Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਜੱਜ ਸਾਹਿਬ, ਕੀਤਾ ਜਾ ਰਿਹਾ ਪਰੇਸ਼ਾਨ, ਇਸ ਲਈ ਖ਼ੁਦਕੁਸ਼ੀ ਦੀ ਇਜਾਜ਼ਤ ਦਿੱਤੀ ਜਾਵੇ’, ਜੱਜ ਤੋਂ ਪਰੇਸ਼ਾਨ ਮੁਲਾਜ਼ਮ ਨੇ ਹਾਈ ਕੋਰਟ ਤੋਂ ਮੰਗੀ ਇੱਛਾ ਮੌਤ

ਚੰਡੀਗੜ੍ਹ : ਹਾਲ ਹੀ ‘ਚ ਹਰਿਆਣਾ ‘ਚ ਇਕ ਨਿਆਇਕ ਅਧਿਕਾਰੀ ਤੋਂ ਪਰੇਸ਼ਾਨ ਹੋ ਕੇ ਉਸ ਦੇ ਗੰਨਮੈਨ ਨੇ ਖੁਦਕੁਸ਼ੀ ਕਰ ਲਈ ਸੀ। ਇਹ ਮਾਮਲਾ ਅਜੇ ਸੁਲਿਝਆ ਵੀ ਨਹੀਂ ਸੀ ਕਿ ਸੋਮਵਾਰ ਨੂੰ ਪੰਜਾਬ ਦੀ ਮਾਨਸਾ ਅਦਾਲਤ ‘ਚ ਤਾਇਨਾਤ ਇਕ ਕਰਮਚਾਰੀ ਨੇ ਹਾਈ ਕੋਰਟ ਪਹੁੰਚ ਕੇ ਚੀਫ ਜਸਟਿਸ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਜਾਂ ਉਸ ਨੂੰ ਖੁਦਕੁਸ਼ੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਮਾਨਸਾ ਦੀ ਸਰਦੂਲਗੜ੍ਹ ਅਦਾਲਤ ਵਿਚ ਤਾਇਨਾਤ ਹਰਮੀਤ ਸਿੰਘ ਨੇ ਸੈਸ਼ਨ ਜੱਜ ਸਮੇਤ ਕਈ ਜੱਜਾਂ ‘ਤੇ ਦੋਸ਼ ਲਾਇਆ ਕਿ ਉਹ ਅਦਾਲਤ ਵਿਚ ਤਾਇਨਾਤ ਮੁਲਾਜ਼ਮਾਂ ਨੂੰ ਘਰ ਦਾ ਕੰਮ ਕਰਵਾਉਣ ਲਈ ਮਜਬੂਰ ਕਰ ਦਿੰਦੇ ਹਨ ਜਦੋਂਕਿ ਉਨ੍ਹਾਂ ਦੇ ਘਰੇਲੂ ਕੰਮਾਂ ਲਈ ਵੱਖਰਾ ਮੁਲਾਜ਼ਮ ਮਿਲਿਆ ਹੰਦਾ ਹੈ। ਇਸ ਸਬੰਧੀ ਹਾਈ ਕੋਰਟ ਨੇ ਕਈ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਜ਼ਿਲ੍ਹਾ ਅਦਾਲਤ ਉਨ੍ਹਾਂ ਦੀ ਪਾਲਣਾ ਨਹੀਂ ਕਰਦੀ ਤੇ ਜੱਜ ਆਪਣੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਦੇ ਹਨ। ਜਦੋਂ ਕੋਈ ਮੁਲਾਜ਼ਮ ਇਸ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਤਬਾਦਲੇ ਜਾਂ ਹੋਰ ਕਿਸਮ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਜਦੋਂ ਉਸ ਨੇ ਵੀ ਆਵਾਜ਼ ਉਠਾਈ ਤਾਂ ਉਸ ਦੀ ਬਦਲੀ ਮਾਨਸਾ ਤੋਂ ਲੁਧਿਆਣੇ ਕਰ ਦਿੱਤੀ ਗਈ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕਰਦਿਆਂ ਉਸ ਦੀ ਸਰਵਿਸ ਬੁੱਕ ਵਿਚ ਨਾਂਹ-ਪੱਖੀ ਟਿੱਪਣੀਆਂ ਕੀਤੀਆਂ ਗਈਆਂ ਅਤੇ ਜੱਜ ਨੇ ਉਸ ਵਿਰੁੱਧ ਦਸਤਾਵੇਜ਼ ਗੁੰਮ ਹੋਣ ਦਾ ਕੇਸ ਦਰਜ ਕਰ ਲਿਆ।

ਸੱਤ ਸਾਲਾਂ ਬਾਅਦ ਹਾਈ ਕੋਰਟ ਨੇ ਉਸ ਨੂੰ ਬੇਕਸੂਰ ਦੱਸਦੇ ਹੋਏ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਪਰ ਫਿਰ ਵੀ ਉਸ ਖ਼ਿਲਾਫ਼ ਲੁਧਿਆਣਾ ਅਤੇ ਮਾਨਸਾ ਵਿਚ ਵਿਭਾਗੀ ਜਾਂਚ ਚੱਲ ਰਹੀ ਹੈ। ਜੱਜਾਂ ਖਿਲਾਫ ਆਵਾਜ਼ ਉਠਾਉਣ ‘ਤੇ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਹਾਈ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਜਾਂ ਤਾਂ ਉਸ ਨੂੰ ਇਨਸਾਫ਼ ਦਿਵਾਇਆ ਜਾਵੇ ਜਾਂ ਉਸ ਨੂੰ ਖੁਦਕੁਸ਼ੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਦੇਰ ਰਾਤ ਹਨੂੰਮਾਨ ਚਾਲੀਸਾ ਸ਼ਰਾਰਤੀ ਅਨਸਰਾਂ ਨੇ ਸਾੜਿਆ, ਹਿੰਦੂ ਜਥੇਬੰਦੀਆਂ ਵਿੱਚ ਰੋਸ

Read Next

ਰੋਪੜ ‘ਚ ਵਾਪਰਿਆ ਦਰਦਨਾਕ ਹਾਦਸਾ, ਸੜਕ ਕੰਢੇ ਲੂਣ ਖਰੀਦ ਰਹੇ ਵਿਅਕਤੀ ਦੇ ਹੋਏ ਦੋ ਟੁਕੜੇ