Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ‘ਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਚਾਰ ਸਹਿਪਾਠੀਆਂ ਨੇ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਲੁਧਿਆਣਾ : ਦੁੱਗਰੀ ਦੇ ਇਕ ਨਿੱਜੀ ਸਕੂਲ ਦੇ ਬਾਰ੍ਹਵੀਂ ਦੇ ਵਿਦਿਆਰਥੀ ਉੱਪਰ ਤੇਜ਼ਧਾਰ ਕੁਹਾੜੀ ਨਾਲ ਹਮਲਾ ਕਰ ਦਿੱਤਾ ਗਿਆ। ਹਮਲਾ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਉਸੇ ਦੇ ਜਮਾਤ ਦੇ 4 ਬੱਚੇ ਅਤੇ ਕੁਝ ਅਣਪਛਾਤੇ ਵਿਅਕਤੀ ਸਨ। ਬੁਰੀ ਤਰ੍ਹਾਂ ਫੱਟੜ ਹੋਏ ਵਿਦਿਆਰਥੀ ਨੂੰ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀਆਂ ਤਸਵੀਰਾਂ ਸਕੂਲ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ।

ਸੀਸੀਟੀਵੀ ਫੁਟੇਜ ਵਿੱਚ ਹਮਲਾ ਕਰਨ ਤੋਂ ਬਾਅਦ ਹਮਲਾਵਰ ਫ਼ਰਾਰ ਹੁੰਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਨਤਾ ਐਨਕਲੇਵ ਦੁੱਗਰੀ ਦੇ ਰਹਿਣ ਵਾਲੇ ਹੌਜ਼ਰੀ ਕਾਰੋਬਾਰੀ ਕੋਨਾਲ ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਦਾ 17 ਵਰ੍ਹਿਆਂ ਦਾ ਬੇਟਾ ਪੁਨੀਤ ਸਚਦੇਵਾ ਸਕੂਲ ਵਿੱਚ ਬਾਰ੍ਹਵੀਂ ਜਮਾਤ ਵਿੱਚ ਹਿਊਮੈਨਿਟੀਜ਼ ਸਟਰੀਮ ਦੀ ਪੜ੍ਹਾਈ ਕਰ ਰਿਹਾ ਹੈ। ਮੰਗਲਵਾਰ ਨੂੰ ਹਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਚਦੇਵਾ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਬੱਚੇ ਕੋਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਉਸ ਦੇ ਚਾਰ ਸਹਿਪਾਠੀ ਉਸ ਨਾਲ ਝਗੜਾ ਕਰਦੇ ਸਨ।

ਸਹਿਪਾਠੀ ਬੱਚੇ ਨੂੰ ਕਹਿੰਦੇ ਸਨ ਕਿ ਉਹ ਉਨ੍ਹਾਂ ਦੇ ਮੁਤਾਬਕ ਹੀ ਸਾਰਾ ਕੁਝ ਕਰੇ। ਮੰਗਲਵਾਰ ਨੂੰ ਕਲਾਸ ਵਿੱਚ ਸਹਿਪਾਠੀਆਂ ਨੇ ਬੱਚੇ ਨਾਲ ਝਗੜਾ ਕੀਤਾ, ਪਰ ਅਧਿਆਪਕਾਂ ਨੇ ਦਖ਼ਲ ਦੇ ਕੇ ਮਾਮਲਾ ਸੁਲਝਾ ਦਿੱਤਾ। ਛੁੱਟੀ ਵੇਲੇ ਜਿਸ ਤਰ੍ਹਾਂ ਹੀ ਬੱਚਾ ਸਕੂਲ ਚੋਂ ਬਾਹਰ ਨਿਕਲ ਕੇ ਸਕੂਟਰ ਤੇ ਸਵਾਰ ਹੋ ਕੇ ਘਰ ਜਾਣ ਲੱਗਾ ਤਾਂ ਚਾਰ ਸਹਿਪਾਠੀਆਂ ਨੇ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਲੜਕੇ ਉਪਰ ਹਮਲਾ ਕਰ ਦਿੱਤਾ। ਬੱਚੇ ਨੂੰ ਇਲਾਜ ਲਈ ਹਸਪਤਾਲ ਲਿਜਾਂਦਾ ਗਿਆ। ਉਧਰੋਂ ਦੁਗਰੀ ਦੇ ਐਸਐਚਓ ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਡਾਕਟਰਾਂ ਦਾ ਕਹਿਣਾ ਹੈ ਕਿ ਵਿਦਿਆਰਥੀ ਅਜੇ ਬਿਆਨ ਨਹੀਂ ਦੇ ਸਕਦਾ। ਫਿਲਹਾਲ ਪੁਲੀਸ ਉਸ ਦੇ ਪਿਤਾ ਦੇ ਬਿਆਨ ਉੱਪਰ ਐੱਫਆਈਆਰ ਦਰਜ ਕਰੇਗੀ।

Vinkmag ad
Share Our Daily Posts

News Desk

Read Previous

ਜਲਾਲਾਬਾਦ ਨੇੜੇ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਖੇਤ ‘ਚ ਪਲਟੀ, 4 ਦੀ ਮੌਤ, ਕਈ ਗੰਭੀਰ ਜ਼ਖ਼ਮੀ

Read Next

ਕਰਤਾਰਪੁਰ ‘ਚ ਦਿਨ ਦਿਹਾੜੇ 2 ਘਰਾਂ ‘ਚ ਚੋਰੀ