Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੰਥਕ ਇਕੱਠ ‘ਚ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਤਿੰਨ ਅਹਿਮ ਮਤੇ ਕੀਤੇ ਪਾਸ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ‘ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ‘ਚ ਜਥੇਬੰਦੀਆਂ ਵੱਲੋਂ ਇਕਜੁਟਤਾ ਨਾਲ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੱਖ ਕੌਮ ਦੀਆਂ ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਸੰਘਰਸ਼ ਦਾ ਸਾਥ ਦੇਣ ਦੀ ਗੱਲ ਕਹੀ। ਰਿਹਾਈ ਸਬੰਧੀ ਤਿੰਨ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਅਨੁਸਾਰ ਇਕ ਸਾਂਝੀ ਕਮੇਟੀ ਸਥਾਪਤ ਕਰਨ, ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੂੰ ਮਿਲਣ ਅਤੇ ਲੋੜ ਪੈਣ ’ਤੇ ਸਖਤ ਸੰਘਰਸ਼ ਵਿੱਢਣ ’ਤੇ ਸਹਿਮਤੀ ਪ੍ਰਗਟ ਕੀਤੀ ਗਈ। ਦੇਸ਼ ਦੀ ਪਾਰਲੀਮੈਂਟ ਦੇ ਸਿੱਖ ਮੈਂਬਰਾਂ ਨੂੰ ਪਾਰਲੀਮੈਂਟ ਦੇ ਦੋਹਾਂ ਸਦਨਾਂ ਵਿਚ ਬੰਦੀ ਸਿੱਖਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਅਗਲੀ ਰੂਪ ਰੇਖਾ ਲਈ ਕਮੇਟੀ ਸਥਾਪਤ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ, ਧਾਮੀ ਨੇ ਕਿਹਾ ਕਿ ਜਲਦ ਹੀ ਸਾਰੀਆਂ ਧਿਰਾਂ ਦੇ ਮੈਂਬਰ ਸ਼ਾਮਲ ਕਰਕੇ ਕਮੇਟੀ ਗਠਤ ਕਰ ਦਿੱਤੀ ਜਾਵੇਗੀ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੇ ਰੂਪ ਵਿਚ ਯਤਨ ਅੱਗੇ ਵਧਾਏ ਜਾਣਗੇ। ਸਰਕਾਰਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਨ੍ਹਾਂ ਸਿੱਖਾਂ ਵੱਲੋਂ ਲਿਆ ਗਿਆ ਫੈਸਲਾ ਸਿੱਖਾਂ ਦੇ ਗੁਰਧਾਮਾਂ ਅਤੇ ਕੌਮ ਦੀ ਅਣਖ ’ਤੇ ਕੀਤੇ ਗਏ ਹਮਲਿਆਂ ਵਿੱਚੋਂ ਨਿਕਲਿਆ ਸੀ, ਇਸ ਲਈ ਬਿਨਾਂ ਸ਼ਰਤ ਬੰਦੀ ਸਿੱਖ ਤੁਰੰਤ ਰਿਹਾਅ ਕੀਤੇ ਜਾਣ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥਕ ਇਕੱਤਰਤਾ ਦਾ ਇਕਜੁਟਤਾ ਵਾਲਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਬੇਹੱਦ ਅਹਿਮ ਹੈ ਅਤੇ ਭਵਿੱਖ ਵਿਚ ਇਸ ਲਹਿਰ ਨੂੰ ਨਿਰੰਤਰ ਤੋਰੀ ਰੱਖਣਾ ਚਾਹੀਦਾ ਹੈ। ਸਿਆਸੀ ਵਖਰੇਵੇਂ ਇਕ ਪਾਸੇ ਹਨ, ਜਦਕਿ ਪੰਥਕ ਹਿੱਤਾਂ ਲਈ ਇਹ ਸਮੂਹਕ ਯਤਨ ਵੱਡੇ ਨਤੀਜੇ ਦੇਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਪੰਥਕ ਕਾਰਜਾਂ ਲਈ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ ਵਿਚ ਇਤਿਹਾਸਕ ਹੈ, ਜਿਸ ’ਤੇ ਅਵੱਸ਼ ਚੰਗੇ ਨਤੀਜੇ ਨਿਕਲਣਗੇ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸਿੱਖ ਪੰਥ ਨੂੰ ਠੋਸ ਯਤਨ ਅੱਗੇ ਵਧਾਉਣ ਦੇ ਨਾਲ-ਨਾਲ ਨਿਰਣਾਇਕ ਫੈਸਲੇ ਲੈਣੇ ਚਾਹੀਦੇ ਹਨ। ਬਾਬਾ ਅਵਤਾਰ ਸਿੰਘ ਸੁਰਸਿੰਘ, ਹਰਮੀਤ ਸਿੰਘ ਕਾਲਕਾ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬਾਬਾ ਨੌਰੰਗ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪ੍ਰਿੰ. ਸੁਰਿੰਦਰ ਸਿੰਘ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਗੁਰਚਰਨ ਸਿੰਘ ਗਰੇਵਾਲ ਆਦਿ ਨੇ ਵੀ ਸੰਬੋਧਨ ਕੀਤਾ।

Vinkmag ad
Share Our Daily Posts

News Desk

Read Previous

ਜਲੰਧਰ ਦੇ ਰਾਮਾ ਮੰਡੀ ‘ਚ ਗਰਿੱਲ ਨਾਲ ਲਟਕੀ ਮਿਲੀ ਸੇਲਜ਼ ਐਗਜ਼ੀਕਿਊਟਿਵ ਦੀ ਲਾਸ਼, ਦੋਵੇਂ ਹੱਥ ਬੱਝੇ ਹੋਣ ਕਾਰਨ ਸ਼ੱਕੀ ਬਣਿਆ ਮਾਮਲਾ

Read Next

ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਦੇ ਤੌਰ ਤੇ ਹੋ ਰਹੀ ਹੈ ਲੁੱਟ ਖਸੁੱਟ