ, ਫਿਰ ਇਸ ਤਰ੍ਹਾਂ ਹੋਇਆ ਫ਼ਰਾਰ

Read Next

ਪਟਵਾਰੀਆਂ ਤੋਂ ਬਾਅਦ ਤਹਿਸੀਲਦਾਰਾਂ ਨੇ ਵੀ ਹੜਤਾਲ ਵਾਪਸ ਲਈ