Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਬਠਿੰਡਾ ‘ਚ ਦੇਰ ਰਾਤ ਹਨੂੰਮਾਨ ਚਾਲੀਸਾ ਸ਼ਰਾਰਤੀ ਅਨਸਰਾਂ ਨੇ ਸਾੜਿਆ, ਹਿੰਦੂ ਜਥੇਬੰਦੀਆਂ ਵਿੱਚ ਰੋਸ

ਬਠਿੰਡਾ : ਸੋਮਵਾਰ ਦੇਰ ਰਾਤ ਕਿਸੇ ਸ਼ਰਾਰਤੀ ਅਨਸਰਾਂ ਨੇ ਹਨੂੰਮਾਨ ਚਾਲੀਸਾ ਨੂੰ ਅਗਨ ਭੇਟ ਕਰ ਕੇ ਕਿਲਾ ਸਾਹਿਬ ਨੇੜੇ ਸੁੱਟ ਦਿੱਤਾ। ਇਸ ਦਾ ਪਤਾ ਲੱਗਦਿਆਂ ਹੀ ਹਿੰਦੂ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ ਦੌੜ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਸ ਫੋਰਸ ਮੌਕੇ ਤੇ ਪਹੁੰਚੀ। ਪੁਲਿਸ ਨੇ ਹਨੂਮਾਨ ਚਾਲੀਸਾ ਦੇ ਸੜੇ ਹੋਏ ਪੰਨਿਆਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਿੰਦੂ ਜਥੇਬੰਦੀਆਂ ਦੇ ਆਗੂਆਂ ਸੁਖਪਾਲ ਸਰਾਂ ਅਤੇ ਸੰਦੀਪ ਅਗਰਵਾਲ ਨੇ ਦੱਸਿਆ ਕਿ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਿਸੇ ਵਿਅਕਤੀ ਨੇ ਹਨੂੰਮਾਨ ਚਾਲੀਸਾ ਨੂੰ ਅਗਨ ਭੇਟ ਕਰ ਕੇ ਕਿਲ੍ਹੇ ਨੇੜੇ ਸੁੱਟ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਤੁਰੰਤ ਸੂਚਨਾ ਪੁਲੀਸ ਨੂੰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਹਨੂਮਾਨ ਚਾਲੀਸਾ ਦੇ ਅੱਧ ਜਲੇ ਪੰਨਿਆਂ ਨੂੰ ਕਬਜ਼ੇ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਨੇ ਇਹ ਕਾਰਵਾਈ ਕੀਤੀ ਹੈ। ਐਸਐਸਪੀ ਬਠਿੰਡਾ ਜੇ ਇਲੇਨਚੇਜੀਅਨ ਦਾ ਕਹਿਣਾ ਸੀ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲੀਸ ਕਿਲਾ ਮੁਬਾਰਕ ਸਾਹਿਬ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਹਨੂੰਮਾਨ ਚਾਲੀਸਾ ਦੀ ਬੇਅਦਬੀ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਸੋਢਲ ਚੌਕ ਵਿਖੇ ਦਿਨ ਦਿਹਾੜੇ ਵਾਪਰੀ ਘਟਨਾ, ਗੰਨ ਪੁਆਇੰਟ ‘ਤੇ ਬੇਕਰੀ ‘ਚੋਂ ਨਕਦੀ ਲੁੱਟੀ

Read Next

ਜੱਜ ਸਾਹਿਬ, ਕੀਤਾ ਜਾ ਰਿਹਾ ਪਰੇਸ਼ਾਨ, ਇਸ ਲਈ ਖ਼ੁਦਕੁਸ਼ੀ ਦੀ ਇਜਾਜ਼ਤ ਦਿੱਤੀ ਜਾਵੇ’, ਜੱਜ ਤੋਂ ਪਰੇਸ਼ਾਨ ਮੁਲਾਜ਼ਮ ਨੇ ਹਾਈ ਕੋਰਟ ਤੋਂ ਮੰਗੀ ਇੱਛਾ ਮੌਤ