Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਟਾਫੀ ਦਿਵਾਉਣ ਦੇ ਬਹਾਨੇ ਫੈਕਟਰੀ ਦੇ ਕਮਰੇ ’ਚ ਲਿਜਾ ਕੇ ਕੀਤਾ ਗਲਤ ਕੰਮ, ਚੀਕ ਮਾਰਨ ’ਤੇ ਬੱਚੇ ਦਾ ਗਲ਼ ਘੁੱਟ ਕੇ ਕਰ ਦਿੱਤੀ ਹੱਤਿਆ

ਲੁਧਿਆਣਾ : ਇਕ ਅੱਧਖੜ ਉਮਰ ਦੇ ਵਿਅਕਤੀ ਨੇ 4 ਸਾਲ ਦੇ ਬੱਚੇ ਨਾਲ ਬਦਫੈਲੀ ਕਰਨ ਤੋਂ ਬਾਅਦ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਪਰਾਧਕ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਇੱਕ ਪਰਿਵਾਰ ਭੱਟੀਆਂ ਇਲਾਕੇ ਦੀ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਹੈ। ਪਰਿਵਾਰ ਦੀ 4 ਸਾਲਾ ਬੱਚੀ ਦੁਪਹਿਰ ਬਾਅਦ ਲਾਪਤਾ ਹੋ ਗਈ ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਇਧਰ-ਉਧਰ ਭਾਲ ਕਰਨੀ ਸ਼ੁਰੂ ਕਰ ਦਿੱਤੀ। ਪਰ ਬੱਚੇ ਦਾ ਕੋਈ ਸੁਰਾਗ ਨਹੀਂ ਮਿਲਿਆ, ਜਦੋਂ ਦੇਰ ਸ਼ਾਮ ਕੁਝ ਵਿਅਕਤੀ ਫੈਕਟਰੀ ਦੇ ਇੱਕ ਕਮਰੇ ਵਿੱਚ ਦਾਖਲ ਹੋਏ ਤਾਂ ਉਥੋਂ ਬੱਚੇ ਦੀ ਲਾਸ਼ ਬਰਾਮਦ ਹੋਈ। ਇਸ ਦੀ ਸੂਚਨਾ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਦੀ ਦੇਹ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਫੈਕਟਰੀ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਰਿਕਾਰਡਿੰਗ ਚੈੱਕ ਕੀਤੀ ਤਾਂ ਇੱਥੇ ਕੰਮ ਕਰਨ ਵਾਲਾ ਇੱਕ ਵਿਅਕਤੀ ਬੱਚੇ ਨੂੰ ਕਮਰੇ ਵਿੱਚ ਲਿਜਾਂਦਾ ਦੇਖਿਆ ਗਿਆ। ਪੁਲਿਸ ਨੇ ਬੱਚੇ ਦੀ ਦੇਹ ਸਿਵਲ ਹਸਪਤਾਲ ’ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਬੱਚੇ ਦੀਆਂ ਚੀਕਾਂ ਨੂੰ ਰੋਕਣ ਲਈ ਘੁੱਟਿਆ ਗਲ਼ਾ

ਉਕਤ ਵਿਅਕਤੀ ਇੰਨਾ ਬੇਰਹਿਮ ਸੀ ਕਿ ਬੱਚੇ ਦੇ ਚੀਕਣ ਦੀ ਆਵਾਜ਼ ਕਮਰੇ ’ਚੋਂ ਬਾਹਰ ਨਾ ਜਾਵੇ, ਇਸ ਲਈ ਉਸ ਨੇ ਬੱਚੇ ਦਾ ਗਲ਼ ਘੁੱਟ ਦਿੱਤਾ। ਮੁਲਜ਼ਮ ਬੱਚੇ ਨੂੰ ਟਾਫੀ ਦਿਵਾਉਣ ਦੇ ਬਹਾਨੇ ਕਮਰੇ ਵਿੱਚ ਲੈ ਗਿਆ ਸੀ। ਪੁਲਿਸ ਨੇ ਹਾਲੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਬੱਚੇ ਦੀ ਹੱਤਿਆ ਕਿਵੇਂ ਹੋਈ, ਪਰ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ। ਪੁਲਿਸ ਦੇ ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਜੁਰਮ ਕਬੂਲ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਵਾਰਦਾਤ ਸਮੇਂ ਨਸ਼ੇ ’ਚ ਸੀ।

ਥਾਣਾ ਸਲੇਮ ਸਾਬਰੀ ਦੇ ਇੰਚਾਰਜ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਅਸੀਂ ਇਸ ਸਬੰਧੀ ਅਪਰਾਧਕ ਮਾਮਲਾ ਦਰਜ ਕਰ ਰਹੇ ਹਾਂ ਕਿ ਸਵੇਰੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਤਲ ਕਿਸ ਤਰ੍ਹਾਂ ਕੀਤਾ ਜਾਵੇਗਾ। ਬੱਚੇ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਖਿਡਾਰੀਆਂ ਲਈ 1 ਕਰੋੜ ਅਤੇ ਸਪੋਰਟ ਸਟਾਫ ਲਈ 20 ਲੱਖ – ਬੀ.ਏ.ਆਈ. ਪ੍ਰਧਾਨ

Read Next

ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੇਵਾ ਕੇਂਦਰਾਂ ਦੇ ਮੁਲਾਜ਼ਮ ਕਰਨਗੇ ਹੜਤਾਲ, ਜਾਣੋ ਕਾਰਨ