Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਮਾਂ ਦੀ ਬੇਵਸੀ : ਵਿਧਾਇਕ ਕੋਲ ਪਹੁੰਚ ਕੇ ਮੰਗੀ ਨਸ਼ੇੜੀ ਪੁੱਤ ਨੂੰ ਮਾਰਨ ਦੀ ਇਜਾਜ਼ਤ, ਬੋਲੀ- ਨੂੰਹ ਦੀ ਜ਼ਿੰਦਗੀ ਵੀ ਖਰਾਬ ਕਰ’ਤੀ ਤੇ ਹੁਣ…

ਲੁਧਿਆਣਾ : ਨਸ਼ਾ ਨੌਜਵਾਨਾਂ ਦੀਆਂ ਨਸਾਂ ਵਿਚ ਮੌਤ ਬਣ ਕੇ ਦੌਡ਼ ਰਿਹਾ ਹੈ। ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਦੇ ਪਰਿਵਾਰ ਬੇਬੱਸ ਹੋ ਗਏ ਹਨ। ਨਸ਼ੇਡ਼ੀ ਬੇਟੇ ਦੀ ਹਾਲਤ ਤੋਂ ਪਰੇਸ਼ਾਨ ਹੈਬੋਵਾਲ ਇਲਾਕੇ ਵਿਚ ਰਹਿਣ ਵਾਲੀ ਇਕ ਮਹਿਲਾ ਸੈਂਟਰਲ ਹਲਕੇ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਕੋਲ ਪੁੱਜੀ ਅਤੇ ਬੇਟੇ ਨੂੰ ਮਾਰਨ ਦੀ ਇਜਾਜ਼ਤ ਦਵਾਉਣ ਦੀ ਮੰਗ ਕਰਨ ਲੱਗੀ। ਹਾਲਾਂਕਿ ਇਸ ਤੋਂ ਬਾਅਦ ਵਿਧਾਇਕ ਨੇ ਉਸ ਦੇ ਬੇਟੇ ਨੂੰ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾ ਦਿੱਤਾ।

ਲੰਘੇ ਬੁੱਧਵਾਰ ਨੂੰ ਵਿਧਾਇਕ ਦੇ ਦਫ਼ਤਰ ਵਿਚ ਪੁੱਜੀ ਮਹਿਲਾ ਨੇ ਦੱਸਿਆ ਕਿ ਉਸ ਦਾ ਬੇਟਾ ਨਸ਼ੇ ਦਾ ਆਦੀ ਹੋ ਗਿਆ ਹੈ। ਉਹ ਕੋਈ ਕੰਮ ਨਹੀਂ ਕਰਦਾ ਹੈ। ਨਸ਼ੇ ਲਈ ਘਰ ਦਾ ਸਮਾਨ ਵੇਚ ਰਿਹਾ ਹੈ। ਉਹ ਉਸ ਤੋਂ ਬਹੁਤ ਪਰੇਸ਼ਾਨ ਹੋ ਚੁੱਕੀ ਹੈ। ਸੋਚਿਆ ਸੀ ਕਿ ਵਿਆਹ ਤੋਂ ਬਾਅਦ ਉਹ ਸੁਧਰ ਜਾਵੇਗਾ ਪਰ ਉਹ ਨਸ਼ੇ ਵਿਚ ਚੂਰ ਰਹਿੰਦਾ ਹੈ। ਹੁਣ ਤਾਂ ਨੂੰਹ ਕਹਿੰਦੀ ਹੈ ਕਿ ਉਸ ਦੀ ਜ਼ਿੰਦਗੀ ਨਰਕ ਬਣਾ ਦਿੱਤੀ। ਇਸ ਬੇਬੱਸ ਮਹਿਲਾ ਨੇ ਵਿਧਾਇਕ ਤੋਂ ਮੰਗ ਕੀਤੀ ਕਿ ਉਹ ਉਸ ਨੂੰ ਰਾਸ਼ਟਰਪਤੀ ਤੋਂ ਬੇਟੇ ਨੂੰ ਮਾਰਨ ਦੀ ਇਜਾਜ਼ਤ ਲੈ ਕੇ ਦੇਣ।

ਵਿਧਾਇਕ ਨੇ ਕਿਹਾ, ਰੋਜ਼ ਸੁਣਨ ਨੂੰ ਮਿਲ ਰਹੀਆਂ ਨਸ਼ੇ ਦੀਆਂ ਸ਼ਿਕਾਇਤਾਂ

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਕਹਿੰਦੇ ਹਨ ਕਿ ਉਨ੍ਹਾਂ ਦੇ ਦਫ਼ਤਰ ਵਿਚ ਰੋਜ਼ ਇਕ ਜਾਂ ਦੋ ਔਰਤਾਂ ਪਤੀ ਜਾਂ ਬੇਟੇ ਦੇ ਨਸ਼ੇ ਦੀ ਆਦਤ ਤੋਂ ਦੁਖੀ ਹੋ ਕੇ ਮਦਦ ਲਈ ਆਉਂਦੀਆਂ ਹਨ। ਨਸ਼ਾ ਲੋਕਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਿਹਾ ਹੈ ਪਰ ਕੁਝ ਆਗੂਆਂ ਨੇ ਆਪਣੇ ਸਵਾਰਥ ਲਈ ਪੰਜਾਬ ਨੂੰ ਇਸ ਬੁਰੇ ਮਾਹੌਲ ਵੱਲ ਧੱਕ ਦਿੱਤਾ ਹੈ। ਵਿਧਾਇਕ ਨੇ ਦੱਸਿਆ ਕਿ ਉਹ ਕੋਸ਼ਿਸ਼ ਕਰ ਰਹੇ ਹਨ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਬਾਹਰ ਕੱਢਣ ਲਈ ਸ਼ਹਿਰ ਵਿਚ ਇਕ ਵੱਡਾ ਨਸ਼ਾ ਛੁਡਾਊ ਕੇਂਦਰ ਬਣਾਇਆ ਜਾਵੇ। ਪੁਰਾਣੀ ਸਬਜ਼ੀ ਮੰਡੀ ਵਿਚ ਇਕ ਹਸਪਤਾਲ ਬੰਦ ਹੋਣ ਨਾਲ ਉਸ ਦੀ ਇਮਾਰਤ ਅੱਜ ਵੀ ਖਾਲੀ ਪਈ ਹੈ। ਇਸ ਵਿਚ ਨਸ਼ਾ ਛੁਡਾਊ ਕੇਂਦਰ ਚਲਾਉਣਾ ਚਾਹੁੰਦੇ ਹਨ। ਇਸ ਬਾਰੇ ਉਹ ਜਲਦੀ ਹੀ ਸਿਹਤ ਮੰਤਰੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਹਸਪਤਾਲ ਦੀ ਇਮਾਰਤ ਦਾ ਦੌਰਾ ਵੀ ਕਰਵਾਉਣਗੇ।

Vinkmag ad
Share Our Daily Posts

News Desk

Read Previous

ਤਰਨਤਾਰਨ ‘ਚ ਵੱਡੀ ਘਟਨਾ, ਸੁੱਤੀ ਹੋਈ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਸ਼ਖ਼ਸ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ

Read Next

ਜਬਰ ਜਨਾਹ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਪੰਜਾਬ ਆਈ ਹਰਿਆਣਾ ਪੁਲਿਸ ਦੀ ਟੀਮ ‘ਤੇ ਹਮਲਾ, ਮਹਿਲਾ ਇੰਸਪੈਕਟਰ ਦੀ ਵਰਦੀ ਪਾੜੀ