Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਅੰਮ੍ਰਿਤਸਰ ਦੇ ਮਸ਼ਹੂਰ ਡਾਕਟਰ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ,ਡੇਢ ਘੰਟਾ ਬੈਠਾ ਰਿਹਾ ਕੰਢੇ, ਦੋ ਦਿਨ ਤੋਂ ਸੀ ਲਾਪਤਾ

ਜਲੰਧਰ : ਅੰਮ੍ਰਿਤਸਰ ‘ਚ ਨਹਿਰ ‘ਚੋਂ ਡਾਕਟਰ ਦੀ ਲਾਸ਼ ਮਿਲਣ ਤੋਂ ਬਾਅਦ ਤੜਥੱਲੀ ਮਚ ਗਈ ਹੈ। ਗ੍ਰੀਨ ਐਵੀਨਿਊ ਦੇ ਵਸਨੀਕ ਦੁਖ ਨਿਵਾਰਨ ਹਸਪਤਾਲ ਵਿੱਚ ਕੰਮ ਕਰਦੇ ਡਾਕਟਰ ਸੰਜੀਵ ਵੋਹਰਾ ਪਿਛਲੇ 2 ਦਿਨਾਂ ਤੋਂ ਲਾਪਤਾ ਸਨ। ਉਸ ਦਾ ਮੋਬਾਈਲ ਫੋਨ ਵੀ ਬੰਦ ਸੀ। ਉਸ ਦੀ ਕਾਰ ਤਾਰਾਂ ਵਾਲਾ ਪੁਲ ਨੇੜੇ ਮਿਲੀ। ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਪੁਲਿਸ ਨੇ ਗੱਡੀ ਮਿਲਣ ਤੋਂ ਬਾਅਦ ਗੋਤਾਖੋਰਾਂ ਨੂੰ ਨਹਿਰ ਵਿੱਚ ਉਤਾਰ ਕੇ ਉਨ੍ਹਾਂ ਦੀ ਲਾਸ਼ ਬਰਾਮਦ ਕੀਤੀ। ਪੁਲਿਸ ਨੇ ਮੁੱਢਲੀ ਜਾਂਚ ਵਿੱਚ ਖੁਦਕੁਸ਼ੀ ਦਾ ਖਦਸ਼ਾ ਪ੍ਰਗਟਾਇਆ ਹੈ।

ਪੁਲਿਸ ਨੇ ਨੇੜੇ ਦੀ ਦਰਗਾਹ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ। ਫੁਟੇਜ ‘ਚ ਐਤਵਾਰ ਦੁਪਹਿਰ ਕਰੀਬ 12.30 ਵਜੇ ਡਾਕਟਰ ਵੋਹਰਾ ਕਾਰ ‘ਚੋਂ ਉਤਰ ਕੇ ਨਹਿਰ ਦੇ ਕੰਢੇ ਪਹੁੰਚੇ। ਅੱਧਾ ਘੰਟਾ ਇੱਥੇ ਰਹੇ। ਕਦੇ ਉਹ ਉੱਠਦਾ ਤੇ ਕਦੇ ਬੈਠ ਜਾਂਦਾ। ਫਿਰ ਅਚਾਨਕ ਉਸ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਡਾ: ਵੋਹਰਾ ਦੀ ਪਤਨੀ ਡਾ: ਵੰਦਨਾ ਗਾਇਨੀਕੋਲੋਜਿਸਟ ਹੈ। ਡਾ: ਵੋਹਰਾ ਦੇ ਦੋ ਪੁੱਤਰ ਹਨ।

ਡਾ: ਵੋਹਰਾ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸਨ। ਪਰੇਸ਼ਾਨੀ ਦਾ ਕਾਰਨ ਕੀ ਸੀ, ਉਸ ਨੇ ਪਰਿਵਾਰ ਨੂੰ ਵੀ ਨਹੀਂ ਦੱਸਿਆ। ਬੀਤੇ ਦਿਨ ਐਤਵਾਰ 15 ਮਈ ਨੂੰ ਉਹ ਕਾਰ ਵਿੱਚ ਘਰੋਂ ਨਿਕਲਿਆ ਸੀ ਅਤੇ ਮੁੜ ਕੇ ਵਾਪਸ ਨਹੀਂ ਆਇਆ। ਰਿਸ਼ਤੇਦਾਰਾਂ ਨੇ ਆਲੇ-ਦੁਆਲੇ ਕਾਫੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਸ਼ਨੀਵਾਰ ਦੇਰ ਰਾਤ ਡਾ: ਵੋਹਰਾ ਦੀ ਕਾਰ ਤਾਰਾਂਵਾਲਾ ਪੁਲ ਦੇ ਕੋਲ ਦੇਖੀ ਗਈ। ਪੁਲਿਸ ਅਤੇ ਰਿਸ਼ਤੇਦਾਰ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਗੋਤਾਖੋਰਾਂ ਨੂੰ ਨਹਿਰ ਵਿੱਚ ਲਿਆਂਦਾ। ਡਾਕਟਰ ਵੋਹਰਾ ਦੀ ਲਾਸ਼ ਸਵੇਰੇ ਅੱਠ ਵਜੇ ਦੇ ਕਰੀਬ ਨਹਿਰ ਵਿੱਚੋਂ ਬਰਾਮਦ ਹੋਈ।

Vinkmag ad
Share Our Daily Posts

News Desk

Read Previous

ਬਿਨਾਂ ਸੋਚੇ ਸਮਝੇ ਬੋਲਣਾ ਪਿਆ ਮਹਿੰਗਾ : SGPC ਦੀ ਸ਼ਿਕਾਇਤ ‘ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ ‘ਤੇ ਕੇਸ ਦਰਜ

Read Next

ਜਲੰਧਰ ‘ਚ ਬਿੱਗ ਡੈਡੀ ਵਰਕਸ਼ਾਪ ਮੋਟਰ ਗੈਰਾਜ ਨੂੰ ਲੱਗੀ ਭਿਆਨਕ ਅੱਗ