Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਦਿੱਲੀ ਤੇ ਯੂਪੀ ਤੋਂ ਬਾਅਦ ਪੰਜਾਬ ‘ਚ ਚੱਲੇਗਾ ਬੁਲਡੋਜ਼ਰ ! CM ਭਗਵੰਤ ਮਾਨ ਨੇ ਦਿੱਤੀ ਚਿਤਾਵਨੀ

ਚੰਡੀਗੜ੍ਹ : ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਕਬਜ਼ਿਆਂ ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਹਲਚਲ ਮਚ ਗਈ ਹੈ। ਪੰਜਾਬ ਵਿੱਚ ਵੀ ਕਬਜ਼ਿਆਂ ਅਤੇ ਨਜਾਇਜ਼ ਕਬਜ਼ਿਆਂ ਉੱਤੇ ਬੁਲਡੋਜ਼ਰ ਚੱਲ ਸਕਦੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ 31 ਮਈ ਤਕ ਖ਼ੁਦ ਹੀ ਕਬਜ਼ਾ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਤੋਂ ਬਾਅਦ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

ਦੱਸ ਦੇਈਏ ਕਿ ਪੰਜਾਬ ‘ਚ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਵੱਡੀ ਗਿਣਤੀ ‘ਚ ਨਾਜਾਇਜ਼ ਕਬਜ਼ੇ ਹਨ। ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ‘ਚ ਵੀ ਲੋਕਾਂ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ‘ਚ ਰਸੂਖ਼ਦਾਰ ਲੋਕ ਤੇ ਨੇਤਾ ਸ਼ਾਮਲ ਹਨ। ਪਿਛਲੀਆਂ ਸਰਕਾਰਾਂ ਦੌਰਾਨ ਵੀ ਨਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਨੋਟਿਸ ਆਦਿ ਦਿੱਤੇ ਗਏ ਸਨ ਪਰ ਕੋਈ ਫਾਇਦਾ ਨਹੀਂ ਹੋਇਆ।

ਬੁੱਧਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇਸ ਸਬੰਧੀ ਇਕ ਟਵੀਟ ਜਾਰੀ ਕੀਤਾ। ਉਨ੍ਹਾਂ ਇਕ ਟਵੀਟ ‘ਚ ਕਿਹਾ, ‘ਮੈਂ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਾ ਹਾਂ ਜਿਨ੍ਹਾਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਚਾਹੇ ਉਹ ਸਿਆਸਤਦਾਨ ਹੋਣ ਜਾਂ ਅਧਿਕਾਰੀ ਜਾਂ ਕੋਈ ਰਸੂਖ਼ਦਾਰ ਵਿਅਕਤੀ, ਉਹ ਨਾਜਾਇਜ਼ ਕਬਜ਼ਾ ਛੱਡ ਕੇ 31 ਮਈ ਤਕ ਜ਼ਮੀਨ ਸਰਕਾਰ ਨੂੰ ਸੌਂਪ ਦੇਣ। ਨਹੀਂ ਤਾਂ ਪੁਰਾਣੇ ਖਰਚੇ ਤੇ ਨਵੇਂ ਪਰਚੇ ਮਿਲ ਸਕਦੇ ਹਨ।’

ਭਗਵੰਤ ਮਾਨ ਦੀ ਚਿਤਾਵਨੀ ਤੋਂ ਬਾਅਦ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ‘ਚ ਹੜਕੰਪ ਮੱਚ ਗਿਆ ਹੈ। ਅਜਿਹੇ ਲੋਕਾਂ ਨੇ ਆਪਣੇ ਹਟਾਉਣ ਲਈ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਹਨ।

Vinkmag ad
Share Our Daily Posts

News Desk

Read Previous

ਕਪੂਰਥਲਾ ‘ਚ ਤੇਜ਼ਧਾਰ ਹਥਿਆਰ ਨਾਲ ਸਾਥੀ ਮਜ਼ਦੂਰ ਨੂੰ ਉਤਾਰਿਆ ਮੌਤ ਦੇ ਘਾਟ, ਇਕ ਦਿਨ ਪਹਿਲਾਂ ਹੋਈ ਸੀ ਬਹਿਸ

Read Next

ਜਲੰਧਰ ਦੇ ਰਾਮਾ ਮੰਡੀ ‘ਚ ਗਰਿੱਲ ਨਾਲ ਲਟਕੀ ਮਿਲੀ ਸੇਲਜ਼ ਐਗਜ਼ੀਕਿਊਟਿਵ ਦੀ ਲਾਸ਼, ਦੋਵੇਂ ਹੱਥ ਬੱਝੇ ਹੋਣ ਕਾਰਨ ਸ਼ੱਕੀ ਬਣਿਆ ਮਾਮਲਾ