Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ਦੇ ਰਾਮਾ ਮੰਡੀ ‘ਚ ਗਰਿੱਲ ਨਾਲ ਲਟਕੀ ਮਿਲੀ ਸੇਲਜ਼ ਐਗਜ਼ੀਕਿਊਟਿਵ ਦੀ ਲਾਸ਼, ਦੋਵੇਂ ਹੱਥ ਬੱਝੇ ਹੋਣ ਕਾਰਨ ਸ਼ੱਕੀ ਬਣਿਆ ਮਾਮਲਾ

ਜਲੰਧਰ : ਰਾਮਾ ਮੰਡੀ ਦੇ ਬਾਬਾ ਬੁੱਢਾ ਨਗਰ ‘ਚ ਰਹਿਣ ਵਾਲੇ ਸੇਲਜ਼ ਐਗਜ਼ੀਕਿਊਟਿਵ ਜਤਿੰਦਰ ਮਾਨ (50) ਨੇ ਸਵੇਰੇ ਗੇਟ ਦੀ ਗਰਿੱਲ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਸੁਰਜੀਤ ਕੌਰ ਨੇ ਦੱਸਿਆ ਕਿ ਜਤਿੰਦਰ ਲੁਧਿਆਣਾ ਦੀ ਇਕ ਕੰਪਨੀ ‘ਚ ਸੇਲਜ਼ ਐਗਜ਼ੀਕਿਊਟਿਵ ਦੀ ਪੋਸਟ ‘ਤੇ ਸੀ। ਮੰਗਲਵਾਰ ਸ਼ਾਮ ਨੂੰ ਘਰ ਵਾਪਸ ਆ ਕੇ ਜਤਿੰਦਰ ਨੇ ਉਸ ਦਾ ਸਿਰ ਦਬਾਉਣ ਲਈ ਕਿਹਾ, ਜਿਸ ਤੋਂ ਬਾਅਦ ਸਾਰੇ ਸੌਂ ਗਏ। ਉਹ ਸਵੇਰੇ ਕਰੀਬ 6 ਵਜੇ ਉੱਠੀ।

ਉੱਠ ਕੇ ਸੁਰਜੀਤ ਬਾਥਰੂਮ ਗਈ, ਜਿਸ ਤੋਂ ਬਾਅਦ ਉਸ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਅੰਦਰੋਂ ਅੰਦਰੋਂ ਕੁੰਡੀ ਲੱਗੀ ਹੋਈ ਸੀ। ਸੁਰਜੀਤ ਨੇ ਗੁਆਂਢੀ ਚਰਨਜੀਤ ਨੂੰ ਫ਼ੋਨ ‘ਤੇ ਦੱਸਿਆ ਕਿ ਦਰਵਾਜ਼ਾ ਬੰਦ ਹੈ। ਦਰਵਾਜ਼ਾ ਖੋਲ੍ਹ ਕੇ ਸੁਰਜੀਤ ਕੌਰ ਨੇ ਦੇਖਿਆ ਕਿ ਜਤਿੰਦਰ ਦੀ ਲਾਸ਼ ਗੇਟ ਦੇ ਉਪਰਲੀ ਗਰਿੱਲ ਨਾਲ ਲਟਕ ਰਹੀ ਸੀ। ਜਦੋਂ ਆਸਪਾਸ ਦੇ ਲੋਕਾਂ ਨੇ ਲਾਸ਼ ਨੂੰ ਹੇਠਾਂ ਲਿਆਂਦਾ ਤਾਂ ਦੋਵੇਂ ਹੱਥ ਬੱਝੇ ਹੋਏ ਸੀ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਥਾਣਾ ਰਾਮਾਮੰਡੀ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਮ੍ਰਿਤਕ ਜਤਿੰਦਰ ਦੀ ਮਾਂ ਨੇ ਆਪਣੀ ਨੂੰਹ ’ਤੇ ਦੋਸ਼ ਲਾਇਆ ਹੈ ਕਿ ਦੋਵਾਂ ਵਿਚਾਲੇ ਪਿਛਲੇ 3 ਮਹੀਨਿਆਂ ਤੋਂ ਤਕਰਾਰ ਚੱਲ ਰਹੀ ਸੀ ਪਰ ਉਸ ਨੂੰ ਕੁਝ ਨਹੀਂ ਦੱਸਿਆ ਜਾ ਰਿਹਾ ਸੀ। ਜਤਿੰਦਰ ਦੀ ਮਾਂ ਨੇ ਦੱਸਿਆ ਕਿ ਘਟਨਾ ਤੋਂ ਪਹਿਲਾਂ ਉਹ ਹੇਠਲੇ ਕਮਰੇ ‘ਚ ਸੀ। ਉਸ ਨੂੰ ਜਤਿੰਦਰ ਦੀ ਖੁਦਕੁਸ਼ੀ ਦੀ ਭਿਣਕ ਤਕ ਨਹੀਂ ਲੱਗੀ।

Vinkmag ad
Share Our Daily Posts

News Desk

Read Previous

ਦਿੱਲੀ ਤੇ ਯੂਪੀ ਤੋਂ ਬਾਅਦ ਪੰਜਾਬ ‘ਚ ਚੱਲੇਗਾ ਬੁਲਡੋਜ਼ਰ ! CM ਭਗਵੰਤ ਮਾਨ ਨੇ ਦਿੱਤੀ ਚਿਤਾਵਨੀ

Read Next

ਪੰਥਕ ਇਕੱਠ ‘ਚ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਤਿੰਨ ਅਹਿਮ ਮਤੇ ਕੀਤੇ ਪਾਸ