Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਲਹਿਰਾ ਮੁਹੱਬਤ ਦੇ ਥਰਮਲ ਦੀ ਈਐੱਸਪੀ ਡਿੱਗਣ ਨਾਲ ਵੱਡਾ ਧਮਾਕਾ, 420 ਮੈਗਾਵਾਟ ਬਿਜਲੀ ਉਤਪਾਦਨ ਠੱਪ, ਕਰੋੜਾਂ ਦਾ ਨੁਕਸਾਨ

ਬਠਿੰਡਾ : ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਦੋ ਨੰਬਰ ਯੂਨਿਟ ਦੀ ਈਐੱਸਪੀ ਡਿੱਗਣ ਨਾਲ ਜਿੱਥੇ 420 ਮੈਗਾਵਾਟ ਬਿਜਲੀ ਦਾ ਉਤਪਾਦਨ ਠੱਪ ਹੋ ਗਿਆ ਹੈ ਉੱਥੇ ਹੀ ਕਰੋੜਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਥਰਮਲ ਪਲਾਂਟ ਵਿਚ ਵੱਡਾ ਧਮਾਕਾ ਹੋਇਆ ਤੇ ਰਾਖ ਨਾਲ ਭਰੇ ਈਐੱਸਪੀ ਦੇ ਪਿੱਲਰ ਹੇਠਾਂ ਬੈਠ ਗਏ। ਗਰਮ ਰਾਖੀ ਨਾਲ ਦੋ ਮੁਲਾਜ਼ਮਾਂ ਦੇ ਪੈਰ ਵੀ ਝੁਲਸ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਈਐੱਸਪੀ ਰਾਖ ਨਾਲ ਨੱਕੋ ਨੱਕ ਭਰ ਚੁੱਕੀ ਸੀ ਅਤੇ ਇਸ ਦੀ ਨਿਕਾਸੀ ਬੰਦ ਹੋ ਚੁੱਕੀ ਸੀ।

ਥਰਮਲ ਪਲਾਂਟ ਦੇ ਸੂਤਰਾਂ ਅਨੁਸਾਰ ਯੂਨਿਟ ਨੰਬਰ ਦੋ ਦੀ ਈਐੱਸਪੀ ਡਿੱਗ ਜਾਣ ਕਾਰਨ ਵੱਡਾ ਧਮਾਕਾ ਹੋਇਆ। ਇਸ ਤੋਂ ਬਾਅਦ ਥਰਮਲ ਪਲਾਂਟ ਦੇ ਸਮੁੱਚੇ ਅਧਿਕਾਰੀ ਮੌਕੇ ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਈਐਸਪੀ ਡਿੱਗਣ ਨਾਲ ਦੱਸਿਆ ਜਾ ਰਿਹਾ ਹੈ ਕਿ ਇੱਕ ਨੰਬਰ ਯੂਨਿਟ ਮੁੜ ਦੋ ਮਹੀਨਿਆਂ ਤੱਕ ਚਾਲੂ ਨਹੀਂ ਹੋ ਸਕੇਗਾ ਜਦੋਂ ਕਿ ਦੋ ਨੰਬਰ ਯੂਨਿਟ ਇਕ ਸਾਲ ਤੱਕ ਠੱਪ ਰਹੇਗਾ ਜਿਸ ਕਾਰਨ ਬਿਜਲੀ ਦਾ ਉਤਪਾਦਨ ਨਹੀਂ ਹੋ ਸਕੇਗਾ। ਜ਼ਿਕਰਯੋਗ ਹੈ ਕਿ ਸੂਬਾ ਪਹਿਲਾਂ ਹੀ ਬਿਜਲੀ ਦੀ ਕਿੱਲਤ ਨਾਲ ਜੂਝ ਰਿਹਾ ਹੈ। ਜੂਨ ਮਹੀਨੇ ਵਿੱਚ ਝੋਨੇ ਦੀ ਬਿਜਾਈ ਸਮੇਂ ਬਿਜਲੀ ਦੀ ਮੰਗ ਹੋਰ ਵੀ ਵਧੇਗੀ ਜਦੋਂ ਕਿ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਦੋ ਯੂਨਿਟਾ ਦੀ ਬਿਜਲੀ ਸਪਲਾਈ ਠੱਪ ਹੋ ਚੁੱਕੀ ਹੈ

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ਖਿਲਾਫ਼ ਹਾਈ ਕੋਰਟ ਪੁੱਜਾ ਮਾਮਲਾ, ਜਾਨ ਨੂੰ ਖ਼ਤਰਾ ਦੱਸ ਕੇ ਦੋ ਨੌਜਵਾਨਾਂ ਨੇ ਮੰਗੀ ਸੁਰੱਖਿਆ, ਪੜ੍ਹੋ ਪੂਰਾ ਮਾਮਲਾ

Read Next

ਸੁਨੀਲ ਜਾਖੜ ਨੇ ਛੱਡੀ ਕਾਂਗਰਸ, ਫੇਸਬੁੱਕ ਲਾਈਵ ਹੋ ਕੇ ਕਾਂਗਰਸ ਹਾਈਕਮਾਨ ਤੇ ਸੋਨੀਆ ਗਾਂਧੀ ‘ਤੇ ਵਿੰਨ੍ਹੇ ਨਿਸ਼ਾਨੇ, ਦੇਖੋ VIDEO