Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ 11ਲੱਖ 60 ਹਜ਼ਾਰ ਦੀ ਧੋਖਾਧੜੀ, ਤਫਤੀਸ਼ ਤੋਂ ਬਾਅਦ ਟ੍ਰੈਵਲ ਏਜੰਟਾਂ ਦੇ ਖਿਲਾਫ ਮੁਕੱਦਮਾ ਦਰਜ

ਲੁਧਿਆਣਾ। ਨੌਜਵਾਨ ਨੂੰ ਪੱਕੇ ਤੌਰ ਤੇ ਕੈਨੇਡਾ ਭੇਜਣ ਦੀ ਗੱਲ ਆਖ ਕੇ ਟ੍ਰੈਵਲ ਏਜੰਟਾਂ ਨੇ ਉਸ ਕੋਲੋਂ 11 ਲੱਖ 60 ਹਜ਼ਾਰ ਰੁਪਏ ਦੀ ਨਕਦੀ ਹਾਸਲ ਕਰ ਲਈ। ਧੋਖਾਧੜੀ ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਪਿੰਡ ਲੋਹਾਰਾ ਦੇ ਰਹਿਣ ਵਾਲੇ ਕਰਨਜੀਤ ਸਿੰਘ ਦੇ ਬਿਆਨ ਉੱਪਰ ਗੁਰੂ ਰਾਮਦਾਸ ਮਾਰਕੀਟ ਕਪੂਰਥਲਾ ਰੋਡ ਜਲੰਧਰ ਦੇ ਰਹਿਣ ਵਾਲੇ ਟ੍ਰੈਵਲ ਏਜੰਟ ਅਮਨਜੋਤ ਸਿੰਘ ,ਗੁਰਮੀਤ ਸਿੰਘ ਰਾਜਪਾਲ ਅਤੇ ਚੈਰੀ ਰਾਜਪਾਲ ਦੇ ਖ਼ਿਲਾਫ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਕਰਨਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਸਾਲ 2021 ਦੀ ਸ਼ੁਰੂਆਤ ਵਿੱਚ ਆਪਣੇ ਪੁੱਤਰ ਅੰਮ੍ਰਿਤਪਾਲ ਸਿੰਘ ਨੂੰ ਪੱਕੇ ਤੌਰ ਤੇ ਕੈਨੇਡਾ ਭੇਜਣਾ ਸੀ। ਵਾਕਫ ਵਿਅਕਤੀ ਦੇ ਜਰੀਏ ਕਰਨਜੀਤ ਸਿੰਘ ਨੇ ਮੁਲਜ਼ਮਾਂ ਨਾਲ ਸੰਪਰਕ ਕੀਤਾ। ਸਾਰੇ ਮੁਲਜ਼ਮਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਬੜੀ ਆਸਾਨੀ ਨਾਲ ਕੈਨੇਡਾ ਭੇਜ ਦੇਣ ਦੀ ਗੱਲ ਆਖੀ। ਵਿਦੇਸ਼ ਭੇਜਣ ਦੀ ਲਈ ਉਨ੍ਹਾਂ ਨੇ ਕਰਨਜੀਤ ਕੋਲੋਂ 11 ਲੱਖ 60 ਹਜ਼ਾਰ ਰੁਪਏ ਦੀ ਨਕਦੀ ਹਾਸਲ ਕਰ ਲਈ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਨਾ ਤਾਂ ਉਨ੍ਹਾਂ ਨੇ ਲੜਕੇ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। 28 ਅਗਸਤ ਨੂੰ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ। ਕਈ ਮਹੀਨਿਆਂ ਤਕ ਚੱਲੀ ਪਡ਼ਤਾਲ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਨੇ ਅਮਨਜੋਤ ਸਿੰਘ, ਗੁਰਮੀਤ ਸਿੰਘ ਰਾਜਪਾਲ ਅਤੇ ਚੈਰੀ ਰਾਜਪਾਲ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਤਫ਼ਤੀਸ਼ੀ ਅਫ਼ਸਰ ਏਐਸਆਈ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਲਦੀ ਹੀ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਵੇਗੀ ।

Vinkmag ad
Share Our Daily Posts

News Desk

Read Previous

ਨਸ਼ੇ ਨੂੰ ਲੈ ਕੇ ਮਾਨ ਸਰਕਾਰ ਐਕਸ਼ਨ ’ਚ, ਮੁੱਖ ਮੰਤਰੀ ਨਾਲ ਐਸਟੀਐਫ ਦੀ ਮੀਟਿੰਗ ਜਾਰੀ

Read Next

ਪੰਜਾਬ ਪੁਲਿਸ ਅਕੈਡਮੀ ਫਿਲੌਰ ‘ਚ ਨਸ਼ੇ ਦੇ ਖੇਡ ‘ਚ ਛੇ ਹੋਰ ਮੁਲਾਜ਼ਮਾ ‘ਤੇ ਕਾਰਵਾਈ ਦੀ ਤਿਆਰੀ, ਦੋ ਨੂੰ ਭੇਜਿਆ ਜੇਲ੍ਹ