Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 25, 2026

ਕਰਜ਼ੇ ਤੋਂ ਤੰਗ 27 ਸਾਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ, ਕਣਕ ਦਾ ਝਾੜ ਘੱਟ ਹੋਣ ਕਾਰਨ ਰਹਿੰਦਾ ਸੀ ਪਰੇਸ਼ਾਨ

ਤਲਵੰਡੀ ਸਾਬੋੋੋ : ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਨੰਗਲਾ ਦੇ ਇਕ ਨੌਜਵਾਨ ਸਤਨਾਮ ਸਿੰਘ ਉਮਰ 27 ਸਾਲਾ ਨੇ ਆਪਣੇ ਖੇਤ ਵਿੱਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਪੁਲਿਸ ਚੌਕੀ ਸੀਂਗੋ ਇੰਚਾਰਜ ਫਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਕਾਬਲ ਸਿੰਘ ਨੇ ਪੁਲਿਸ ਕੋਲ ਇਤਲਾਹ ਕੀਤੀ ਹੈ ਕਿ ਉਹਨਾਂ ਦਾ ਛੋਟਾ ਪੁੱਤਰ ਸਤਨਾਮ ਸਿੰਘ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਣ ਕਰਕੇ, ਮੁਆਵਜਾ ਰਾਸ਼ੀ ਨਾ ਮਿਲਣ ਅਤੇ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਬੀਤੇ ਕੱਲ੍ਹ ਦੁਪਹਿਰ ਘਰੋਂ ਖੇਤ ਚਲਾ ਗਿਆ ਅਤੇ ਸ਼ਾਮ ਨੂੰ ਪਤਾ ਲੱਗਿਆ ਕਿ ਖੇਤ ਦਰੱਖਤ ਦੇ ਨਾਲ ਫਾਹਾ ਲੈ ਲਿਆ

ਮ੍ਰਿਤਕ ਦੇ ਬਾਪ ਨੇ ਦੱਸਿਆ ਉਸਦੇ ਦੋ ਲੜਕੇ ਹਨ। ਆਤਮ-ਹੱਤਿਆ ਵਾਲਾ ਉਸਦਾ ਲੜਕਾ ਅਜੇ ਕੁਆਰਾ ਸੀ ਪ੍ਰੰਤੂ ਫ਼ਸਲ ਦੀ ਬਰਬਾਦੀ ਕਾਰਨ ਅਤੇ ਆੜ੍ਹਤੀਆਂ ਦਾ ਕਰਜ਼ਾ ਨਾ ਮੋੜਨ ਦੇ ਚੱਲਦਿਆਂ ਪ੍ਰੇਸ਼ਾਨ ਰਹਿੰਦਾ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਭੇਜ ਦਿੱਤੀ ਹੈ, ਜਿੱਥੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਪਿੰਡ ਨੰਗਲਾ ਦੀ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਰਧਾਨ ਯੋਧਾ ਸਿੰਘ ਨੰਗਲਾ ,ਸਤਨਾਮ ਸਿੰਘ, ਡਾਕਟਰ ਜੋਗਿੰਦਰ ਸਿੰਘ ਬਾਰੂ,ਤੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਪੀੜਿਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

Vinkmag ad
Share Our Daily Posts

News Desk

Read Previous

ਕਾਂਗਰਸ ਸ਼ੁਰੂ ਕਰੇਗੀ ਭਾਰਤ ਜੋੜੋ ਯਾਤਰਾ, ਪਾਰਟੀ ਅੰਦਰ ਸੁਧਾਰਾਂ ਲਈ ਬਣਾਈ ਜਾਵੇਗੀ ਟਾਸਕ ਫੋਰਸ, ਸੋਨੀਆ ਗਾਂਧੀ ਨੇ ਕੀਤੇ ਵੱਡੇ ਐਲਾਨ

Read Next

ਆਈ.ਪੀ.ਐੱਲ.2022 : ਰਾਜਸਥਾਨ ਰਾਇਲਜ਼ ਨੇ ਲਖਨਊ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ