Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੰਜਾਬ ਪੁਲਿਸ ਅਕੈਡਮੀ ’ਚ ਡਰੱਗ ਰੈਕੇਟ ਦੀਆ ਪਰਤਾਂ ਖੋਲ੍ਹੇਗੀ SIT, 6 ਹੋਰ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਦਾ ਖੁਲਾਸਾ

ਫਿਲੌਰ/ਜਲੰਧਰ : ਪੰਜਾਬ ਪੁਲਿਸ ਅਕੈਡਮੀ ‘ਚ ਚੱਲ ਰਹੇ ਡਰੱਗ ਰੈਕੇਟ ਦੇ ਮਾਮਲੇ ਦੀਆ ਪਰਤਾਂ ਖੋਲ੍ਹਣ ਲਈ ਐੱਸਟੀਆਈ ਬਣਾਈ ਜਾਵੇਗੀ, ਜਿਸ ਦੀ ਅਗਵਾਈ ਪੀਪੀਐੱਸ ਪੱਧਰ ਦਾ ਅਧਿਕਾਰੀ ਕਰੇਗਾ। ਐੱਸਐੱਸਪੀ ਜਲੰਧਰ ਦਿਹਾਤੀ ਵੱਲੋਂ ਇਸ ਅਹਿਮ ਮਾਮਲੇ ਦੀ ਤਹਿ ਤਕ ਪੁੱਜਣ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਗਠਿਤ ਕੀਤੀ ਜਾਵੇਗੀ, ਜੋ ਐੱਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਰੇਗੀ। ਐੱਸਐੱਸਪੀ ਸਵਪਨ ਸ਼ਰਮਾ ਦਾ ਕਹਿਣਾ ਹੈ ਕਿ ਇਸ ਕੇਸ ਦੀ ਅਗਲੇਰੀ ਜਾਂਚ ਐੱਸਪੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਜਾਵੇਗੀ।

ਦੱਸਣਯੋਗ ਹੈ ਕਿ ਬੀਤੇ ਦਿਨ ਜਿੱਥੇ ਇਸ ਰੈਕੇਟ ਦਾ ਪਰਦਾਫਾਸ਼ ਹੋਣ ਤੋਂ ਬਾਅਦ ਦੋ ਪੁਲਿਸ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਉਥੇ ਇਕ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਇਸ ਮਾਮਲੇ ‘ਚ ਕੀਤੀ ਹੋਰ ਜਾਂਚ ਦੀ ਰਿਪੋਰਟ ‘ਚ 6 ਹੋਰ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਈ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਰਿਪੋਰਟ ਜੋ ਕਿ ਪੁਲਿਸ ਅਕੈਡਮੀ ਫਿਲੌਰ ਦੀ ਡਾਇਰੈਕਟਰ ਅਨੀਤਾ ਪੁੰਜ ਤੇ ਐੱਸਐੱਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੂੰ ਸੌਂਪੀ ਗਈ ਸੀ, ‘ਚ ਖ਼ੁਲਾਸਾ ਕੀਤਾ ਗਿਆ ਕਿ ਉਕਤ ਰੈਕੇਟ ‘ਚ ਦੋ ਨਹੀਂ ਸਗੋਂ 6 ਹੋਰ ਪੁਲਿਸ ਮੁਲਾਜ਼ਮ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਗਈ ਸੀ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਅਕੈਡਮੀ ‘ਚ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਹੋਣ ਤੋਂ ਬਾਅਦ ਇਸ ਵਿਚ ਹੋਰ ਕਿਹੜੇ-ਕਿਹੜੇ ਪੁਲਿਸ ਮੁਲਾਜ਼ਮ ਸ਼ਾਮਲ ਹਨ, ਬਾਰੇ ਪਤਾ ਲਗਾਉਣ ਲਈ ਉਚ ਅਧਿਕਾਰੀਆਂ ਦੁਆਰਾ ਜਾਂਚ ਕਰਵਾਈ ਜਾ ਰਹੀ ਸੀ। ਸੂਤਰਾਂ ਅਨੁਸਾਰ ਇਸ ਜਾਂਚ ਰਿਪੋਰਟ ‘ਚ ਇਨ੍ਹਾਂ ਅੱਠਾਂ ਦੇ ਨਾਮ, ਰੈਂਕ ਤੇ ਜ਼ਿਲ੍ਹੇ ਦਾ ਵੀ ਖ਼ੁਲਾਸਾ ਕੀਤਾ ਗਿਆ ਹੈ। ਓਧਰ ਪੀਪੀਏ ਡਰੱਗ ਰੈਕੇਟ ਮਾਮਲੇ ‘ਚ ਗਿ੍ਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ।

ਅਕੈਡਮੀ ‘ਚ ਤਾਇਨਾਤ ਅਧਿਕਾਰੀਆਂ ਦਾ ਕੀਤਾ ਜਾਵੇ ਡੋਪ ਟੈਸਟ

ਸੂਤਰਾਂ ਮੁਤਾਬਕ ਇਕ ਸਿਪਾਹੀ ਨੇ ਜਾਂਚ ਟੀਮ ਸਾਹਮਣੇ ਖ਼ੁਲਾਸਾ ਕੀਤਾ ਸੀ ਕਿ ਉਹ ਖ਼ੁਦ ਵੀ ਨਸ਼ੇ ਦਾ ਸ਼ਿਕਾਰ ਹੋ ਗਿਆ ਹੈ। ਅਕੈਡਮੀ ਵਿਚ ਸ਼ਾਮਲ 8 ਤੋਂ 10 ਹੋਰ ਮੁਲਾਜ਼ਮ ਵੀ ਇਸ ਦਲਦਲ ‘ਚ ਡੁੱਬ ਚੁੱਕੇ ਹਨ। ਜਾਂਚ ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਸ ਗੱਲ ਦੀ ਪੁਸ਼ਟੀ ਕਰਨ ਲਈ ਕਿ ਕਿਹੜੇ ਮੁਲਾਜ਼ਮ ਨਸ਼ੇ ਦਾ ਸੇਵਨ ਕਰ ਰਹੇ ਹਨ ਅਤੇ ਕੌਣ ਨਹੀਂ, ਇਸ ਲਈ ਉਥੇ ਤਾਇਨਾਤ ਸਾਰੇ ਮੁਲਾਜ਼ਮਾਂ ਦੇ ਡੋਪ ਟੈਸਟ ਕਰਵਾਏ ਜਾਣ।

ਐੱਸਟੀਐੱਫ ਨੂੰ ਜਾਂਚ ਸੌਂਪਣ ਦੀ ਸਿਫਾਰਸ਼

ਜਾਂਚ ਅਧਿਕਾਰੀ ਨੇ ਰਿਪੋਰਟ ‘ਚ ਉੱਚ ਅਧਿਕਾਰੀਆਂ ਨੂੰ ਸਿਫ਼ਾਰਸ਼ ਕੀਤੀ ਹੈ ਕਿ ਪੁਲਿਸ ਅਕੈਡਮੀ ‘ਚ ਚੱਲ ਰਹੇ ਇਸ ਡਰੱਗ ਰੈਕੇਟ ਦੀ ਜਾਂਚ ਐੱਸਟੀਐੱਫ ਨੂੰ ਸੌਂਪੀ ਜਾਵੇ। ਇਹ ਨਸ਼ੀਲੇ ਪਦਾਰਥ ਵੇਚਣ ਤੇ ਖ਼ਰੀਦਣ ਮਾਮਲਾ ਹੈ ਅਤੇ ਇਸ ਵਿਚ ਪੈਸੇ ਦੀ ਰਿਕਵਰੀ ਵੀ ਕੀਤੀ ਜਾਣੀ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਐੱਸਟੀਐਫ ਨੂੰ ਸੌਂਪੀ ਜਾਵੇ ਤਾਂ ਜੋ ਵੱਡੇ ਤਸਕਰਾਂ ਦਾ ਪਤਾ ਲਾਇਆ ਜਾ ਸਕੇ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਏਅਰਪੋਰਟ ‘ਤੇ ਦੁਬਈ ਤੋਂ ਆਏ ਨੌਜਵਾਨ ਤੋਂ 460 ਗ੍ਰਾਮ ਸੋਨਾ ਫੜਿਆ, ਪੇਸਟ ਬਣਾ ਕੇ ਜੁੱਤੀਆਂ ‘ਚ ਲੁਕਾਈ ਸੀ

Read Next

ਪੰਜਾਬ ਪੁਲਿਸ ਖਿਲਾਫ਼ ਹਾਈ ਕੋਰਟ ਪੁੱਜਾ ਮਾਮਲਾ, ਜਾਨ ਨੂੰ ਖ਼ਤਰਾ ਦੱਸ ਕੇ ਦੋ ਨੌਜਵਾਨਾਂ ਨੇ ਮੰਗੀ ਸੁਰੱਖਿਆ, ਪੜ੍ਹੋ ਪੂਰਾ ਮਾਮਲਾ