Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੰਜਾਬ ਪੁਲਿਸ ਖਿਲਾਫ਼ ਹਾਈ ਕੋਰਟ ਪੁੱਜਾ ਮਾਮਲਾ, ਜਾਨ ਨੂੰ ਖ਼ਤਰਾ ਦੱਸ ਕੇ ਦੋ ਨੌਜਵਾਨਾਂ ਨੇ ਮੰਗੀ ਸੁਰੱਖਿਆ, ਪੜ੍ਹੋ ਪੂਰਾ ਮਾਮਲਾ

ਚੰਡੀਗਡ਼੍ਹ : ਪਿਛਲੇ ਕੁਝ ਸਮੇਂ ਤੋਂ ਚਰਚਾ ‘ਚ ਰਹੀ ਪੰਜਾਬ ਪੁਲਿਸ ਖਿਲਾਫ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਹੁੰਚ ਗਿਆ ਹੈ। ਹਾਈਕੋਰਟ ’ਚ ਪਟੀਸ਼ਨ ਦਾਇਰ ਕਰਦੇ ਹੋਏ 2 ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਤੋਂ ਖਾਲੀ ਕਾਗਜ਼ਾਂ ’ਤੇ ਦਸਤਖ਼ਤ ਕਰਵਾਏ ਗਏ ਹਨ ਤੇ ਬਾਅਦ ’ਚ ਇਨ੍ਹਾਂ ਦੇ ਆਧਾਰ ’ਤੇ ਇਕ ਐੱਫਆਈਆਰ ਦਰਜ ਕਰਵਾ ਦਿੱਤੀ ਗਈ। ਹਾਈ ਕੋਰਟ ਨੇ ਚੰਡੀਗਡ਼੍ਹ ਪ੍ਰਸ਼ਾਸਨ ਨੂੰ ਦੋਵਾਂ ਪਟੀਸ਼ਨਰਾਂ ਨੂੰ ਪ੍ਰੋਟੈਕਸ਼ਨ ਹੋਮ ਭੇਜਣ ਦੇ ਹੁਕਮ ਕੀਤੇ ਹਨ।

ਦਰਖ਼ਾਸਤਕਾਰ ਹਸਨਦੀਪ ਸਿੰਘ ਤੇ ਕਿਰਪਾਲ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਔਰਤ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਇਕ ਹੋਰ ਔਰਤ ਦੀ ਸ਼ਿਕਾਇਤ ’ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ। ਔਰਤ ਦੇ ਸਹੁਰੇ ਦੀ ਅਰਜ਼ੀ ’ਤੇ ਵੱਖਰੇ ਤੌਰ ’ਤੇ ਜਾਂਚ ਕੀਤੀ ਗਈ ਤੇ ਐੱਸਪੀ (ਪੀਬੀਆਈ) ਕਰਨਵੀਰ ਸਿੰਘ ਨੇ ਆਪਣੀ ਜਾਂਚ ਵਿਚ ਸਹੁਰੇ ਨੂੰ ਬੇਕਸੂਰ ਪਾਇਆ। ਮਾਰਚ 2022 ਵਿਚ ਸਰਕਾਰ ਬਦਲ ਗਈ ਤੇ ਸੰਗਰੂਰ ਵਿਚ ਨਵਾਂ ਐੱਸਐੱਸਪੀ ਲਾ ਦਿੱਤਾ ਗਿਆ। ਦਰਖਾਸਤਕਰਤਾਵਾਂ ਮੁਤਾਬਕ ਉਨ੍ਹਾਂ ਨੂੰ ਸੀਆਈਏ ਸਟਾਫ਼ ਥਾਣੇ ਵਿਚ ਬੁਲਾਇਆ ਗਿਆ। ਦੋਵਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ। ਇਸ ਦੌਰਾਨ ਕੁਝ ਖਾਲੀ ਪੰਨਿਆਂ ’ਤੇ ਉਸ ਦੇ ਦਸਤਖ਼ਤ ਕਰਵਾ ਲਏ ਗਏ ਸਨ। ਪਟੀਸ਼ਨਰਾਂ ਨੇ ਪੁਲਿਸ ਤੋਂ ਆਪਣੀ ਜਾਨ ਨੂੰ ਖ਼ਤਰਾ ਕਰਾਰ ਦਿੱਤਾ ਹੈ। ਉਨ੍ਹਾਂ ਸੁਰੱਖਿਆ ਲਈ ਹਾਈ ਕੋਰਟ ਤਕ ਪਹੁੰਚ ਕੀਤੀ ਸੀ।

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ਅਕੈਡਮੀ ’ਚ ਡਰੱਗ ਰੈਕੇਟ ਦੀਆ ਪਰਤਾਂ ਖੋਲ੍ਹੇਗੀ SIT, 6 ਹੋਰ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਦਾ ਖੁਲਾਸਾ

Read Next

ਲਹਿਰਾ ਮੁਹੱਬਤ ਦੇ ਥਰਮਲ ਦੀ ਈਐੱਸਪੀ ਡਿੱਗਣ ਨਾਲ ਵੱਡਾ ਧਮਾਕਾ, 420 ਮੈਗਾਵਾਟ ਬਿਜਲੀ ਉਤਪਾਦਨ ਠੱਪ, ਕਰੋੜਾਂ ਦਾ ਨੁਕਸਾਨ