Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 2, 2026

ਜਲਾਲਾਬਾਦ ਨੇੜੇ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਖੇਤ ‘ਚ ਪਲਟੀ, 4 ਦੀ ਮੌਤ, ਕਈ ਗੰਭੀਰ ਜ਼ਖ਼ਮੀ

ਜਲਾਲਾਬਾਦ (ਫਾਜ਼ਿਲਕਾ) : ਅੱਜ ਸਵੇਰੇ ਕਰੀਬ 10 ਵਜੇ ਜ਼ਿਲ੍ਹੇ ਦੇ ਪਿੰਡ ਕੱਟਿਆਂਵਾਲੀ ਨੇੜੇ ਇੱਕ ਖੇਤ ਵਿੱਚ ਇੱਕ ਮਿੰਨੀ ਬੱਸ ਪਲਟ ਗਈ। ਹਾਦਸੇ ਵਿਚ ਚਾਰ ਸਵਾਰੀਆਂ ਦੀ ਮੌਤ ਹੋ ਗਈ ਜਦਕਿ ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਵਾਰ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਦੂਜੇ ਪਾਸੇ ਸੂਚਨਾ ਮਿਲਦੇ ਹੀ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਉਕਤ ਮਿੰਨੀ ਬੱਸ ਮੰਡੀ ਰੋਡੇਵਾਲੀ ਤੋਂ ਜਲਾਲਾਬਾਦ ਵੱਲ ਆ ਰਹੀ ਸੀ। ਜਿਵੇਂ ਹੀ ਇਹ ਬੱਸ ਪਿੰਡ ਕੱਟਿਆਂਵਾਲੀ ਨੇੜੇ ਪੁੱਜੀ ਤਾਂ ਬੱਸ ਇੱਕ ਖੇਤ ਵਿੱਚ ਪਲਟ ਗਈ।

ਜਾਣਕਾਰੀ ਮੁਤਾਬਕ ਇਹ ਮਿੰਨੀ ਬੱਸ ਰੋੜਾਵਾਲੀ ਮੰਡੀ ਤੋਂ ਜਲਾਲਾਬਾਦ ਜਾ ਰਹੀ ਸੀ ਕਿ ਅਚਾਨਕ ਕਿਸੇ ਕਾਰਨ ਹਾਦਸਾਗ੍ਰਸਤ ਹੋ ਕੇ ਖੇਤਾਂ ’ਚ ਪਲਟ ਗਈ ਅਤੇ ਬੱਸ ਦੇ ਪਲਟਣ ਦੇ ਕਾਰਨ ਸਪਸ਼ਟ ਨਹੀ ਹੋ ਸਕੇ। ਜਖਮੀਆਂ ਨੂੰ ਸਰਕਾਰੀ ਹਸਪਤਾਲ ਜਲਾਲਾਬਾਦ ਦਾਖਲ ਕਰਵਾਇਆ ਗਿਆ ਹੈ, ਜਿਨਾਂ ’ਚੋਂ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੋਕਾਂ ਦੇ ਅਨੁਸਾਰ ਮਿੰਨੀ ਬੱਸ ’ਚ 50 ਤੋਂ ਵਧੇਰੇ ਲੋਕ ਸਵਾਰ ਸਨ ਜਦਕਿ ਇਸ ’ਚ ਬੈਠਣ ਦੀ ਸਮਰੱਥਾ 25 ਤੋਂ 30 ਸਵਾਰੀਆਂ ਦੀ ਸੀ। ਦੱਸਣਯੋਗ ਗੱਲ ਇਹ ਹੈ ਕਿ ਸਬੰਧਿਤ ਵਿਭਾਗ ਦੀ ਅਣਗਹਿਲੀ ਦੇ ਕਾਰਨ ਸੜਕਾਂ ’ਤੇ ਦੌੜ ਕੇ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੇ ਇੱਥੇ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ ਵੀ ਵੇਖਣ ਨੂੰ ਮਿਲ ਰਹੀ ਹੈ ਕਿ ਬੱਸਾਂ ’ਚ ਸਮਰੱਥਾ ਤੋਂ ਵਧੇਰੇ ਸਵਾਰੀਆਂ ਬੈਠਾਉਣ ਵਾਲੇ ਬੱਸ ਚਾਲਕ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਦੇ ਹਨ ਤੇ ਬਾਅਦ ’ਚ ਘਟਨਾਵਾਂ ਦੇ ਵਾਰਪਨ ਤੋਂ ਬਾਅਦ ਸਿਰਫ ਤਾਂ ਸਿਰਫ ਤੇ ਸਰਕਾਰਾਂ ਕਾਰਵਾਈ ਦਾ ਕਹਿ ਕੇ ਪੱਲਾ ਝਾੜ ਦਿੰਦੀਆਂ ਹਨ।

ਵਿਧਾਇਕ ਤੇ ਉਨ੍ਹਾਂ ਦੀ ਟੀਮ ਮਦਦ ਲਈ ਪਹੁੰਚੀ

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਦੀ ਮਦਦ ਕੀਤੀ। ਜ਼ਖਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਸਰਕਾਰੀ ਹਸਪਤਾਲ ਦਾ ਸਾਰਾ ਸਟਾਫ਼ ਅਤੇ ਡਾਕਟਰ ਮਰੀਜ਼ਾਂ ਦੇ ਇਲਾਜ ਲਈ ਤਾਇਨਾਤ ਕਰ ਦਿੱਤੇ ਗਏ ਹਨ। ਜਦਕਿ ਗੰਭੀਰ ਜ਼ਖਮੀ ਹੋਣ ਕਾਰਨ ਕਈ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿਚ ਲਿਜਾਣ ਦੀ ਤਿਆਰੀ ਵੀ ਕਰ ਰਹੇ ਹਨ। ਹਾਦਸੇ ਵਿੱਚ ਜ਼ਿਆਦਾਤਰ ਵਿਦਿਆਰਥੀਆਂ ਦੇ ਪੈਰਾਂ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।

Vinkmag ad
Share Our Daily Posts

News Desk

Read Previous

ਪਟਵਾਰੀਆਂ ਤੋਂ ਬਾਅਦ ਤਹਿਸੀਲਦਾਰਾਂ ਨੇ ਵੀ ਹੜਤਾਲ ਵਾਪਸ ਲਈ

Read Next

ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ‘ਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਚਾਰ ਸਹਿਪਾਠੀਆਂ ਨੇ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ