Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਕਪੂਰਥਲਾ ‘ਚ ਤੇਜ਼ਧਾਰ ਹਥਿਆਰ ਨਾਲ ਸਾਥੀ ਮਜ਼ਦੂਰ ਨੂੰ ਉਤਾਰਿਆ ਮੌਤ ਦੇ ਘਾਟ, ਇਕ ਦਿਨ ਪਹਿਲਾਂ ਹੋਈ ਸੀ ਬਹਿਸ

ਕਪੂਰਥਲਾ : ਕਪੂਰਥਲਾ ਵਿਖੇ ਆਪਸੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਗਲ਼ੇ ਉੱਪਰ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਸੁਖਵੀਰ ਪੁੱਤਰ ਰਾਜਾ ਰਾਮ ਜੋ ਰੇਲਵੇ ਸਟੇਸ਼ਨ ਕਪੂਰਥਲਾ ਉੱਪਰ ਲੇਬਰ ਦਾ ਕੰਮ ਕਰ ਰਿਹਾ ਸੀ ਤੇ ਰਾਤ ਸਮੇਂ ਹੋਰ ਲੇਬਰ ਦਾ ਕੰਮ ਕਰਦੇ ਆਪਸੀ ਸਾਥੀਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ, ਤੇ ਬਾਅਦ ਵਿੱਚ ਸਭ ਗੱਲ ਖ਼ਤਮ ਕਰਕੇ ਸੌਣ ਚਲੇ ਗਏ। ਜਦੋਂ ਸਵੇਰੇ ਉਸਦੇ ਨਾਲ ਵਾਲੇ ਸਾਥੀਆਂ ਨੇ ਦੇਖਿਆ ਤਾਂ ਸੁਖਵੀਰ ਦੇ ਗਲ਼ੇ ਉੱਪਰ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਹੋਇਆ ਸੀ ਤੇ ਉਸਦੀ ਮੌਤ ਹੋ ਚੁੱਕੀ ਸੀ।

ਮੌਕੇ ਉਤੇ ਥਾਣਾ ਸਿਟੀ ਐੱਸਐੱਚਓ ਸੁਰਜੀਤ ਸਿੰਘ ਪੱਤੜ, ਜਲੰਧਰ ਜੀਆਰਪੀ ਪੁਲਿਸ ਦੇ ਡੀਐਸਪੀ ਅਸ਼ਵਨੀ ਕੁਮਾਰ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਭੇਜ਼ ਦਿੱਤਾ ਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਮੇਂ ਮ੍ਰਿਤਕ ਸੁਖਵੀਰ ਦੇ ਰਿਸ਼ਤੇਦਾਰ ਰਵੀ ਨੇ ਦੱਸਿਆ ਕਿ ਉਕਤ ਵਿਅਕਤੀ ਉਸਦਾ ਜੀਜਾ ਲੱਗਦਾ ਹੈ। ਪੁਲਿਸ ਨੇ ਜਾਂਚ ਦੌਰਾਨ ਸ਼ੱਕ ਦੇ ਆਧਾਰ ਉੱਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਪਾਸੋਂ ਪੁਛਗਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉੱਤੇ ਐਸ ਆਈ ਗੁਰਮੀਤ ਸਿੰਘ ਵੀ ਮੌਜੂਦ ਸਨ।

ਪੁਲਿਸ ਟੀਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਲੁਧਿਆਣਾ ਵਿਖੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦਾ ਕੰਮ ਕਰਦਾ ਸੀ ਅਤੇ ਮੰਗਲਵਾਰ ਰਾਤ ਨੂੰ ਆਪਣੇ ਜੀਜਾ ਰਵੀ ਨਾਲ ਕਪੂਰਥਲਾ ਆਇਆ ਸੀ। ਮੁੱਢਲੀ ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਰੇਲਵੇ ਸਟੇਸ਼ਨ ਦੇ ਪੁਰਾਣੇ ਕੁਆਰਟਰ ਵਿੱਚ ਸਾਰਿਆਂ ਨੇ ਸ਼ਰਾਬ ਪੀਤੀ ਅਤੇ ਸ਼ਰਾਬ ਦੇ ਨਸ਼ੇ ‘ਚ ਆਪਸ ‘ਚ ਲੜਾਈ ਹੋ ਗਈ, ਜਿਸ ਤੋਂ ਬਾਅਦ ਸੁਖਵੀਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਕਿਉਂਕਿ ਮ੍ਰਿਤਕ ਦੇ ਗਲੇ ਅਤੇ ਸਰੀਰ ‘ਤੇ ਕਈ ਥਾਵਾਂ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ। ਦੂਜੇ ਪਾਸੇ ਜਿਸ ਕੁਆਰਟਰ ਵਿੱਚ ਕਤਲ ਹੋਇਆ ਹੈ, ਉੱਥੇ ਖੂਨ ਦੇ ਛਿੱਟੇ ਪਏ ਹੋਏ ਹਨ ਅਤੇ ਲਾਸ਼ ਨੂੰ ਖਿੱਚ ਕੇ ਬਾਹਰ ਲਿਜਾਣ ਦੇ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ। ਜਿਸ ਦੇ ਸਬੰਧ ਵਿੱਚ ਫਿੰਗਰ ਪ੍ਰਿੰਟ ਐਕਸਪਰਟ ਦੀ ਟੀਮ ਕੁਆਟਰ ਵਿੱਚ ਪਏ ਸਮਾਨ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ।

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ਅਕੈਡਮੀ ‘ਚ 12 ਲੱਖ ਦਾ ਚਿੱਟਾ ਪੀ ਗਿਆ ਸਿਪਾਹੀ,ਦੋ ਪੁਲਿਸ ਕਰਮਚਾਰੀ ਗਿਫ਼ਤਾਰ

Read Next

ਦਿੱਲੀ ਤੇ ਯੂਪੀ ਤੋਂ ਬਾਅਦ ਪੰਜਾਬ ‘ਚ ਚੱਲੇਗਾ ਬੁਲਡੋਜ਼ਰ ! CM ਭਗਵੰਤ ਮਾਨ ਨੇ ਦਿੱਤੀ ਚਿਤਾਵਨੀ