Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਪਿੰਡ ਮਾਣਕੀ ਦੇ ਨੌਜਵਾਨ ਦਾ ਭੇਤਭਰੀ ਹਾਲਤ ‘ਚ ਹੋਇਆ ਕਤਲ

ਸਮਰਾਲਾ: ਸਮਰਾਲਾ ਨੇੜਲੇ ਪਿੰਡ ਮਾਣਕੀ ਦੇ ਇਕ ਨੌਜਵਾਨ ਦਾ ਬੀਤੀ ਰਾਤ ਨੂੰ ਭੇਦਭਰੀ ਹਾਲਤ ‘ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖਬਰ ਹੈ। ਮਿ੍ਰਤਕ ਦੀ ਪਛਾਣ ਰਣਜੋਧ ਸਿੰਘ (25) ਪੁੱਤਰ ਮਲੂਕ ਸਿੰਘ ਵਾਸੀ ਪਿੰਡ ਮਾਣਕੀ ਵਜੋਂ ਹੋਈ ਹੈ। ਮਿ੍ਰਤਕ ਦੇ ਪਿਤਾ ਮਲੂਕ ਸਿੰਘ ਤੇ ਮਾਤਾ ਤੇਜਪਾਲ ਕੌਰ ਨੇ ਦੱਸਿਆ ਕਿ ਉਨਾਂ ਦਾ ਪੁੱਤਰ ਰਣਜੋਧ ਸਿੰਘ ਖੰਨਾ ਸ਼ਹਿਰ ਦੇ ਕਿਸੇ ਬੈਂਕ ‘ਚ ਨੌਕਰੀ ਕਰਦਾ ਸੀ। ਕਲ ਐਤਵਾਰ ਦੀ ਛੁੱਟੀ ਵਾਲੇ ਦਿਨ ਦੁਪਿਹਰ ਤੋਂ ਬਾਅਦ ਉਸਨੂੰ ਕਿਸੇ ਮੁੰਡੇ ਨੇ ਫੋਨ ਕਰਕੇ ਆਪਣੇ ਕੋਲ ਸੱਦਿਆ ਤੇ ਉਸਤੋਂ ਬਾਅਦ ਉਹ ਰਾਤ ਨੂੰ ਵੀ ਘਰ ਵਾਪਸ ਨਹੀਂ ਪਰਤਿਆ ਤੇ ਅੱਜ ਉਸਦੀ ਲਾਸ਼ ਪਿੰਡ ਸਲੌਦੀ ਤੋਂ ਬਾਹਰਵਾਰ ਮੱਕੀ ਦੇ ਖੇਤਾਂ ‘ਚ ਪਈ ਮਿਲੀ। ਜਿਸਦੇ ਸਾਰੇ ਸਰੀਰ ਤੇ ਸੱਟਾਂ ਦੇ ਕਾਫੀ ਜਿਆਦਾ ਨਿਸ਼ਾਨ ਸੀ। ਇਸਦਾ ਪਤਾ ਵੀ ਉਦੋਂ ਲੱਗਿਆ ਜਦੋਂ ਉਸ ਖੇਤ ਦਾ ਮਾਲਕ ਆਪਣੀ ਮੋਟਰ ਤੇ ਗੇੜਾ ਮਾਰਨ ਆਇਆ ਤੇ ਉਸਨੇ ਮੱਕੀ ਦੇ ਖੇਤਾਂ ‘ਚ ਪਈ ਲਾਸ਼ ਨੂੰ ਵੇਖਕੇ ਪੁਲਿਸ ਨੂੰ ਇਤਲਾਹ ਦਿੱਤੀ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਤੇ ਜਲਦੀ ਹੀ ਦੋਸ਼ੀ ਪੁਲਿਸ ਦੀ ਗਿ੍ਰਫਤ ‘ਚ ਹੋਣਗੇ।

Vinkmag ad
Share Our Daily Posts

News Desk

Read Previous

ਦੁਬਈ ਤੋਂ ਆਏ ਯਾਤਰੀ ਕੋਲੋਂ 31 ਲੱਖ ਦਾ ਸੋਨਾ ਬਰਾਮਦ, ਤਸਕਰੀ ‘ਚ ਹਵਾਈ ਅੱਡੇ ਦੇ ਮੁਲਾਜ਼ਮ ਸਮੇਤ ਦੋ ਗ੍ਰਿਫ਼ਤਾਰ

Read Next

ਖੰਨਾ ਨਗਰ ਕੌਾਸਲ ਦਫ਼ਤਰ ‘ਚ ਪੁਲਿਸ ਦਾ ਛਾਪਾ, ਜੂਆ ਖੇਡਦੇ 9 ਵਿਅਕਤੀ ਕਾਬੂ, ਡੇਢ ਲੱਖ ਦੀ ਨਕਦੀ ਬਰਾਮਦ