Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਦੁਬਈ ਤੋਂ ਆਏ ਯਾਤਰੀ ਕੋਲੋਂ 31 ਲੱਖ ਦਾ ਸੋਨਾ ਬਰਾਮਦ, ਤਸਕਰੀ ‘ਚ ਹਵਾਈ ਅੱਡੇ ਦੇ ਮੁਲਾਜ਼ਮ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ : ਬੀਤੇ ਦਿਨੀਂ ਕਸਟਮ ਵਿਭਾਗ ਵਲੋਂ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਰੀਬ 31 ਲੱਖ ਰੁਪਏ ਦਾ ਸੋਨਾ ਫ਼ੜਿਆ ਹੈ ਜਿਸਦੇ ਨਾਲ 2 ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਸਟਮ ਵਿਭਾਗ ਨੇ ਦੱਸਿਆ ਕਿ ਬੀਤੇ ਸ਼ਨੀਵਾਰ ਨੂੰ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਨੰਬਰ ਆਈਐਕਸ 192 ਦੁਆਰਾ ਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਇੱਕ ਯਾਤਰੀ ਨੂੰ ਗ੍ਰੀਨ ਚੈਨਲ ਤੋਂ ਬਾਹਰ ਨਿਕਲਦੇ ਸਮੇਂ ਕਸਟਮ ਪ੍ਰੇਵੈਂਟੀਵ ਕਮਿਸ਼ਨਰੇਟ ਅੰਮ੍ਰਿਤਸਰ ਦੇ ਅਧਿਕਾਰੀਆਂ ਦੁਆਰਾ ਰੋਕਿਆ ਗਿਆ। ਸਾਮਾਨ ਦੀ ਜਾਂਚ/ਖੋਜ ਦੌਰਾਨ 587 ਗ੍ਰਾਮ ਵਜ਼ਨ ਦੀ ਇੱਕ ਸੋਨੇ ਦੀ ਪੱਟੀ ਯਾਤਰੀ ਦੇ ਮੋਢੇ ਵਾਲੇ ਬੈਗ ਵਿੱਚ ਛੁਪੀ ਹੋਈ ਮਿਲੀ ਜਿਸਦੀ ਜਾਂਚ ਕਰਨ ਤੇ ਸੋਨੇ ਦੀ ਅੰਦਾਜ਼ਨ ਬਾਜ਼ਾਰੀ ਕੀਮਤ 31 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸੇ ਵਿਅਕਤੀ ਕੋਲੋਂ ਜਦੋਂ ਸਖ਼ਤੀ ਨਾਲ ਪੁੱਛਗਿੱਛ ਕਰਨ ‘ਤੇ ਉਕਤ ਵਿਅਕਤੀ ਨੇ ਮੰਨਿਆ ਕਿ ਉਹ ਇਕ ਕਿਲੋ ਸੋਨੇ ਦੀਆਂ ਦੋ ਬਿਸਕੁਟ ਵਾਂਗ ਬਣੀਆਂ ਪੱਟੀਆਂ ਲੈ ਕੇ ਜਾ ਰਿਹਾ ਸੀ। ਜਿਸ ਵਿਚੋਂ ਇਕ ਸੋਨੇ ਦੀ ਪੱਟੀ ਏਅਰਬ੍ਰਿਜ ‘ਤੇ ਖੜ੍ਹੇ ਗਰਾਊਂਡ ਸਟਾਫ ਨੂੰ ਸੌਂਪ ਦਿੱਤੀ ਗਈ ਸੀ ਤੇ ਇਕ ਨਾਲ ਹੀ ਰੱਖੀ ਸੀ। ਉਸਨੇ ਕਿਹਾ ਕਿ ਉਸਨੂੰ ਸੋਨਾ ਇੱਕ ਗਰਾਊਂਡ ਸਟਾਫ ਨੂੰ ਸੌਂਪਣ ਲਈ ਕਿਹਾ ਗਿਆ ਸੀ ਜੋ ਉਸਦੇ ਕੋਲ ਆਵੇਗਾ ਅਤੇ ਕੋਡ ਵਰਡ ਦੇਵੇਗਾ। ਯਾਤਰੀ ਦੁਆਰਾ ਦੱਸੀ ਗਈ ਗੱਲ ਦੀ ਪੁਸ਼ਟੀ ਕਰਨ ਲਈ, ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਗਿਆ ਤੇ ਉਸ ਤੋਂ ਸਟਾਫ ਦੀ ਪਛਾਣ ਕੀਤੀ ਗਈ।

ਜਿਸ ਦੇ ਆਧਾਰ ‘ਤੇ ਏਅਰੋਬ੍ਰਿਜ ਨੂੰ ਚਲਾਉਣ ਵਾਲੇ ਸਟਾਫ ਤੋਂ ਪੁੱਛਗਿੱਛ ਕੀਤੀ ਗਈ। ਸ਼੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ, ਅੰਮ੍ਰਿਤਸਰ ਵਿਖੇ ਏਅਰੋ ਬ੍ਰਿਜ ਆਪਰੇਟਰ ਵਜੋਂ ਕੰਮ ਕਰਨ ਵਾਲਾ ਇੱਕ ਸਟਾਫ, ਜਿਸ ਕੋਲ ਏਅਰੋਬ੍ਰਿਜ ਸੰਚਾਲਨ ਦਾ ਇਕਰਾਰਨਾਮਾ ਸੀ, ਉਸ ਕੰਪਨੀ ਵਿੱਚ ਕੰਮ ਕਰਦਾ ਸੀ, ਜਿਸ ਨੂੰ ਯਾਤਰੀ ਦੁਆਰਾ ਇਕ ਸੋਨੇ ਦੀ ਪੱਟੀ ਸੌਂਪੀ ਗਈ ਸੀ। ਜਦੋਂ ਉਸ ਵਿਅਕਤੀ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਮੰਨਿਆ ਕਿ ਉਹ ਪਿਛਲੇ ਇੱਕ ਮਹੀਨੇ ਦੌਰਾਨ ਪਹਿਲਾਂ ਵੀ ਕਈ ਵਾਰ ਸੋਨਾ ਤਸਕਰੀ ਕਰ ਚੁੱਕਾ ਹੈ। ਉਸਨੇ ਅੱਗੇ ਮੰਨਿਆ ਕਿ ਉਹ ਉਕਤ ਤਸਕਰੀ ਵਾਲਾ ਸੋਨਾ ਕਿਸੇ ਹੋਰ ਸਟਾਫ ਮੈਂਬਰ ਨੂੰ ਸੌਂਪ ਰਿਹਾ ਸੀ ਜੋ ਕਿ ਉਸੇ ਕੰਪਨੀ ਵਿੱਚ ਏਅਰੋ ਬ੍ਰਿਜ ਆਪਰੇਟਰ ਵਜੋਂ ਕੰਮ ਕਰਦਾ ਹੈ। ਉਹ ਖੁਦ ਅਤੇ ਉਸਦਾ ਦੋਸਤ ਅੱਗੇ ਤਸਕਰੀ ਕੀਤਾ ਸੋਨਾ ਮਾਸਟਰਮਾਈਂਡਾਂ ਨੂੰ ਸੌਂਪ ਰਹੇ ਸਨ। ਕਸਟਮ ਵਿਭਾਗ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੁਬਈ ਤੋਂ ਆਏ ਯਾਤਰੀ ਅਤੇ ਇੱਕ ਏਅਰੋਬ੍ਰਿਜ ਆਪਰੇਟਰ ਨੂੰ ਗ੍ਰਿਫ਼ਤਾਰ ਕਰਕੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੂਜੇ ਤਸਕਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹਨਾਂ ਨੇ ਕਿਹਾ ਕਿ ਉਸਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਸ ਦੇ ਨਾਲ ਹੀ ਬਾਕੀ ਤਸਕਰਾਂ ਨੂੰ ਟ੍ਰੇਸ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੇਵਾ ਕੇਂਦਰਾਂ ਦੇ ਮੁਲਾਜ਼ਮ ਕਰਨਗੇ ਹੜਤਾਲ, ਜਾਣੋ ਕਾਰਨ

Read Next

ਪਿੰਡ ਮਾਣਕੀ ਦੇ ਨੌਜਵਾਨ ਦਾ ਭੇਤਭਰੀ ਹਾਲਤ ‘ਚ ਹੋਇਆ ਕਤਲ