Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਜੇਪੀ ਨੱਡਾ ਦੀ ਲੁਧਿਆਣਾ ਫੇਰੀ ਦਾ ਵਿਰੋਧ, ਪੁਲਿਸ ਤੇ ਯੂਥ ਕਾਂਗਰਸ ਵਰਕਰਾਂ ਵਿਚਾਲੇ ਝੜਪ

ਲੁਧਿਆਣਾ : ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਪੰਜਾਬ ਫੇਰੀ ਦਾ ਯੂਥ ਕਾਂਗਰਸ ਨੇ ਵਿਰੋਧ ਕੀਤਾ। ਸ਼ਨੀਵਾਰ ਨੂੰ ਸਮਰਾਲਾ ਚੌਕ ਵਿਖੇ ਯੂਥ ਕਾਂਗਰਸੀ ਵਰਕਰਾਂ ਨੇ ਜੇਪੀ ਨੱਢਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਹੈ। ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਵੀ ਹੋਈ।

ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਮਜ਼ਦੂਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸੂਬਾ ਯੂਥ ਕਾਂਗਰਸ ਪ੍ਰਧਾਨ ਵਰਿੰਦਰ ਢਿੱਲੋਂ ਤੇ ਹੋਰ ਆਗੂਆਂ ਨੂੰ ਜ਼ਬਰਦਸਤੀ ਬੱਸਾਂ ਵਿੱਚ ਬਿਠਾ ਲਿਆ ਗਿਆ। ਭਾਜਪਾ ਪ੍ਰਧਾਨ ਨੱਡਾ ਨੇ ਗਲਾਡਾ ਮੈਦਾਨ ਲਈ ਇਸ ਰਸਤੇ ਤੋਂ ਲੰਘਣਾ ਹੈ। 250 ਤੋਂ 300 ਕਾਂਗਰਸੀ ਮੌਕੇ ‘ਤੇ ਇਕੱਠੇ ਹੋ ਗਏ ਹਨ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਯੂਥ ਕਾਂਗਰਸ ਨੇ ਸਵੇਰੇ ਹੀ ਜੇਪੀ ਨੱਡਾ ਦੀ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਗਲਾਡਾ ਗਰਾਊਂਡ ਵਿਖੇ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ। ਇਸ ਦੌਰਾਨ ਯੂਥ ਕਾਂਗਰਸ ਵੱਲੋਂ ਸਮਰਾਲਾ ਚੌਕ ਵਿੱਚ ਉਨ੍ਹਾਂ ਦੇ ਰਸਤੇ ਵਿੱਚ ਇੱਕ ਫੋਟੋ ਲਗਾਈ ਗਈ ਹੈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਯੋਗੇਸ਼ ਚੰਦਾ ਦੀ ਅਗਵਾਈ ਵਿੱਚ ਵੱਧ ਰਹੀ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਯੂਥ ਕਾਂਗਰਸ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।

ਸ਼ਨੀਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੇ ਦਿਨ ਭਰ ਕਈ ਪ੍ਰੋਗਰਾਮ ਸਨ, ਜਦਕਿ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਆ ਰਹੇ ਹਨ। ਆਪਣੇ ਦੌਰੇ ਦੌਰਾਨ ਮਾਨ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਅਸਥਾਨ ਨੌਘਾਰਾ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕਰਨਗੇ। ਅਜਿਹੇ ‘ਚ ਇਸ ਇਲਾਕੇ ‘ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਚੌੜੇ ਬਾਜ਼ਾਰ ਵਿੱਚ ਦੋਵੇਂ ਦਿਨ ਲੋਕਾਂ ਨੂੰ ਆਉਣ-ਜਾਣ ਵਿੱਚ ਪ੍ਰੇਸ਼ਾਨੀ ਹੋ ਸਕਦੀ ਹੈ। ਪੁਲੀਸ ਨੇ ਇੱਥੇ ਤੰਗ ਗਲੀਆਂ ਵਿੱਚ ਪਹਿਰਾ ਵੀ ਲਾਇਆ ਹੋਇਆ ਹੈ।

 

Vinkmag ad
Share Our Daily Posts

News Desk

Read Previous

ਸਤਲੁਜ,ਬਿਆਸ ਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਤੇ ਪੀਣ ਲਈ ਕਰਾਂਗੇ, ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਭੇਜਾਂਗੇ ਸਲਾਖਾਂ ਦੇ ਪਿੱਛੇ : ਧਾਲੀਵਾਲ

Read Next

ਬਾਰ੍ਹਵੀਂ ਜਮਾਤ ਦੇ ਦੋ ਵਿਦਿਆਰਥੀ ਨਹਾਉਣ ਗਏ ਭਾਖੜਾ ਨਹਿਰ ‘ਚ ਰੁੜ੍ਹੇ, ਭਾਲ ਜਾਰੀ